Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਰੇਲਵੇ ਬੋਰਡ ਦੇ ਮੁਖੀ ਅਤੇ ਗੱਡੀ ਦੇ ਡਰਾਈਵਰ ਦੇ ਬਿਆਨਾਂ ਵਿੱਚ ਵੱਡਾ ਫਰਕ

October 22, 2018 08:15 AM

ਅੰਮ੍ਰਿਤਸਰ, 21 ਅਕਤੂਬਰ (ਪੋਸਟ ਬਿਊਰੋ)- ਦਸਹਿਰੇ ਦੇ ਦਿਨ ਅੰਮ੍ਰਿਤਸਰ ਵਿੱਚ ਹੋਏ ਰੇਲ ਹਾਦਸੇ ਤੋਂ ਬਾਅਦ ਦੇਰ ਰਾਤ ਕੇਂਦਰੀ ਰੇਲਵੇ ਰਾਜ ਮੰਤਰੀ ਮਨੋਜ ਸਿਨਹਾ ਨਾਲ ਅੰਮ੍ਰਿਤਸਰ ਪਹੁੰਚੇ ਰੇਲਵੇ ਬੋਰਡ ਦੇ ਚੇਅਰਮੈਨ ਅਸ਼ਵਨੀ ਲੁਹਾਨੀ ਅਤੇ ਹਾਦਸੇ ਲਈ ਜ਼ਿੰਮੇਵਾਰ ਡੀ ਐੱਮ ਯੂ ਗੱਡੀ ਦੇ ਡਰਾਈਵਰ ਅਰਵਿੰਦ ਕੁਮਾਰ ਦੇ ਬਿਆਨਾਂ ਵਿੱਚ ਵੱਡਾ ਫਰਕ ਨਿਕਲ ਰਿਹਾ ਹੈ, ਜਿਸ ਤੋਂ ਪ੍ਰਸ਼ਾਸਨ ਸਮੇਤ ਹਰ ਕੋਈ ਹੈਰਾਨ ਹੈ।
ਕੱਲ੍ਹ ਸਵੇਰੇ ਪ੍ਰੈੱਸ ਕਾਨਫਰੰਸ ਦੌਰਾਨ ਚੇਅਰਮੈਨ ਲੁਹਾਨੀ ਨੇ ਕਿਹਾ ਕਿ ਇਸ ਹਾਦਸੇ 'ਚ ਰੇਲਵੇ ਦੀ ਕੋਈ ਗਲਤੀ ਨਹੀਂ ਅਤੇ ਰੇਲਵੇ ਕੋਈ ਜਾਂਚ ਨਹੀਂ ਕਰਵਾਏਗਾ। ਉਨ੍ਹਾਂ ਕਿਹਾ ਕਿ ਡੀ ਐੱਮ ਯੂ ਗੱਡੀ ਦਾ ਡਰਾਈਵਰ ਐਮਰਜੈਂਸੀ ਬਰੇਕ ਲਾਉਂਦਾ ਤਾਂ ਇਸ ਤੋਂ ਵੀ ਵੱਡਾ ਹਾਦਸਾ ਹੋ ਸਕਦਾ ਸੀ। ਲੁਹਾਨੀ ਨੇ ਇਹ ਵੀ ਕਿਹਾ ਕਿ ਹਾਦਸੇ ਵਾਲੀ ਜਗ੍ਹਾ ਅਤੇ ਹਨੇਰਾ ਅਤੇ ਰੇਲਵੇ ਟਰੈਕ ਥੋੜ੍ਹਾ ਘੁੰਮਦਾ ਹੋਣ ਕਾਰਨ ਡਰਾਈਵਰ ਨੂੰ ਟਰੈਕ ਉੱਤੇ ਬੈਠੇ ਲੋਕ ਨਜ਼ਰ ਨਹੀਂ ਆਏ ਅਤੇ ਸਮਾਗਮ ਦੇ ਪ੍ਰਬੰਧਕਾਂ ਨੇ ਰੇਲਵੇ ਪ੍ਰਸ਼ਾਸਨ ਕੋਲੋਂ ਕੋਈ ਇਜਾਜ਼ਤ ਵੀ ਨਹੀਂ ਸੀ ਲਈ। ਦੂਸਰੇ ਪਾਸੇ ਡਰਾਈਵਰ ਅਰਵਿੰਦ ਕੁਮਾਰ ਨੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੇ ਮਕੈਨੀਕਲ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਲਿਖਤੀ ਬਿਆਨਾਂ ਵਿੱਚ ਕਿਹਾ ਕਿ ਜਦੋਂ ਉਹ ਥੋੜ੍ਹੀ ਦੂਰ ਸੀ ਤਾਂ ਟਰੈਕ ਉਤੇ ਉਸ ਨੂੰ ਲੋਕਾਂ ਦਾ ਹਜ਼ੂਮ ਨਜ਼ਰ ਆਇਆ ਅਤੇ ਉਸ ਨੇ ਹਾਰਨ ਮਾਰਨਾ ਸ਼ੁਰੂ ਕਰ ਕੇ ਐਮਰਜੈਂਸੀ ਬਰੇਕ ਵੀ ਮਾਰੀ, ਪਰ ਇਸ ਸਮੇਂ ਤੱਕ ਕੁਝ ਲੋਕ ਰੇਲ ਗੱਡੀ ਦੀ ਲਪੇਟ ਵਿੱਚ ਆ ਗਏ। ਉਸ ਨੇ ਕਿਹਾ ਕਿ ਜਦੋਂ ਰੇਲ ਗੱਡੀ ਰੁਕ ਗਈ ਤਾਂ ਲੋਕਾਂ ਦੇ ਹਜ਼ੂਮ ਨੇ ਰੇਲ ਗੱਡੀ ਉਤੇ ਪਥਰਾਅ ਸ਼ੁਰੂ ਕਰ ਦਿੱਤਾ, ਜਿਸ ਕਾਰਨ ਉਸ ਨੇ ਮੁੜ ਰੇਲ ਗੱਡੀ ਦੀ ਰਫਤਾਰ ਵਧਾ ਕੇ ਇਸ ਨੂੰ ਅੰਮ੍ਰਿਤਸਰ ਸਟੇਸ਼ਨ 'ਤੇ ਜਾ ਕੇ ਰੋਕਿਆ ਅਤੇ ਇਸ ਦੀ ਸਾਰੀ ਜਾਣਕਾਰੀ ਉਚ ਅਧਿਕਾਰੀਆਂ ਨੂੰ ਦਿੱਤੀ। ਦੂਸਰੇ ਪਾਸੇ ਜੀ ਆਰ ਪੀ ਪੁਲਸ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਰੇਲਵੇ ਟਰੈਕ ਉੱਤੇ ਦਾਖਲ ਹੋਣ ਦੇ ਮਾਮਲੇ ਵਿੱਚ ਇੱਕ ਅਣਪਛਾਤੇ ਵਿਅਕਤੀ ਖਿਲਾਫ ਕੇਸ ਵੀ ਦਰਜ ਕੀਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ