Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਦੇਸ਼ ਦੁਨੀਆ

ਗੁਰਦੁਆਰਾ ਰੋੜੀ ਸਾਹਿਬ, ਐਮਨਾਆਬਾਦ, ਗੁਜਰਾਂਵਾਲਾ

December 06, 2019 08:35 AM

ਕੈਨੇਡੀਅਨ ਪੰਜਾਬੀ ਪੋਸਟ ਵੱਲੋਂ ਪਾਕਿਸਤਾਨੀ ਸਕਾਲਰ ਅਤੇ ਖੋਜੀ ਮੁਹੰਮਦ ਇਕਬਾਲ ਕੈਸਰ ਦੀ ਪੁਸਤਕ ‘ਪਾਕਿਸਤਾਨ ਵਿੱਚ ਸਿੱਖਾਂ ਦੇ ਇਤਿਹਾਸਕ ਪਵਿੱਤਰ ਅਸਥਾਨ’ ਲੜੀਵਾਰ ਛਾਪੀ ਜਾ ਰਹੀ ਹੈ। ਲੜੀ ਨੂੰ ਜੋੜਨ ਲਈ ਪਿਛਲੇ ਅੰਕ ਦੇਖੇ ਜਾ ਸਕਦੇ ਹਨ। ਪਾਠਕ ਇਸ ਲੜੀ ਨੂੰ ਸਾਡੀ ਵੈੱਬਸਾਈਟ ਪੁਨਜਅਬਪਿੋਸਟ।ਚਅ `ਤੇ ਦੇਸ਼ ਤੇ ਦੁਨੀਆਂ ਵਾਲੇ ਕੌਲਮ `ਚ ਪੜ੍ਹ ਸਕਦੇ ਹਨ। ਅੱਜ ਦੀ ਇਤਿਹਾਸਿਕ ਤਸਵੀਰ ਗੁਰਦੁਆਰਾ ਰੋੜੀ ਸਾਹਿਬ, ਐਮਨਾਆਬਾਦ ਦੀ ਹੈ।


ਐਮਨਾਆਬਾਦ ਜਿ਼ਲ੍ਹਾ ਗੁਜਰਾਂਵਾਲੇ ਦਾ ਮਸ਼ਹੂਰ ਕਸਬਾ ਹੈ। ਇਸ ਕਸਬੇ ਤੋਂ ਕੋਈ ਡੇਢ ਕਿਲੋਮੀਟਰ ਬਾਹਰ ਪੱਕੀ ਸੜਕ ਕਿਨਾਰੇ ਪਹਿਲੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਦੁਆਰਾ ਰੋੜੀ ਸਾਹਿਬ ਹੈ। ਇਸ ਥਾਂ `ਤੇ ਗੁਰੂ ਸਾਹਿਬ ਰੋੜਾਂ ਦੇ ਆਸਨ `ਤੇ ਬਿਰਾਜੇ। ਇੱਥੇ ਹੀ ਬਾਬਰ ਦੀਆਂ ਫੌਜਾਂ ਨੇ ਸੰਮਤ 1578 ਵਿੱਚ ਆਪ ਨੂੰ ਗ੍ਰਿਫਤਾਰ ਕਰ ਲਿਆ। ਇਸ ਥਾਂ ਇੱਕ ਬਹੁਤ ਹੀ ਆਲੀਸ਼ਾਨ ਗੁਰਦੁਆਰਾ ਬਣਿਆ ਹੋਇਆ ਹੈ। ਵਿਸ਼ਾਲ ਸਰੋਵਰ ਤੇ ਸੁੰਦਰ ਇਮਾਰਤਾਂ ਇਸ ਦੀ ਸ਼ਾਨ ਵਿੱਚ ਹੋਰ ਵਾਧਾ ਕਰਦੇ ਹਨ। ਮਹਾਰਾਜਾ ਰਣਜੀਤ ਸਿੰਘ ਸਮੇਂ 5 ਹਜ਼ਾਰ ਦੀ ਸਾਲਾਨਾ ਜਗੀਰ ਤੋਂ ਵੱਖ 6 ਮੁਰੱਬੇ ਜ਼ਮੀਨ ਵੀ ਹੈ। ਵਿਸਾਖੀ ਅਤੇ ਕੱਤਕ ਦੀ ਪੂਰਨਮਾਸ਼ੀ ਨੂੰ ਮੇਲੇ ਜੁੜਦੇ ਸਨ, ਹੁਣ ਕੇਵਲ ਵਿਸਾਖੀ ਨੂੰ ਹੀ ਮੇਲਾ ਮਨਾਇਆ ਜਾਂਦਾ ਹੈ, ਜਿਸ ਵਿੱਚ ਗੁਜਰਾਂਵਾਲਾ ਅਤੇ ਹੋਰ ਇਲਾਕਿਆਂ ਦੇ ਲੋਕ ਹੁੰਮ ਹੁੰਮਾਕੇ ਆਉਂਦੇ ਹਨ। ਗੁਰਦੁਆਰੇ ਦੀ ਇਮਾਰਤ ਢਹਿੰਦੀ ਜਾ ਰਹੀ ਸੀ। ਹੁਣ ਗੋਰਮਿੰਟ ਨੇ ਲੱਖਾਂ ਰੁਪਏ ਲਾਕੇ ਇਸ ਦੀ ਚਾਰ ਦੀਵਾਰੀ ਕਰਵਾਈ ਹੈ। ਇਸ ਨਾਲ ਇਮਾਰਤ ਦੀ ਥੋੜੀ ਬੱਚਤ ਹੋ ਗਈ ਹੈ।

 
Have something to say? Post your comment