Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਚੀਨ ਦੀ ਚਿਤਾਵਨੀ ਪਿੱਛੋਂ ਅਰੁਣਾਚਲ ਤੇ ਅਸਾਮ ਵਿੱਚ ਹੜ੍ਹਾਂ ਬਾਰੇ ਅਲਰਟ ਜਾਰੀ

October 22, 2018 08:25 AM

ਨਵੀਂ ਦਿੱਲੀ, 21 ਅਕਤੂਬਰ (ਪੋਸਟ ਬਿਊਰੋ)- ਚੀਨ ਤੋਂ ਮਿਲੀ ਹੜ੍ਹ ਆਉਣ ਦੀ ਚਿਤਾਵਨੀ ਮਗਰੋਂ ਅਰੁਣਾਚਲ ਪ੍ਰਦੇਸ਼ ਅਤੇ ਅਸਾਮ ਦੀਆਂ ਸਰਕਾਰਾਂ ਅਤੇ ਕੇਂਦਰ ਸਰਕਾਰ ਵੀ ਚੌਕਸ ਹੋ ਗਈਆਂ ਹਨ। ਕੇਂਦਰ ਸਰਕਾਰ ਨੇ ਦੋਵਾਂ ਰਾਜਾਂ ਵਿੱਚ ਸਥਿਤੀ ਨਾਲ ਨਿਪਟਣ ਲਈ 14 ਕੰਪਨੀਆਂ ਆਫਤ ਰਾਹਤ ਫੋਰਸ (ਐੱਨ ਡੀ ਆਰ ਐੱਫ) ਭੇਜੀ ਹੈ।
ਵਰਨਣ ਯੋਗ ਹੈ ਕਿ ਅਰੁਣਾਚਲ ਪ੍ਰਦੇਸ਼ ਦੇ ਪੂਰਬੀ ਸਿਆਂਗ ਜ਼ਿਲ੍ਹੇ ਵਿਚ ਸਿਆਂਗ ਨਦੀ ਦੇ ਪਾਣੀ ਦਾ ਪੱਧਰ ਕੱਲ੍ਹ ਸਵੇਰ ਤੋਂ ਵਧਣਾ ਸ਼ੁਰੂ ਹੋ ਗਿਆ ਸੀ। ਇਸ ਦੇ ਕੁਝ ਦਿਨਾਂ ਤੱਕ ਲਗਾਤਾਰ ਵਧਣ ਦੀ ਸ਼ੰਕਾ ਹੈ। ਇਸ ਨਦੀ ਨੂੰ ਅਸਾਮ 'ਚ ਬ੍ਰਹਮਪੁੱਤਰ ਨਦੀ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਇਸ ਲਈ ਨਦੀ ਵਿੱਚ ਹੜ੍ਹ ਦਾ ਅਸਰ ਅਸਾਮ ਉਤੇ ਪੈ ਸਕਦਾ ਹੈ। ਇਹ ਸਥਿਤੀ ਚੀਨ ਦੇ ਤਿੱਬਤ ਇਲਾਕੇ ਵਿੱਚ ਢਿੱਗਾਂ ਡਿੱਗਣ ਨਾਲ ਯਾਰਲੁੰਗ ਸਾਂਗਪੋ ਨਦੀ ਦਾ ਵਹਾਅ ਰੁਕਣ ਤੋਂ ਬਣੀ ਹੈ, ਜਿਸ ਕਾਰਨ ਚੀਨੀ ਖੇਤਰ ਵਿੱਚ ਵੱਡੀ ਝੀਲ ਬਣ ਗਈ ਹੈ ਅਤੇ ਪਾਣੀ ਦਾ ਦਬਾਅ ਵਧਣ ਨਾਲ ਇਸ ਦੀ ਕੁਦਰਤੀ ਦੀਵਾਰ ਕਦੇ ਵੀ ਟੁੱਟ ਸਕਦੀ ਹੈ। ਅਰੁਣਾਚਲ ਪ੍ਰਦੇਸ਼ ਦੇ ਜਲ ਸਾਧਨ ਵਿਭਾਗ ਅਨੁਸਾਰ ਨਦੀ ਵਿੱਚ ਪਾਣੀ ਦੇ ਪੱਧਰ ਵਿੱਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਪੂਰਬੀ ਸਿਆਂਗ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੁਲੀ ਕਾਮਡੁਕ ਹੇਠਲੇ ਅਧਿਕਾਰੀਆਂ ਨਾਲ ਹਾਲਾਤ ਉਤੇ ਨਜ਼ਰ ਰੱਖ ਰਹੇ ਹਨ। ਚੀਨ ਤੋਂ ਮਿਲੀ ਸੂਚਨਾ ਦੇ ਆਧਾਰ 'ਤੇ ਹੇਠਲੇ ਇਲਾਕੇ ਖਾਲੀ ਕਰਵਾ ਦਿੱਤੇ ਗਏ ਹਨ। ਅਰੁਣਾਚਲ ਪ੍ਰਦੇਸ਼ ਨੂੰ ਹਾਲਾਤ ਨਾਲ ਨਿਪਟਣ ਲਈ ਕੇਂਦਰ ਸਰਕਾਰ ਨੇ ਐੱਨ ਡੀ ਆਰ ਐੱਫ ਦੀਆਂ ਅੱਠ ਕੰਪਨੀਆਂ ਦਿੱਤੀਆਂ ਹਨ ਅਤੇ ਕੇਂਦਰੀ ਮਾਹਿਰਾਂ ਦਾ ਦਲ ਵੀ ਅਰੁਣਾਚਲ ਪ੍ਰਦੇਸ਼ ਪੁੱਜ ਗਿਆ ਹੈ।
ਅਸਾਮ ਵਿੱਚ ਧੇਮਾਜੀ, ਡਿਬਰੂਗੜ੍ਹ, ਲਖੀਮਪੁਰ ਅਤੇ ਤਿਨਸੁਕੀਆ ਜ਼ਿਲ੍ਹਿਆਂ ਵਿੱਚ ਚੌਕਸੀ ਵਰਤੀ ਜਾ ਰਹੀ ਹੈ। ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਨੇ ਅਧਿਕਾਰੀਆਂ ਨੂੰ ਹੜ੍ਹ ਨਾਲ ਨਿਪਟਣ ਦੇ ਸਾਰੇ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਮੁੱਖ ਮੰਤਰੀ ਸੋਨੋਵਾਲ ਨਾਲ ਗੱਲ ਕਰ ਕੇ ਹੜ੍ਹ ਨਾਲ ਨਿਪਟਣ ਦੇ ਇੰਤਜ਼ਾਮਾਂ ਦੀ ਜਾਣਕਾਰੀ ਲਈ ਹੈ। ਕੇਂਦਰ ਨੇ ਅਸਾਮ ਲਈ ਐਨ ਡੀ ਆਰ ਐਫ ਦੀਆਂ ਛੇ ਕੰਪਨੀਆਂ ਭੇਜੀਆਂ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼