Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਅਰਥਚਾਰੇ ਦੀ ਮੱਠੀ ਰਫਤਾਰ ਕਾਰਨ ਵਿਆਜ਼ ਦਰਾਂ ਵਿੱਚ ਵਾਧਾ ਹੋਣ ਦੀ ਕੋਈ ਸੰਭਾਵਨਾ ਨਹੀਂ : ਪੋਲੋਜ਼

December 13, 2019 09:32 AM

ਟੋਰਾਂਟੋ, 12 ਦਸੰਬਰ (ਪੋਸਟ ਬਿਊਰੋ) : ਬੈਂਕ ਆਫ ਕੈਨੇਡਾ ਦੇ ਗਵਰਨਰ ਸਟੀਫਨ ਪੋਲੋਜ਼ ਨੇ ਵੀਰਵਾਰ ਨੂੰ ਆਖਿਆ ਕਿ ਗਲੋਬਲ ਅਰਥਚਾਰੇ ਦੀ ਮੱਠੀ ਰਫਤਾਰ ਕਾਰਨ ਵਿਆਜ਼ ਦਰਾਂ ਵਿੱਚ ਵਾਧਾ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ।
ਟੋਰਾਂਟੋ ਵਿੱਚ ਐਂਪਾਇਰ ਕਲੱਬ ਨਾਲ ਗੱਲ ਕਰਦਿਆਂ ਪੋਲੋਜ਼ ਨੇ ਆਖਿਆ ਕਿ ਆਬਾਦੀ ਦੀ ਘਾਟ ਕਾਰਨ ਹੀ ਆਰਥਿਕ ਵਿਕਾਸ ਦੀ ਰਫਤਾਰ ਮੱਠੀ ਹੈ ਤੇ ਤਬਦੀਲੀ ਲਿਆਉਣ ਲਈ ਉਤਪਾਦਕਤਾ ਵੀ ਨਹੀਂ ਵੱਧ ਰਹੀ। ਇਸ ਤੋਂ ਇਲਾਵਾ ਗਲੋਬਲਾਈਜ਼ੇਸ਼ਨ ਰਾਹੀਂ ਉਤਪਾਦਕਤਾ ਵਿੱਚ ਹੋਏ ਵਾਧੇ ਉੱਤੇ ਟਰੇਡ ਵਾਰ ਕਾਰਨ ਤਲਵਾਰ ਲਟਕ ਰਹੀ ਹੈ। ਇੰਪੋਰਟ ਉੱਤੇ ਲਾਏ ਗਏ ਟੈਰਿਫਜ਼ ਕਾਰਨ ਕੰਪਨੀਆਂ ਨੂੰ ਆਪਣੀ ਸਪਲਾਈ ਚੇਨ ਖਤਮ ਕਰਨੀ ਪੈਂਦੀ ਹੈ ਤੇ ਦੂਜੀ ਸਪਲਾਈ ਚੇਨ ਸ਼ੁਰੂ ਕਰਨੀ ਪੈਂਦੀ ਹੈ ਜਿਹੜੀ ਘੱਟ ਸਮਰੱਥ ਹੁੰਦੀ ਹੈ।
ਇਸ ਤੋਂ ਇਲਾਵਾ ਟਰੇਡ ਨੀਤੀਆਂ ਬਾਰੇ ਅਸਥਿਰਤਾ ਕਾਰਨ ਕੰਪਨੀਆਂ ਨੂੰ ਆਪਣੀਆਂ ਨਿਵੇਸ਼ ਯੋਜਨਾਵਾਂ ਵਿੱਚ ਕਟੌਤੀ ਕਰਨੀ ਪੈ ਰਹੀ ਹੈ ਤੇ ਇਸ ਦਾ ਸਾਫ ਮਤਲਬ ਹੈ- ਭਵਿੱਖ ਵਿੱਚ ਘੱਟ ਆਰਥਿਕ ਵਿਕਾਸ। ਪੋਲੋਜ਼ ਨੇ ਵੀਰਵਾਰ ਨੂੰ ਇੱਕ ਡਿਸਕਸ਼ਨ ਪੇਪਰ ਵੀ ਜਾਰੀ ਕੀਤਾ ਤੇ ਆਖਿਆ ਕਿ ਆਰਟੀਫਿਸ਼ਲ ਇੰਟੈਲੀਜੈਂਸ ਤੇ ਫੋਰਥ ਇੰਡਸਟਰੀਅਲ ਰੈਵੋਲਿਊਸ਼ਨ ਭਵਿੱਖ ਵਿੱਚ ਉਤਪਾਦਕਤਾ ਵਿੱਚ ਵਾਧਾ ਕਰ ਸਕਦਾ ਹੈ ਪਰ ਇਹ ਮੁਨਾਫਾ ਹਾਲ ਦੀ ਘੜੀ ਅਰਥਚਾਰੇ ਵਿੱਚ ਨਜ਼ਰ ਨਹੀਂ ਆਉਣ ਲੱਗਿਆ।
ਜਿ਼ਕਰਯੋਗ ਹੈ ਕਿ ਬੈਂਕ ਆਫ ਕੈਨੇਡਾ ਵੱਲੋਂ ਆਪਣੀਆਂ ਵਿਆਜ਼ ਦਰਾਂ ਪਿਛਲੇ ਹਫਤੇ 1.75 ਫੀ ਸਦੀ ਰੱਖੀਆਂ ਗਈਆਂ ਸਨ ਤੇ ਪਿਛਲੇ ਇੱਕ ਤੋਂ ਵੀ ਵੱਧ ਸਾਲ ਤੋਂ ਇਹ ਇੱਥੇ ਹੀ ਟਿਕੀਆਂ ਹੋਈਆਂ ਹਨ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ