Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਕੰਜ਼ਰਵੇਟਿਵ ਆਗੂ ਸ਼ੀਅਰ ਨੇ ਦਿੱਤਾ ਅਸਤੀਫਾ

December 13, 2019 09:30 AM

ਓਟਵਾ, 12 ਦਸੰਬਰ (ਪੋਸਟ ਬਿਊਰੋ) : ਐਂਡਰਿਊ ਸ਼ੀਅਰ ਨੇ ਕੰਜ਼ਰਵੇਟਿਵ ਪਾਰਟੀ ਦੇ ਆਗੂ ਵਜੋਂ ਅਸਤੀਫਾ ਦੇ ਦਿੱਤਾ ਹੈ। ਕਈ ਹਫਤਿਆਂ ਤੱਕ ਅਜਿਹਾ ਕਰਨ ਦੀ ਉੱਠਦੀ ਰਹੀ ਮੰਗ ਨੂੰ ਟਾਲਣ ਤੋਂ ਬਾਅਦ ਆਖਿਰਕਾਰ ਸ਼ੀਅਰ ਨੇ ਅਸਤੀਫਾ ਦੇ ਹੀ ਦਿੱਤਾ। ਪਰ ਉਨ੍ਹਾਂ ਉਦੋਂ ਤੱਕ ਇਸ ਅਹੁਦੇ ਉੱਤੇ ਕਾਇਮ ਰਹਿਣ ਦਾ ਫੈਸਲਾ ਕੀਤਾ ਹੈ ਜਦੋਂ ਤੱਕ ਉਨ੍ਹਾਂ ਦਾ ਬਦਲ ਨਹੀਂ ਤਲਾਸ਼ ਲਿਆ ਜਾਂਦਾ।
ਵੀਰਵਾਰ ਸਵੇਰੇ ਪਾਰਲੀਆਮੈਂਟ ਹਿੱਲ ਉੱਤੇ ਕੰਜ਼ਰਵੇਟਿਵ ਕਾਕਸ ਨਾਲ ਮੁਲਾਕਾਤ ਕਰਨ ਤੋਂ ਬਾਅਦ ਹਾਊਸ ਆਫ ਕਾਮਨਜ਼ ਵਿੱਚ ਆਪਣੇ ਫੈਸਲੇ ਦਾ ਐਲਾਨ ਕਰਦਿਆਂ ਸ਼ੀਅਰ ਨੇ ਆਖਿਆ ਕਿ ਉਹ ਪਾਰਟੀ ਦੀ ਨੈਸ਼ਨਲ ਕਾਉਂਸਲ ਨੂੰ ਲੀਡਰਸਿ਼ਪ ਚੋਣ ਦਾ ਪ੍ਰਬੰਧ ਕਰਵਾਉਣ ਲਈ ਆਖਣਗੇ। ਸ਼ੀਅਰ ਨੇ ਆਖਿਆ ਕਿ ਆਪਣੇ ਅਸਤੀਫੇ ਬਾਰੇ ਫੈਸਲਾ ਕਰਨਾ ਉਨ੍ਹਾਂ ਵੱਲੋਂ ਲਿਆ ਗਿਆ ਹੁਣ ਤੱਕ ਦਾ ਸੱਭ ਤੋਂ ਮੁਸ਼ਕਲ ਫੈਸਲਾ ਰਿਹਾ। ਵੀਰਵਾਰ ਸ਼ਾਮ ਨੂੰ ਕੰਜ਼ਰਵੇਟਿਵ ਕਾਕਸ ਵੱਲੋਂ ਅਚਾਨਕ ਪਾਰਲੀਆਮੈਂਟ ਹਿੱਲ ਉੱਤੇ ਮੀਟਿੰਗ ਸੱਦੀ ਗਈ। ਕੰਜ਼ਰਵੇਟਿਵ ਕਾਕਸ ਚੇਅਰ ਟੌਮ ਕਮਾਇਕ ਅਨੁਸਾਰ ਇੱਕ ਘੰਟੇ ਤੋਂ ਵੀ ਘੱਟ ਸਮੇਂ ਤੱਕ ਬੰਦ ਦਰਵਾਜ਼ਾ ਮੀਟਿੰਗ ਕਰਨ ਤੋਂ ਬਾਅਦ ਕਾਕਸ ਨੇ ਸਰਬਸੰਮਤੀ ਨਾਲ ਇਹ ਵੋਟ ਕੀਤਾ ਕਿ ਅੰਤਰਿਮ ਆਗੂ ਵਜੋਂ ਸ਼ੀਅਰ ਆਪਣਾ ਬਦਲ ਮਿਲ ਜਾਣ ਤੱਕ ਇਸ ਅਹੁਦੇ ਉੱਤੇ ਬਣੇ ਰਹਿਣ।
ਇਹ ਸਵਾਲ ਉੱਠਣ ਕਿ ਕੀ ਸ਼ੀਅਰ ਨੂੰ ਹੀ ਕੰਜ਼ਰਵੇਟਿਵ ਆਗੂ ਬਣੇ ਰਹਿਣਾ ਚਾਹੀਦਾ ਹੈ ਜਾਂ ਫਿਰ ਕਾਕਸ ਨੂੰ ਉਸ ਤੋਂ ਬਿਨਾਂ ਕਿਸੇ ਨਵੇਂ ਚਿਹਰੇ ਨੂੰ ਮੌਕਾ ਦੇਣਾ ਚਾਹੀਦਾ ਹੈ, ਤੋਂ ਬਾਅਦ ਹੀ ਇਹ ਫੈਸਲਾ ਲਿਆ ਗਿਆ। ਸ਼ੀਅਰ ਨੇ ਆਖਿਆ ਕਿ ਕਿਸੇ ਇੱਕ ਵਿਅਕਤੀ ਨਾਲੋਂ ਪਾਰਟੀ ਜਿ਼ਆਦਾ ਅਹਿਮ ਹੈ ਤੇ ਕੰਜ਼ਰਵੇਟਿਵਾਂ ਨੂੰ ਕਿਸੇ ਅਜਿਹੇ ਸ਼ਖ਼ਸ ਦੀ ਲੋੜ ਹੈ ਜਿਹੜਾ 100 ਫੀ ਸਦੀ ਪਾਰਟੀ ਪ੍ਰਤੀ ਸਮਰਪਿਤ ਹੋਵੇ ਅਤੇ ਜਿਹੜਾ ਪਾਰਟੀ ਨੂੰ ਇੱਕਜੁੱਟ ਰੱਖ ਕੇ ਸਰਕਾਰ ਬਣਾਉਣ ਉੱਤੇ ਧਿਆਨ ਕੇਂਦਰਿਤ ਕਰ ਸਕੇ।
ਕੰਜ਼ਰਵੇਟਿਵ ਪਾਰਟੀ ਦੇ ਐਗਜੈ਼ਕਟਿਵ ਡਾਇਰੈਕਟਰ ਡਸਟਿਨ ਵੈਨ ਵੁਗਟ ਅਨੁਸਾਰ ਇਸ ਹਫਤੇ ਦੇ ਸ਼ੁਰੂ ਤੋਂ ਹੀ ਸ਼ੀਅਰ ਨੇ ਆਪਣੇ ਸਟਾਫ ਮੈਂਬਰਾਂ ਨੂੰ ਅਸਤੀਫਾ ਦੇਣ ਦੇ ਆਪਣੇ ਫੈਸਲੇ ਬਾਰੇ ਦੱਸਣਾ ਸੁ਼ਰੂ ਕਰ ਦਿੱਤਾ ਸੀ। ਅਗਲੀ ਚੋਣ ਕੈਂਪੇਨ ਵਿੱਚ ਕੰਜ਼ਰਵੇਟਿਵ ਆਗੂ ਨਾ ਰਹਿਣ ਬਾਰੇ ਜਿਵੇਂ ਹੀ ਸ਼ੀਅਰ ਨੇ ਐਲਾਨ ਕੀਤਾ ਤਾਂ ਉਨ੍ਹਾਂ ਦੇ ਕਾਕਸ ਮੈਂਬਰਾਂ ਨੇ ਉਨ੍ਹਾਂ ਨਾਲ ਹੱਥ ਮਿਲਾਉਣੇ ਸ਼ੁਰੂ ਕਰ ਦਿੱਤੇ ਤੇ ਉਨ੍ਹਾਂ ਨੂੰ ਜੱਫੀਆਂ ਪਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਹੀ ਵਿਰੋਧੀ ਧਿਰ ਦੇ ਆਗੂਆਂ ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪ੍ਰਤੀਕਿਰਿਆ ਪ੍ਰਗਟਾਈ। ਉਨ੍ਹਾਂ ਦੇ ਸਿਆਸੀ ਵਿਰੋਧੀਆਂ ਨੇ ਸਮਰਪਣ ਭਾਵਨਾ ਤੇ ਸੇਵਾ ਲਈ ਸ਼ੀਅਰ ਦਾ ਧੰਨਵਾਦ ਕੀਤਾ।
ਟਰੂਡੋ ਨੇ ਆਖਿਆ ਕਿ ਔਖੇ ਤੇ ਮਾੜੇ ਵੇਲਿਆਂ ਵਿੱਚ ਬਹੁਤ ਹੀ ਰਹਿਮਦਿਲੀ ਤੇ ਹੌਸਲੇ ਤੋਂ ਕੰਮ ਲਿਆ। ਉਨ੍ਹਾਂ ਸ਼ੀਅਰ ਦੇ ਅਗਲੇ ਸਫਰ ਲਈ ਉਨ੍ਹਾਂ ਨੂੰ ਸੁ਼ੱਭਕਾਮਨਾਵਾਂ ਵੀ ਦਿੱਤੀਆਂ। ਇਹ ਵੀ ਪਤਾ ਲੱਗਿਆ ਹੈ ਕਿ ਕੰਜ਼ਰਵੇਟਿਵ ਫੰਡ ਸ਼ੀਅਰ ਦੇ ਓਟਵਾ ਵਿੱਚ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੇ ਬੱਚਿਆਂ ਦੀਆਂ ਫੀਸਾਂ ਲਈ ਵੀ ਵਰਤੇ ਗਏ। ਇਸ ਉੱਤੇ ਵੀ ਪਾਰਟੀ ਦੇ ਕਈ ਮੈਂਬਰਾਂ ਵੱਲੋਂ ਇਤਰਾਜ਼ ਪ੍ਰਗਟਾਇਆ ਗਿਆ। ਕੈਂਪੇਨ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਸ਼ੀਅਰ ਦੇ ਵੱਡੇ ਆਲੋਚਕ ਰਹੇ ਕੰਜ਼ਰਵੇਟਿਵ ਸੈਨੇਟਰ ਜੀਨ ਗਾਇ ਡੇਜੇਨਾਇਸ ਦਾ ਕਹਿਣਾ ਹੈ ਕਿ ਸ਼ੀਅਰ ਨੂੰ ਇਹ ਖਰਚਾ ਪਾਰਟੀ ਨੂੰ ਮੋੜਨਾ ਚਾਹੀਦਾ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ