Welcome to Canadian Punjabi Post
Follow us on

12

July 2025
 
ਪੰਜਾਬ

ਕੈ. ਅਮਰਿੰਦਰ ਵੱਲੋਂ ਡੀ.ਜੀ.ਪੀ. ਨੂੰ ਰਾਜਸੀ ਆਗੂਆਂ ਤੇ ਗੈਂਗਸਟਰਾਂ ਵਿਚਾਲੇ ਸਾਂਝ ਦੀ ਜਾਂਚ ਦੇ ਆਦੇਸ਼

December 07, 2019 09:59 PM

ਚੰਡੀਗੜ੍, 7 ਦਸੰਬਰ (ਪੋਸਟ ਬਿਊਰੋ)- ਸੂਬੇ ਵਿੱਚ ਰਾਜਸੀ ਆਗੂਆਂ ਤੇ ਗੈਂਗਸਟਰਾਂ ਵਿਚਾਲੇ ਗਠਜੋੜ ਦੇ ਦੋਸ਼ਾਂ ਦੀਆਂ ਮੀਡੀਆ ਰਿਪੋਰਟਾਂ ਦਾ ਖੁਦ ਹੀ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੰਦਿਆਂ ਵਾਅਦਾ ਕੀਤਾ ਹੈ ਕਿ ਕਿਸੇ ਦੇ ਵੀ ਦੋਸ਼ੀ ਪਾਏ ਜਾਣ ਉਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਾਲ ਹੀ ਆਪਣੇ ਸਾਥੀ ਉਤੇ ਪੂਰਨ ਭਰੋਸਾ ਹੋਣ ਦਾ ਵਿਸ਼ਵਾਸ ਪ੍ਰਗਟਾਇਆ ਹੈ।ਮੁੱਖ ਮੰਤਰੀ ਨੇ ਬੀਤੀ 5 ਦਸੰਬਰ ਨੂੰ ਜਾਰੀ ਆਪਣੇ ਹੁਕਮਾਂ ਵਿੱਚ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਉਨ੍ਹਾਂ ਇਲਜ਼ਾਮਾਂ ਦੀ ਪੜਚੋਲ ਕਰਨ ਲਈ ਕਿਹਾ ਹੈ ਜੋ ਉਨ੍ਹਾਂ ਕੋਲ ਪੇਸ਼ ਕੀਤੇ ਦਸਤਾਵੇਜ਼ਾਂ/ਤਸਵੀਰਾਂ ਦੇ ਆਧਾਰ ਉਤੇ ਲਗਾਏ ਗਏ ਹਨ ਜੋ ਕਿ ਵਿਰੋਧੀ ਪਾਰਟੀਆਂ ਵੱਲੋਂ ਲਾਏ ਗਏ ਦੋਸ਼ਾਂ ਦੇ ਉਲਟ ਕਹਾਣੀ ਬਿਆਨ ਕਰਦੇ ਹਨ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਤਸਵੀਰਾਂ ਵਿੱਚ ਇਕ ਬਦਨਾਮ ਅਪਰਾਧੀ ਜਿਸ ਖਿਲਾਫ ਕਈ ਕੇਸ ਦਰਜ ਹਨ ਅਤੇ ਉਸ ਦੇ ਨਾਮੀ ਗੈਂਗਸਟਰਾਂ ਨਾਲ ਵੀ ਸਬੰਧ ਹਨ, ਚੋਟੀ ਦੇ ਅਕਾਲੀ ਆਗੂਆਂ ਸਮੇਤ ਸੁਖਬੀਰ ਬਾਦਲ, ਬਿਕਰਮ ਮਜੀਠੀਆ ਤੇ ਹਰਸਿਮਰਤ ਬਾਦਲ ਦੇ ਨਾਲ ਨਜ਼ਰ ਆਉਦਾ ਹੈ।ਕੈਪਟਨ ਨੇ ਇਹ ਸਾਫ ਕਰਦਿਆਂ ਕਿਹਾ ਕਿ ਸੂਬੇ ਵਿੱਚ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਜੋ ਵੀ ਕਾਨੂੰਨ ਅਨੁਸਾਰ ਕਰਨੀ ਬਣਦੀ ਹੈ।ਸਾਬਕਾ ਅਕਾਲੀ ਸਰਪੰਚ ਦਲਬੀਰ ਢਿੱਲਵਾਂ ਦੇ ਕਤਲ ਤੋਂ ਬਾਅਦ ਅਕਾਲੀ ਦਲ ਤੇ ਭਾਜਪਾ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਉਪਰ ਲਗਾਏ ਜਾ ਦੋਸ਼ਾਂ ਉਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੈਨੂੰ ਇਸ ਗੱਲ ਉਤੇ ਰੱਤੀ ਭਰ ਵੀ ਸ਼ੱਕ ਨਹੀਂ ਕਿ ਮੇਰੇ ਕਿਸੇ ਵੀ ਸਾਥੀ ਦਾ ਅਜਿਹੀ ਕਿਸੇ ਵੀ ਘਿਨਾਉਣੀ ਗਤੀਵਿਧੀ ਵਿੱਚ ਹੱਥ ਹੋਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਯੂਨੀਵਰਸਿਟੀ ਦੇ ਹਲਫ਼ਨਾਮੇ ਦੇ ਫੈਸਲੇ ਨੂੰ ਹਰਜੋਤ ਬੈਂਸ ਨੇ ਤਾਨਾਸ਼ਾਹੀ ਅਤੇ ਮਨਮਾਨੀ ਦੱਸਿਆ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੋਰੀ `ਚ ਪਾ ਕੇ ਡਿਵਾਈਡਰ `ਤੇ ਸੁੱਟੀ ਲੜਕੀ ਦੀ ਲਾਸ਼ ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ