Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਭਾਰਤ

ਅਦਾਲਤਾਂ ਤੋਂ ਬਾਹਰ ਜਾ ਕੇ ਨਿਆਂ ਕਰਨਾ ਗਲਤ, ਪਰ ਪੁਲਸ ਨੂੰ ਆਪਣੇ ਉਤੇ ਹਮਲੇ ਤੋਂ ਬਚਾਅ ਕਰਨ ਦਾ ਪੂਰਾ ਅਧਿਕਾਰ: ਕੈਪਟਨ

December 07, 2019 10:16 PM

ਨਵੀਂ ਦਿੱਲੀ, 7 ਦਸੰਬਰ (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਹ ਭਾਵੇਂ ਪੁਲਿਸ ਵੱਲੋਂ ਆਪਣੇ ਉਤੇ ਹਮਲੇ ਦੀ ਸੂਰਤ ਵਿੱਚ ਗੋਲੀ ਚਲਾਉਣ ਦੇ ਹੱਕ ਵਿੱਚ ਹਨ ਪ੍ਰੰਤੂ ਉਹ ਅਦਾਲਤਾਂ ਤੋਂ ਬਾਹਰ ਜਾ ਕੇ ਨਿਆਂ ਦੇਣ ਦੇ ਖਿਲਾਫ ਹਨ ਕਿਉਂਕਿ ਇਹ ਦੇਸ਼ ਦੀ ਸੰਵਿਧਾਨਕ ਭਾਵਨਾ ਦੇ ਉਲਟ ਹੈ। ਇਸ ਦੇ ਨਾਲ ਹੀ ਉਨਾਂ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕਰਦਿਆਂ ਕਿਹਾ ਕਿ ਉਹ ਇਸ ਨੂੰ ਸੂਬੇ ਦੀ ਵਿਧਾਨ ਸਭਾ ਵਿੱਚ ਪਾਸ ਹੋਣ ਨਹੀਂ ਦੇਣਗੇ।
ਐਚ.ਟੀ. ਸੰਮੇਲਨ 2019 ਵਿੱਚ ‘ਇਕ ਵਧੀਆ ਕੱਲ‘ ਸੈਸ਼ਨ ਦੌਰਾਨ ਛਤੀਸਗੜ ਦੇ ਮੁੱਖ ਮੰਤਰੀ ਭੁਪੇਸ਼ ਬਾਘੇਲ ਨਾਲ ਸ਼ਮੂਲੀਅਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਤੇਲੰਗਾਨਾ ਵਿੱਚ ਬਲਾਤਕਾਰ ਦੇ ਮੁਲਜ਼ਮਾਂ ਨੂੰ ਮਾਰਨ ਦੀ ਘਟਨਾ ਦੇ ਸੰਦਰਭ ਵਿੱਚ ਬੋਲਦਿਆਂ ਕਿਹਾ ਕਿ ਜੇ ਪੁਲਿਸ ਵਾਲਿਆਂ ਉਪਰ ਮੁਲਜ਼ਮਾਂ ਵੱਲੋਂ ਹਮਲਾ ਕੀਤਾ ਗਿਆ ਤਾਂ ਕੀਤੀ ਗਈ ਕਾਰਵਾਈ ਜਾਇਜ਼ ਹੈ।ਉਨਾਂ ਹਾਲਾਂਕਿ ਇਹ ਗੱਲ ਸਾਫ ਕੀਤੀ ਕਿ ਐਨਕਾਊਂਟਰ ਵਰਗੀ ਕੋਈ ਗੱਲ ਨਹੀਂ ਸੀ।ਉਨਾਂ ਆਪਣੇ ਸੂਬੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੁਲਿਸ ਨੂੰ ਇਸ ਮੁੱਦੇ ‘ਤੇ ਪੂਰੀ ਤਰਾਂ ਸ਼ਪੱਸ਼ਟ ਹੈ ਕਿ ਅਤਿਵਾਦੀਆਂ, ਗੁੰਡਿਆਂ/ਗੈਂਗਸਟਰਾਂ ਨੂੰ ਹਥਿਆਰਾਂ ਦਾ ਆਤਮ ਸਮਰਪਣ ਕਰਨ ਲਈ ਕਿਹਾ ਜਾਂਦਾ ਹੈ ਨਹੀਂ ਤਾਂ ਨਤੀਜੇ ਭੁਗਤਣੇ ਪੈਂਦੇ ਹਨ।
ਦੋ ਕਾਂਗਰਸੀ ਮੁੱਖ ਮੰਤਰੀਆਂ, ਜਿਨਾਂ ਨੇ ਭਾਜਪਾ ਦੇ ਕਾਂਗਰਸ ਮੁਕਤ ਸੁਫਨੇ ਨੂੰ ਪ੍ਰੇਸ਼ਾਨ ਕੀਤਾ, ਨੂੰ ਸੈਸ਼ਨ ਦੌਰਾਨ ਕਈ ਮੁੱਦਿਆਂ ‘ਤੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਤੇਲੰਗਾਨਾ ਘਟਨਾ ਸਣੇ ਸਭ ਅਹਿਮ ਮੁੱਦਿਆਂ ‘ਤੇ ਦੋਵਾਂ ਆਗੂਆਂ ਦੀ ਇਕੋ ਸਹਿਮਤੀ ਦੇਖਣ ਨੂੰ ਮਿਲੀ।ਬਘੇਲ ਨੇ ਕਿਹਾ ਕਿ ਦੇਸ਼ ਦੇ ਲੋਕ ਨਿਆਂ ਵਿੱਚ ਦੇਰੀ ਤੋਂ ਅੱਕ ਚੁੱਕੇ ਹਨ ਅਤੇ ਇਸ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਲੋੜ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲ ਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀ ਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕ ਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲ ਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ ਬਿਹਾਰ 'ਚ ਹਵਾ 'ਚ ਉਲਝਿਆ ਅਮਿਤ ਸ਼ਾਹ ਦਾ ਹੈਲੀਕਾਪਟਰ, ਪਾਇਲਟ ਨੇ ਕੀਤਾ ਕੰਟਰੋਲ ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ