Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਪਬਲਿਕ ਹਾਈ ਸਕੂਲ ਅਧਿਆਪਕਾਂ ਨੇ ਕੀਤੀ ਹੜਤਾਲ ਅਗਲੇ ਹਫਤੇ ਤੋਂ ਮੁੜ ਗੱਲਬਾਤ ਹੋਣ ਦੇ ਆਸਾਰ

December 12, 2019 08:43 AM

ਓਨਟਾਰੀਓ, 11 ਦਸੰਬਰ (ਪੋਸਟ ਬਿਊਰੋ) : ਨੌਂ ਓਨਟਾਰੀਓ ਸਕੂਲ ਬੋਰਡਜ਼ ਦੇ ਪਬਲਿਕ ਹਾਈ ਸਕੂਲ ਅਧਿਆਪਕਾਂ ਵੱਲੋਂ ਬੁੱਧਵਾਰ ਨੂੰ ਇੱਕ ਰੋਜ਼ਾ ਹੜਤਾਲ ਕੀਤੀ ਗਈ। ਇਹ ਕੁੱਝ ਹਫਤਿਆਂ ਵਿੱਚ ਹੀ ਦੂਜੀ ਹੜਤਾਲ ਹੈ। ਪ੍ਰੋਵਿੰਸ ਤੇ ਯੂਨੀਅਨ ਮੁੜ ਗੱਲਬਾਤ ਸ਼ੁਰੂ ਕਰਨ ਲਈ ਰਾਜ਼ੀ ਹੋ ਗਈਆਂ ਹਨ।
ਅਗਸਤ ਦੇ ਖਤਮ ਹੋਣ ਦੇ ਨਾਲ ਹੀ ਪਿਛਲਾ ਕਾਂਟਰੈਕਟ ਖ਼ਤਮ ਹੋਣ ਤੋਂ ਬਾਅਦ ਤੋਂ ਹੀ ਅਧਿਆਪਕ ਬਿਨਾਂ ਕਿਸੇ ਕਾਂਟਰੈਕਟ ਦੇ ਹਨ। ਦੋਵਾਂ ਧਿਰਾਂ ਵਿਚਾਲੇ ਗੱਲਬਾਤ ਨੂੰ ਲੈ ਕੇ ਕੋਈ ਫੈਸਲਾ ਨਾ ਹੋਣ ਲਈ ਯੂਨੀਅਨ ਵੱਲੋਂ ਪ੍ਰੋਗਰੈਸਿਵ ਕੰਜ਼ਰਵੇਟਿਵ ਸਰਕਾਰ ਸਿਰ ਭਾਂਡਾ ਭੰਨ੍ਹਿਆ ਜਾ ਰਿਹਾ ਹੈ। ਪਿਛਲੇ ਹਫਤੇ ਤੋਂ ਹੀ ਦੋਵਾਂ ਪਾਰਟੀਆਂ ਦਰਮਿਆਨ ਕੋਈ ਗੱਲ ਨਹੀਂ ਹੋਈ। ਪਰ ਬੁੱਧਵਾਰ ਦੁਪਹਿਰ ਨੂੰ ਸਰਕਾਰ ਤੇ ਓਨਟਾਰੀਓ ਸੈਕੰਡਰੀ ਸਕੂਲ ਟੀਚਰਜ਼ ਫੈਡਰੇਸ਼ਨ ਵੱਲੋਂ ਅਗਲੇ ਹਫਤੇ ਦੇ ਸ਼ੁਰੂ ਵਿੱਚ ਹੀ ਗੱਲਬਾਤ ਸ਼ੁਰੂ ਕਰਨ ਦੀ ਪੁਸ਼ਟੀ ਕੀਤੀ ਗਈ।
ਸਿੱਖਿਆ ਮੰਤਰੀ ਸਟੀਫਨ ਲਿਚੇ ਨੇ ਆਖਿਆ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਸ ਸਬੰਧ ਵਿੱਚ ਵਾਲੰਟੈਰੀ ਸਮਝੌਤਾ ਕੀਤਾ ਜਾ ਸਕਦਾ ਹੈ ਪਰ ਉਨ੍ਹਾਂ ਆਖਿਆ ਕਿ ਯੂਨੀਅਨ ਨੇ ਜੌਬ ਐਕਸ਼ਨ ਹੀ ਰੋਕ ਦਿੱਤਾ। ਉਨ੍ਹਾਂ ਆਖਿਆ ਕਿ ਓਐਸਐਸਟੀਐਫ ਨੂੰ ਇਹ ਹੜਤਾਲ ਖ਼ਤਮ ਕਰ ਦੇਣੀ ਚਾਹੀਦੀ ਹੈ ਕਿਉਂਕਿ ਇਸ ਕਾਰਨ ਵਿਦਿਆਰਥੀ ਕਾਫੀ ਪਰੇਸ਼ਾਨ ਹੋ ਰਹੇ ਹਨ।
ਯੂਨੀਅਨ ਦੇ ਪ੍ਰੈਜ਼ੀਡੈਂਟ ਹਾਰਵੀ ਬਿਸੌ਼ਫ ਨੇ ਆਖਿਆ ਕਿ ਉਨ੍ਹਾਂ ਦੀ ਟੀਮ ਗੱਲਬਾਤ ਲਈ ਕਿਸੇ ਵੀ ਸਮੇਂ ਮੁੜ ਸਕਦੀ ਹੈ ਪਰ ਸਰਕਾਰ ਨੂੰ ਇਸ ਗੱਲਬਾਤ ਨੂੰ ਲੈ ਕੇ ਗੰਭੀਰ ਹੋਣਾ ਹੋਵੇਗਾ। ਉਨ੍ਹਾਂ ਨੂੰ ਗੱਲਬਾਤ ਦੌਰਾਨ ਵੱਖ ਵੱਖ ਪ੍ਰਸਤਾਵ ਰੱਖਣੇ ਚਾਹੀਦੇ ਹਨ। ਜਿ਼ਕਰਯੋਗ ਹੈ ਕਿ ਬੁੱਧਵਾਰ ਨੂੰ ਕੀਤੀ ਗਈ ਇਸ ਹੜਤਾਲ ਕਾਰਨ ਟੋਰਾਂਟੋ ਦੇ ਸਾਰੇ ਪਬਲਿਕ ਹਾਈ ਸਕੂਲ ਤੇ ਦੱਖਣਪੱਛਮ, ਪੂਰਬ ਤੇ ਉੱਤਰੀ ਓਨਟਾਰੀਓ ਦੇ ਅੱਠ ਹੋਰ ਸਕੂਲ ਬੋਰਡ ਬੰਦ ਰਹੇ।ਇੱਥੇ ਦੱਸਣਾ ਬਣਦਾ ਹੈ ਕਿ ਐਜੂਕੇਸ਼ਨ ਵਰਕਰਜ਼ ਦੀ ਨੁਮਾਇੰਦਗੀ ਕਰਨ ਵਾਲੀਆਂ ਦੋ ਯੂਨੀਅਨਾਂ ਨਾਲ ਸਰਕਾਰ ਨਵੀਂ ਡੀਲ ਉੱਤੇ ਸਹੀ ਪਾ ਚੁੱਕੀ ਹੈ ਪਰ ਕਈ ਮੇਜਰ ਟੀਚਰਜ਼ ਯੂਨੀਅਨ ਨਾਲ ਅਜੇ ਸਰਕਾਰ ਦਾ ਸਮਝੌਤਾ ਸਿਰੇ ਨਹੀਂ ਚੜ੍ਹਿਆ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ