Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਅਮਰੀਕਾ ਵਿੱਚ ਜਾਨ ਗਵਾਉਣ ਵਾਲੇ ਪੁਲਸ ਅਫਸਰ ਦੀ ਜ਼ਮੀਨ 'ਤੇ ਰਿਸ਼ਤੇਦਾਰਾਂ ਵੱਲੋਂ ਕਬਜ਼ਾ

December 06, 2019 08:53 AM

ਕਪੂਰਥਲਾ, 5 ਦਸੰਬਰ (ਪੋਸਟ ਬਿਊਰੋ)- ਆਪਣੀ ਇਮਾਨਦਾਰੀ ਅਤੇ ਬਹਾਦਰੀ ਨਾਲ ਅਮਰੀਕਾ ਵਿੱਚ ਦੇਸ਼ ਦਾ ਨਾਂਅ ਰੋਸ਼ਨ ਕਰਨ ਵਾਲੇ ਕਪੂਰਥਲਾ ਦੇ ਪਿੰਡ ਧਾਲੀਵਾਲ ਬੇਟ ਦੇ ਸੰਦੀਪ ਸਿੰਘ ਧਾਲੀਵਾਲ ਨੂੰ ਇਥੇ ਆਪਣਿਆਂ ਤੋਂ ਧੋਖਾ ਮਿਲ ਰਿਹਾ ਹੈ। ਅਮਰੀਕਾ ਦੇ ਸੀਨੀਅਰ ਪੁਲਸ ਅਧਿਕਾਰੀ ਰਹੇ ਸੰਦੀਪ ਸਿੰਘ ਦੀ ਹੱਤਿਆ ਪਿੱਛੋਂ ਜਿੱਥੇ ਅਮਰੀਕੀ ਸਰਕਾਰ ਨੇ ਉਨ੍ਹਾਂ ਦੀ ਯਾਦ ਵਿੱਚ ਸਟੈਚੂ ਬਣਾਉਣ ਦਾ ਐਲਾਨ ਕੀਤਾ ਹੈ, ਉਥੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਜਾਅਲੀ ਕਾਗਜ਼ ਬਣਾ ਕੇ ਪੰਜਾਬ ਵਿੱਚ ਉਨ੍ਹਾਂ ਦੀ ਜ਼ਮੀਨ 'ਤੇ ਕਬਜ਼ਾ ਕਰ ਲਿਆ ਹੈ।
ਬੀਤੇ ਸਾਲ ਜਾਣਕਾਰੀ ਮਿਲਣ ਉੱਤੇ ਸੰਦੀਪ ਸਿੰਘ ਨੇ ਇਥੇ ਆ ਕੇ ਪੁਲਸ ਵਿੱਚ ਸ਼ਿਕਾਇਤ ਕੀਤੀ ਸੀ। ਜਾਂਚ ਦੇ ਬਾਅਦ ਐਸ ਐਸ ਪੀ ਦੇ ਹੁਕਮਾਂ ਉੱਤੇ ਪੁਲਸ ਨੇ ਨਛੱਤਰ ਸਿੰਘ, ਸਕੀਰਤ ਕੌਰ, ਰਮਨਜੀਤ ਕੌਰ, ਅਜੀਤ ਸਿੰਘ ਅਤੇ ਰੁਪਿੰਦਰ ਸਿੰਘ 'ਤੇ ਕੇਸ ਦਰਜ ਕਰ ਲਿਆ। ਸੰਦੀਪ ਦੇ ਮਾਸੜ ਸੁਖਦੇਵ ਸੰਧੂ ਨੇ ਦੱਸਿਆ ਕਿ ਸੰਦੀਪ ਸਿੰਘ ਦੀ ਮਾਂ ਅਤੇ ਮਾਸੀ ਦੇ ਨਾਂਅ ਪਿੰਡ ਸ਼ੇਖੂਪੁਰ ਵਿੱਚ ਚਾਰ ਏਕੜ 16 ਮਰਲੇ ਜ਼ਮੀਨ ਹੈ। ਇਸ ਉੱਤੇ ਕੁਝ ਰਿਸ਼ਤੇਦਾਰਾਂ ਦੀ ਨਜ਼ਰ ਸੀ। ਪਿਛਲੇ ਸਾਲ ਇਨ੍ਹਾਂ ਲੋਕਾਂ ਨੇ ਜਾਅਲੀ ਪਾਵਰ ਆਫ ਅਟਾਰਨੀ ਬਣਾ ਕੇ ਜ਼ਮੀਨ ਆਪਣੇ ਨਾਂਅ ਕਰਵਾ ਲਈ। ਪਤਾ ਲੱਗਾ ਤਾਂ ਸੰਦੀਪ ਸਿੰਘ ਇਥੇ ਆ ਕੇ ਕਪੂਰਥਲਾ ਪੁਲਸ ਵਿੱਚ ਸ਼ਿਕਾਇਤ ਦਰਜ ਕਰਵਾ ਕੇ ਗਏ ਸਨ। ਉਹ 13 ਅਕਤੂਬਰ 2019 ਨੂੰ ਅਸਲੀ ਕਾਗਜ਼ਾਤ ਲਿਆਉਣ ਵਾਲੇ ਸਨ। ਸੰਦੀਪ ਸਿੰਘ 10 ਸਾਲ ਪਹਿਲਾਂ ਸੀਨੀਅਰ ਪੁਲਸ ਅਧਿਕਾਰੀ ਭਰਤੀ ਹੋਏ ਸਨ। ਉਨ੍ਹਾਂ ਦੀ ਇਮਾਨਦਾਰੀ ਤੇ ਬਹਾਦਰੀ ਨੂੰ ਦੇਖਦੇ ਹੋਏ ਚਾਰ ਸਾਲ ਪਹਿਲਾਂ ਟੈਕਸਾਸ ਪੁਲਸ ਨੇ ਕਾਨੂੰਨ ਬਣਾ ਕੇ ਉਨ੍ਹਾਂ ਨੂੰ ਪੱਗ ਬੰਨ੍ਹਣ ਤੇ ਦਾੜ੍ਹੀ ਰੱਖਣ ਦੀ ਖੁੱਲ੍ਹ ਦਿੱਤੀ ਸੀ। ਉਨ੍ਹਾਂ ਨੇ ਅਗਸਤ 2017 ਵਿੱਚ ਟੈਕਸਾਸ ਵਿੱਚ ਹਾਰਵੀ ਤੂਫਾਨ ਦੀ ਤ੍ਰਾਸਦੀ ਦੇ ਦੌਰਾਨ ਪ੍ਰਭਾਵਤਾਂ ਦੀ ਖੂਬ ਮਦਦ ਕੀਤੀ ਸੀ। ਇਸ ਦੇ ਬਾਅਦ ਉਨ੍ਹਾਂ ਦੀ ਅਲਾਗ ਪਛਾਣ ਬਣ ਗਈ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ