Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਅਮਰੀਕੀ ਰਾਸ਼ਟਰਪਤੀ ਉੱਤੇ ਦੇਸ਼-ਹਿੱਤ ਨਾਲ ਸਮਝੌਤਾ ਕਰਨ ਦਾ ਦੋਸ਼

December 05, 2019 08:54 AM

* ਮਹਾਦੋਸ਼ ਦੀ ਜਾਂਚ ਰਿਪੋਰਟ ਵਿੱਚ ਡੋਨਾਲਡ ਟਰੰਪ ਦੋਸ਼ੀ ਕਰਾਰ

ਵਾਸ਼ਿੰਗਟਨ, 4 ਦਸੰਬਰ, (ਪੋਸਟ ਬਿਊਰੋ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਖ਼ਿਲਾਫ਼ ਚੱਲ ਰਹੀ ਮਹਾਦੋਸ਼ ਬਾਰੇ ਜਾਂਚ ਦੀ ਮੁੱਢਲੀ ਰਿਪੋਰਟ ਜਾਰੀ ਹੋ ਗਈ ਹੈ। ਡੈਮੋਕ੍ਰੇਟਿਕ ਪਾਰਟੀ ਦੇ ਬਹੁ-ਮਤ ਵਾਲੀ ਅਮਰੀਕੀ ਪ੍ਰਤੀਨਿਧ ਸਭਾ ਦੀ ਜੁਡੀਸ਼ਲ ਕਮੇਟੀ ਨੇ ਅੱਜ ਬੁੱਧਵਾਰ ਸਵੇਰੇ ਰਿਪੋਰਟ ਜਾਰੀ ਕੀਤੀ, ਜਿਸ ਵਿੱਚ ਡੋਨਾਲਡ ਟਰੰਪ ਨੂੰ ਆਪਣੇ ਨਿੱਜੀ ਤੇ ਸਿਆਸੀ ਹਿੱਤਾਂ ਲਈ ਦੇਸ਼ ਦੇ ਹਿੱਤਾਂ ਨਾਲ ਸਮਝੌਤਾ ਕਰਨ ਅਤੇ ਆਪਣੀਆਂ ਦਫ਼ਤਰੀ ਤਾਕਤਾਂ ਦੀ ਗ਼ਲਤ ਵਰਤੋਂ ਕਰ ਕੇ ਅਗਲੀਆਂ ਰਾਸ਼ਟਰਪਤੀ ਚੋਣਾਂ ਦੇ ਵਾਸਤੇ ਆਪਣੇ ਹੱਕ ਵਿੱਚ ਵਿਦੇਸ਼ੀ ਮਦਦ ਮੰਗਣ ਦਾ ਦੋਸ਼ੀ ਮੰਨਿਆ ਗਿਆ ਹੈ। ਦੂਸਰੇ ਪਾਸੇ ਰਾਸ਼ਟਰਪਤੀ ਦੇ ਦਫਤਰ ਵ੍ਹਾਈਟ ਹਾਊਸ ਦੇ ਇੱਕ ਬੁਲਾਰੇ ਨੇ ਇਸ ਰਿਪੋਰਟ ਦੀ ਨਿਖੇਧੀ ਕੀਤੀ ਅਤੇ ਇਸ ਪੇਸ਼ ਕੀਤੀ ਗਈ ਰਿਪੋਰਟ ਨੂੰ ਇਕਪਾਸੜ ਅਤੇ ਝੂਠੀ ਕਾਰਵਾਈ ਕਰਾਰ ਦਿੱਤਾ ਹੈ।
ਪ੍ਰਤੀਨਿਧ ਸਭਾ ਦੀ ਜੁਡੀਸ਼ਲ ਜਾਂਚ ਕਮੇਟੀ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਯੂਕ੍ਰੇਨ ਨੂੰ ਅਮਰੀਕਾ ਦੇ ਸਾਬਕਾ ਉੱਪ ਰਾਸ਼ਟਰਪਤੀ ਜੋ ਬਿਡਨ ਅਤੇ ਉਨ੍ਹਾਂ ਦੇ ਪੁੱਤਰ ਨਾਲ ਜੁੜੀਆਂ ਕੰਪਨੀਆਂ ਖ਼ਿਲਾਫ਼ ਆਪਣੇ ਦੇਸ਼ ਵਿੱਚ ਜਾਂਚ ਸ਼ੁਰੂ ਕਰਨ ਲਈਸੁਝਾਅ ਦਿੱਤੇ ਸਨ। ਟਰੰਪ ਨੇਫਿਰ ਰਾਸ਼ਟਰਪਤੀ ਬਣਨ ਦੀ ਆਪਣੀ ਮੁਹਿੰਮ ਵਿੱਚ ਮਦਦ ਲਈ ਯੂਕ੍ਰੇਨ ਦੇ ਰਾਸ਼ਟਰਪਤੀ ਨੂੰ ਫ਼ੌਜੀ ਮਦਦ ਦੇਣ ਦਾ ਵਾਅਦਾ ਵੀ ਕੀਤਾ ਸੀ। ਡੋਨਾਲਡ ਟਰੰਪ ਅਤੇ ਯੂਕ੍ਰੇਨ ਦੇ ਰਾਸ਼ਟਰਪਤੀ ਵਿਚਾਲੇ ਫੋਨ ਉੱਤੇ ਗੱਲਬਾਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਪ੍ਰਤੀਨਿਧ ਸਭਾ ਦੀ ਇਸ 300 ਸਫਿਆਂ ਦੀ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਤਿਹਾਸ ਵਿੱਚ ਡੋਨਾਲਡ ਟਰੰਪ ਤੋਂ ਬਿਨਾਂ ਕਿਸੇ ਹੋਰ ਰਾਸ਼ਟਰਪਤੀ ਨੇ ਸਰਕਾਰੀ ਅਧਿਕਾਰੀਆਂ ਨੂੰ ਪਾਰਲੀਮੈਂਟ ਅੱਗੇ ਗਵਾਹੀ ਨਾ ਦੇਣ ਦਾ ਸਿੱਧਾ ਹੁਕਮ ਕਦੇਨਹੀਂ ਦਿੱਤਾ। ਰਿਪੋਰਟ ਮੁਤਾਬਕ ਡੋਨਾਲਡ ਟਰੰਪ ਨੇ ਪਾਰਲੀਮੈਂਟਰੀ ਗਵਾਹਾਂ ਨੂੰ ਜਨਤਕ ਰੂਪ ਵਿੱਚ ਧਮਕੀ ਦਿੱਤੀ, ਜੋ ਇੱਕ ਫੈਡਰਲ ਕਰਾਈਮ ਹੈ। ਇਹੀ ਨਹੀਂ, ਇਸ ਰਿਪੋਰਟ ਵਿੱਚ ਟਰੰਪ ਉੱਤੇ ਮਹਾਦੋਸ਼ ਦੀ ਜਾਂਚ ਵਿੱਚ ਅੜਿੱਕਾ ਪਾਉਣ ਵਾਸਤੇ ਯਤਨ ਦਾ ਦੋਸ਼ ਵੀ ਲਾਇਆ ਗਿਆ ਅਤੇ ਇਸ ਜਾਂਚ ਨੂੰ ਅੱਗੇ ਜਾਰੀ ਰੱਖਣ ਲਈ ਸਿਫ਼ਾਰਸ਼ ਕੀਤੀ ਗਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ