Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਸੁਖਬੀਰ ਸਿੰਘ ਬਾਦਲ ਵੱਲੋਂ ਅਮਰਿੰਦਰ ਸਿੰਘ ਉੱਤੇਮੋੜਵਾਂ ਵਾਰ

December 10, 2019 09:51 AM

* ਫੋਟੋ ਦਿਖਾ ਕੇ ਜਾਂਚ ਵਿੱਚ ਆਪਣਾ ਨਾਮ ਸ਼ਾਮਲ ਕਰਾਉਣ ਦੀ ਚੁਣੌਤੀ

ਚੰਡੀਗੜ੍ਹ, 9 ਦਸੰਬਰ, (ਪੋਸਟ ਬਿਊਰੋ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਨਾਂ ਉਨ੍ਹਾਂ ਕਾਂਗਰਸੀ ਆਗੂਆਂ ਦੀ ਸੂਚੀ ਵਿਚ ਸ਼ਾਮਲ ਕਰਾਉਣ ਦੀ ਚੁਣੌਤੀ ਪੇਸ਼ ਕਰ ਦਿੱਤੀ ਹੈ, ਜਿਨ੍ਹਾਂ ਵੱਲੋਂ ਗੈਂਗਸਟਰਾਂ ਦੀ ਸਰਪ੍ਰਸਤੀ ਕਰਨ ਬਾਰੇ ਜਾਂਚ ਕੀਤੀ ਜਾ ਰਹੀ ਹੈ।
ਅੱਜ ਏਥੇ ਸੁਖਬੀਰ ਸਿੰਘ ਬਾਦਲ ਨੇ ਸਬੂਤ ਵਜੋਂ ਇਕ ਫੋਟੋ ਵੀ ਜਾਰੀ ਕੀਤੀ, ਜਿਸ ਵਿੱਚਸਾਲ 2017 ਦੀਆਂਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਵੇਲੇ ਕੈਪਟਨ ਅਮਰਿੰਦਰ ਸਿੰਘ ਗੈਂਗਸਟਰ ਹਰਜਿੰਦਰ ਸਿੰਘ ਬਿੱਟੂ ਦਾ ਸਨਮਾਨ ਕਰਰਹੇ ਹਨ। ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਜਵਾਬੀ ਹਮਲੇ ਪਿੱਛੋਂ ਸੁਖਬੀਰ ਸਿੰਘ ਬਾਦਲ ਨੇ ਸੋਮਵਾਰ ਦੇਰ ਸ਼ਾਮ ਗੈਂਗਸਟਰ ਹਰਜਿੰਦਰ ਸਿੰਘ ਬਿੱਟੂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਹ ਫੋਟੋ ਜਾਰੀ ਕੀਤੀ ਤੇ ਇਸ ਦੇ ਨਾਲ ਕਿਹਾ ਕਿ ਡੀਜੀਪੀ ਵੱਲੋਂ ਪੁੱਛਗਿੱਛ ਲਈ ਸੱਦਿਆ ਜਾਣਾ ਮੁੱਖ ਮੰਤਰੀ ਨੂੰ ਔਖਾ ਲੱਗੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇਗਵਰਨਰ ਨੂੰ ਬੇਨਤੀ ਕਰੇਗਾ ਕਿ ਉਹ ਸਰਕਾਰ ਨੂੰ ਇਸ ਕੇਸ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਲਈ ਕਹਿਣ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਵੱਲੋਂ ਬਿੱਟੂ ਨੂੰ ਕਾਂਗਰਸ ਵਿਚ ਸ਼ਾਮਲ ਕਰਾਉਣ ਦੀ ਫੋਟੋਤੋਂ ਇਲਾਵਾ ਅਕਾਲੀ ਦਲ ਇੱਕ ਹੋਰ ਫੋਟੋ ਵੀ ਦੇਵੇਗਾ, ਜਿਸ ਵਿਚ ਮੁੱਖ ਮੰਤਰੀ ਦੀ ਹਾਜ਼ਰੀ ਵਿਚ ਨਾਮੀ ਗੈਂਗਸਟਰ ਪ੍ਰਦੀਪ ਸੰਧੂ ਨੂੰ ਕਾਂਗਰਸ ਵਿਚ ਸ਼ਾਮਿਲ ਕੀਤਾ ਜਾ ਰਿਹਾ ਹੈ।ਇਹ ਫੋਟੋ ਵੀ ਸਾਲ 2017 ਦੀ ਹੈ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਬਿੱਟੂ ਦੀਆਂ ਅਕਾਲੀ ਆਗੂਆਂ ਨਾਲ ਪੁਰਾਣੀਆਂ ਫੋਟੋ ਜਾਰੀ ਕੀਤੀਆਂ, ਪਰ ਇਹ ਗੱਲ ਭੁੱਲ ਗਿਆ ਕਿ ਉਸ ਨੇ 2017 ਸਰਕਾਰ ਬਣਾਉਣ ਵੇਲੇ ਬਿੱਟੂ ਨੂੰ ਕਾਂਗਰਸ ਵਿਚ ਸ਼ਾਮਲ ਕਰਕੇ ਉਸ ਨੂੰ ਸਿਆਸੀ ਸਰਪ੍ਰਸਤੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਬਚਾਅ ਕਰਨ ਤੋਂ ਇਹ ਸਾਫਹੈ ਕਿ ਕਾਂਗਰਸ ਨੇ ਸਿਆਸੀ ਵਿਰੋਧੀਆਂ ਤੋਂ ਬਦਲਾ ਲੈਣ ਲਈ ਗੈਗਸਟਰਾਂ ਨਾਲ ਗਠਜੋੜ ਕਰ ਰੱਖਿਆ ਅਤੇ ਸਮਾਜ-ਵਿਰੋਧੀ ਤੱਤਾਂ ਨਾਲ ਸਮਝੌਤੇ ਇਨ੍ਹਾਂ ਦੀ ਸਰਪ੍ਰਸਤੀ ਕਰ ਰਹੀ ਹੈ ਅਤੇ ਇਨ੍ਹਾਂ ਨੂੰ ਜੇਲਾਂ ਅੰਦਰ ਬੈਠ ਕੇ ਅਪਰਾਧਿਕ ਗਤੀਵਿਧੀਆਂ ਕਰਨ ਦੀ ਖੁੱਲ੍ਹ ਦੇ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ