Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਫਰੀਦਾਬਾਦ ਵਿੱਚ ਵੀ ਪੂਰੇ ਪਰਵਾਰ ਨੇ ਫਾਹਾ ਲਾ ਕੇ ਜਾਨ ਦਿੱਤੀ

October 22, 2018 08:26 AM

ਫਰੀਦਾਬਾਦ, 21 ਅਕਤੂਬਰ (ਪੋਸਟ ਬਿਊਰੋ)- ਫਰੀਦਾਬਾਦ ਜ਼ਿਲ੍ਹੇ ਦਾ ਸੂਰਜਕੁੰਡ ਥਾਣੇ ਹੇਠਲੇ ਇਲਾਕੇ ਵਿਚਲੇ ਇੱਕ ਘਰ ਵਿੱਚ ਇੱਕੋ ਪਰਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਮਿਲਣ ਕਾਰਨ ਹੜਕੰਪ ਮਚ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਦਿਆਲਬਾਗ ਕਲੋਨੀ ਵਿੱਚ ਕੱਲ੍ਹ ਇੱਕੋ ਪਰਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ ਸਨ। ਮਰਨ ਵਾਲਿਆਂ 'ਚ ਤਿੰਨ ਸਕੀਆਂ ਭੈਣਾਂ ਅਤੇ ਉਨ੍ਹਾਂ ਦਾ ਇੱਕ ਭਰਾ ਸ਼ਾਮਲ ਹੈ। ਮੰਨਿਆ ਜਾ ਰਿਹਾ ਹੈ ਕਿ ਸਾਰਿਆਂ ਨੇ ਸਮੂਹਿਕ ਤੌਰ 'ਤੇ ਫਾਹਾ ਲਾ ਕੇ ਖੁਦਕੁਸ਼ੀ ਕੀਤੀ ਹੈ। ਇਸ ਦਾ ਕਾਰਨ ਆਰਥਿਕ ਤੰਗੀ ਦੱਸਿਆ ਜਾ ਰਿਹਾ ਹੈ। ਮ੍ਰਿਤਕਾਂ ਦੀ ਪਛਾਣ ਪ੍ਰਦੀਪ, ਮੀਨਾ, ਬੀਨਾ ਅਤੇ ਦਇਆ ਹੈ। ਸਾਰਿਆਂ ਦੀ ਉਮਰ 24 ਤੋਂ 30 ਸਾਲਾਂ ਵਿਚਾਲੇ ਹੈ। ਇਨ੍ਹਾਂ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਇਹ ਸਾਰੇ ਭੈਣ-ਭਰਾ ਦਿਆਲਬਾਗ 'ਚ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਸਨ। ਵਰਨਣ ਯੋਗ ਹੈ ਕਿ ਅਜਿਹੀ ਹੀ ਇੱਕ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਇਸੇ ਸਾਲ ਇੱਕ ਜੁਲਾਈ ਨੂੰ ਬੁਰਾੜੀ ਸਥਿਤ ਇੱਕ ਘਰ ਵਿੱਚ ਵਾਪਰੀ ਸੀ, ਜਿੱਥੇ ਇੱਕੋ ਪਰਵਾਰ ਦੇ 11 ਮੈਂਬਰਾਂ ਫਾਹੇ ਉਤੇ ਲਟਕੇ ਮਿਲੇ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ