Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਕੈਪਟਨ ਵੱਲੋਂ ਚੇਤਾਵਨੀ: ਗੈਂਗਸਟਰ ਸੁਧਰ ਜਾਣ ਜਾਂ ਨਤੀਜੇ ਭੁਗਤਣ ਨੂੰ ਤਿਆਰ ਰਹਿਣ

December 06, 2019 08:39 AM

ਮੋਹਾਲੀ, 5 ਦਸੰਬਰ, (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਨਾਲਹੀ ਸਮਾਜ ਵਿਰੋਧੀ ਅਨਸਰਾਂ ਨੂੰ ਵੀ ਇਸ ਰਾਜ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਵਿਰੁੱਧ ਤਾੜਨਾ ਕੀਤੀ ਹੈ। ਉਦਯੋਗ ਦੇ ਵਿਕਾਸ ਲਈ ਸੁਖਾਵੇਂ ਮਾਹੌਲ ਦਾ ਵਾਅਦਾ ਕਰਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਦੇ ਸ਼ਾਂਤ ਹਾਲਾਤ ਨੂੰ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕਰਦੇ ਪਏ ਗੁਆਂਢੀ ਦੇਸ਼ਦੇ ਨਾਲ ਗੈਂਗਸਟਰ ਜਾਂ ਗੁੰਡਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ, ‘ਸੁਧਰ ਜਾਓ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹੋ।’
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਗੈਂਗਸਟਰਵਾਦ ਮੁਕਾਉਣਾ ਉਨ੍ਹਾਂ ਦੀ ਸਰਕਾਰ ਦੀ ਇੱਕ ਵੱਡੀ ਪਹਿਲ ਹੈ। ਉਨ੍ਹਾਂ ਨੇ ਤਾੜਨਾ ਕੀਤੀ ਕਿ ਗੈਂਗਸਟਰ ਤੇ ਗੁੰਡੇ ਹਥਿਆਰ ਸੁੱਟ ਦੇਣ, ਜਾਂ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਜਿਹੇ ਅਨਸਰਾਂ ਨਾਲ ਕਰੜੇ ਹੱਥੀਂ ਨਿਪਟਣ ਦੇ ਨਾਲ ਟਰੱਕ ਯੂਨੀਅਨਾਂ ਦਾ ਵੀ ਖਾਤਮਾ ਕੀਤਾ ਹੈ ਤਾਂ ਕਿ ਉਦਯੋਗਿਕ ਸਰਗਰਮੀਆਂਨੂੰ ਸੁਰੱਖਿਅਤ ਵਾਤਾਵਰਣ ਮਿਲ ਸਕੇ। ਅਮਰਿੰਦਰ ਸਿੰਘ ਨੇ ਕਿਹਾ ਕਿ ਔਰਤਾਂ ਦੀ ਸੁਰੱਖਿਆ ਯਕੀਨੀ ਕਰਨਦੇਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਤਾਂ ਕਿ ਉਹ ਉਦਯੋਗਾਂ ਵਿੱਚ ਨੌਕਰੀਆਂ, ਖਾਸਤੌਰ ਉੱਤੇ ਰਾਤ ਦੀਆਂ ਸ਼ਿਫਟਾਂ ਵੇਲੇ ਵੀ ਕੰਮ ਕਰ ਸਕਣ। ਮੁੱਖ ਮੰਤਰੀ ਨੇ ਉਦਯੋਗ ਦੀ ਲਗਾਤਾਰਤਾ ਦੀ ਲੋੜ ਉੱਤੇ ਜ਼ੋਰ ਦਿੱਤਾ ਤਾਂ ਕਿ ਪੰਜਾਬ ਵਿੱਚ ਨਿਵੇਸ਼ ਕਰਨ ਜਾਂ ਪਹਿਲੇ ਪ੍ਰੋਜੈਕਟਾਂ ਦੇ ਵਾਧੇ ਲਈ ਉਤਸ਼ਾਹਤ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਇਸ ਲਈ ਜ਼ਰੂਰੀ ਹੈ ਕਿ ਵਿਰੋਧੀਆਂ ਨਾਲ ਸਿਆਸੀ ਬਦਲੇਖੋਰੀ ਨਾ ਕੀਤੀ ਜਾਵੇ ਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਪਾਰਟੀ ਸੱਤਾ ਵਿੱਚ ਆਵੇ ਤਾਂ ਉਦਯੋਗ ਲਈ ਉਹੀ ਨੀਤੀ ਅਮਲ ਵਿੱਚ ਰਹੇਗੀ।
ਇਸ ਦੌਰਾਨ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਦੀਆਂ ਆਪਣੀਆਂ ਸਮੱਸਿਆਵਾਂ ਹਨ, ਪਰ ਇਨ੍ਹਾਂ ਨੂੰ ਮੈਂ ਸਾਡੀਆਂ ਸਮੱਸਿਆਵਾਂ ਨਹੀਂ ਬਣਨ ਦੇਵਾਂਗਾ। ਉਨ੍ਹਾ ਕਿਹਾ ਕਿ ਬੀਤੇ ਦੋ ਸਾਲਾਂ ਵਿੱਚ ਪੰਜਾਬ ਪੁਲਿਸ ਨੇ 28 ਖਾੜਕੂ ਗਰੋਹਾਂ ਦਾ ਪਰਦਾ ਫਾਸ਼ ਕੀਤਾ ਅਤੇ ਆਈ ਐੱਸ ਆਈ ਦੀ ਸ਼ਹਿ ਵਾਲੇ 100 ਤੋਂ ਵੱਧ ਖਾੜਕੂ ਫੜੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਰਾਏ ਹੈ ਕਿ ਇਮਰਾਨ ਖਾਨ ਸ਼ਾਂਤੀ ਚਾਹੁੰਦੇ ਹਨ, ਪਰ ਉਨ੍ਹਾਂ ਵੱਲੋਂ ਸ਼ਾਂਤੀ ਲਈ ਚੁੱਕੇ ਜਾਂਦੇ ਹਰ ਕਦਮ ਅੱਗੇ ਪਾਕਿਸਤਾਨੀ ਫੌਜ ਰੋੜੇ ਅਟਕਾ ਦਿੰਦੀ ਹੈ, ਕਿਉਂਕਿ ਫੌਜ ਆਪਣੀ ਚੌਧਰ ਕਾਇਮ ਰੱਖਣਾ ਚਾਹੁੰਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ