Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਸੀ ਬੀ ਆਈ ਸਪੈਸ਼ਲ ਡਾਇਰੈਕਟਰ ਉੱਤੇ 2 ਕਰੋੜ ਰਿਸ਼ਵਤ ਲੈਣ ਦਾ ਕੇਸ ਦਰਜ

October 22, 2018 08:42 AM

ਅੰਮ੍ਰਿਤਸਰ, 21 ਅਕਤੂਬਰ, (ਪੋਸਟ ਬਿਊਰੋ)- ਭਾਰਤ ਸਰਕਾਰ ਦੀ ਕੇਂਦਰੀ ਜਾਂਚ ਏਜੰਸੀ (ਸੀ ਬੀ ਆਈ) ਨੇ ਆਪਣੇ ਹੀ ਸਪੈਸ਼ਲ ਡਾਇਰੈਕਟਰ ਰਾਕੇਸ਼ ਅਸਥਾਨਾ ਉੱਤੇ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਫਸੇ ਹੋਏ ਮੀਟ ਦੇ ਵਪਾਰੀ ਤੋਂ ਦੋ ਕਰੋੜ ਰੁਪਏ ਰਿਸ਼ਵਤ ਲੈਣ ਦਾ ਮਾਮਲਾ ਦਰਜ ਕੀਤਾ ਹੈ। ਇਸ ਦੇ ਜਵਾਬ ਵਿੱਚ ਰਾਕੇਸ਼ ਅਸਥਾਨਾ ਨੇ ਸਰਕਾਰ ਨੂੰ ਇਕ ਪੱਤਰ ਲਿਖ ਕੇ ਗਲਤ ਸਿ਼ਕਾਿੲਤ ਦਰਜ ਕਰਨ ਦਾ ਦੋਸ਼ ਲਾਇਆ ਹੈ।
ਸੀ ਬੀ ਆਈ ਨੇ ਇਸ ਕੇਸ ਵਿੱਚ ਰਾਕੇਸ਼ ਅਸਥਾਨਾ ਨੂੰ ਨਾਮਜਦ ਕਰਦੇ ਹੋਏ ਦੋ ਕਰੋੜ ਰੁਪਏ ਦੀ ਰਿਸ਼ਵਤ ਦੇ ਦਲਾਲ ਮਨੋਜ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦਾ ਅਹਿਮ ਪੱਖ ਇਹ ਹੈ ਕਿ ਇਸ `ਚ ਰਾਅ ਦੇ ਅਧਿਕਾਰੀ ਤੇ ਪੰਜਾਬ ਆਈ ਪੀ ਐੱਸ ਕੇਡਰ ਦੇ ਅਫਸਰ ਸਾਮੰਤ ਗੋਇਲ ਦਾ ਨਾਮ ਵੀ ਆਉਂਦਾ ਹੈ। ਇਸ ਕੇਸ ਵਿੱਚ ਗ੍ਰਿਫਤਾਰ ਕੀਤੇ ਗਏ ਦੋਸ਼ੀ ਮਨੋਜ ਕੁਮਾਰ ਨੇ ਆਪਣੇ ਬਿਆਨ ਵਿੱਚ ਕਈ ਰਾਜ ਖੋਲ੍ਹੇ ਅਤੇ ਦੋਸ਼ ਲਾਇਆ ਦੱਸਿਆ ਜਾਂਦਾ ਹੈ ਕਿ ਸਪੈਸ਼ਲ ਡਾਇਰੈਕਟਰ ਅਸਥਾਨਾ ਅਤੇ ਮੀਟ ਵਪਾਰੀ ਅਤੇ ਹਵਾਲਾ ਦੇ ਕਾਰੋਬਾਰੀ ਮੁਇਨ ਕੁਰੈਸ਼ੀ ਦੇ ਸੰਬੰਧ ਹਨ।
ਜਾਂਚ ਏਜੰਸੀ ਦੇ ਵਿਸ਼ੇਸ਼ ਡਾਇਰੈਕਟਰ ਅਸਥਾਨਾ ਉਤੇ ਦੋਸ਼ ਹੈ ਕਿ ਉਸ ਨੇ ਆਪਣੀ ਜਾਂਚ ਹੇਠ ਚੱਲਦੇ ਕੇਸ ਨਾਲ ਸਬੰਧਤ ਮੀਟ ਐਕਸਪੋਰਟਰ ਮੋਈਨ ਕੁਰੈਸ਼ੀ ਤੋਂ ਰਿਸ਼ਵਤ ਲਈ ਹੈ। ਦਿਲਚਸਪ ਗੱਲ ਹੈ ਕਿ ਦੋ ਮਹੀਨੇ ਪਹਿਲਾਂ ਭਾਰਤ ਸਰਕਾਰ ਦੇ ਕੈਬਨਿਟ ਸਕੱਤਰ ਨੂੰ ਦਿੱਤੀ ਸ਼ਿਕਾਇਤ ਵਿੱਚ ਰਾਕੇਸ਼ ਅਸਥਾਨਾ ਨੇ ਵੀ ਜਾਂਚ ਏਜੰਸੀ ਸੀ ਬੀ ਆਈ ਦੇ ਮੁਖੀ ਆਲੋਕ ਵਰਮਾ ਉੱਤੇ ਇਹੀ ਦੋਸ਼ ਲਾਏ ਸਨ। ਸੀ ਬੀ ਆਈ ਨੇ ਆਪਣੇ ਵਿਸ਼ੇਸ਼ ਡਾਇਰੈਕਟਰ ਅਸਥਾਨਾ ਦੇ ਖ਼ਿਲਾਫ਼ ਕੇਸ 15 ਅਕਤੂਬਰ ਨੂੰ ਸਤੀਸ਼ ਸਾਨਾ ਦੀ ਸ਼ਿਕਾਇਤ ਉੱਤੇ ਦਰਜ ਕੀਤਾ ਸੀ। ਸਾਨਾ, ਮੀਟ ਐਕਸਪੋਰਟਰ ਮੋਈਨ ਕੁਰੈਸ਼ੀ ਦੀ ਹਿੱਸੇਦਾਰੀ ਵਾਲੇ ਸਾਲ 2017 ਦੇ ਭ੍ਰਿਸ਼ਟਾਚਾਰ ਦੇ ਕੇਸ ਦੀ ਜਾਂਚ ਵਿੱਚ ਫਸਿਆ ਹੈ। ਸੀ ਬੀ ਆਈ ਨੇ ਇਸ ਕੇਸ ਵਿੱਚ ਵਿਚੋਲੇ ਮੰਨੇ ਜਾਂਦੇ ਮਨੋਜ ਪ੍ਰਸਾਦ ਨੂੰ 16 ਅਕਤੂਬਰ ਨੂੰ ਦੁਬਈ ਤੋਂ ਮੁੜਦੇ ਵਕਤ ਗ੍ਰਿਫ਼ਤਾਰ ਕਰ ਲਿਆ ਸੀ, ਪਰ ਏਜੰਸੀ ਨੇ ਉਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਹਾਲੇ ਤੱਕ ਚੁੱਪੀ ਬਣਾਈ ਰੱਖੀ ਸੀ।
ਜਾਣਕਾਰ ਸੂਤਰਾਂ ਅਨੁਸਾਰ ਸਾਨਾ ਨੇ ਬਿਆਨ ਦਿੱਤਾ ਹੈ ਕਿ ਪ੍ਰਸਾਦ ਅਤੇ ਉਸ ਦੇ ਭਰਾ ਸੋਮੇਸ਼ ਨੇ ਉਸ ਨੂੰ ਕਲੀਨ ਚਿੱਟ ਦਿਵਾਉਣ ਲਈ ਪੈਸੇ ਲਏ ਸਨ। ਸਰਕਾਰੀ ਸੂਤਰਾਂ ਮੁਤਾਬਕ ਅਸਥਾਨਾ ਨੇ 24 ਅਗਸਤ ਨੂੰ ਕੈਬਨਿਟ ਸਕੱਤਰ ਨੂੰ ਲਿਖੇ ਪੱਤਰ ਵਿੱਚ ਸੀ ਬੀ ਆਈ ਦੇ ਮੁਖੀ ਆਲੋਕ ਵਰਮਾ ਦੀ ਹਿੱਸੇਦਾਰੀ ਵਾਲੇ ਭ੍ਰਿਸ਼ਟਾਚਾਰ ਨਾਲ ਸਬੰਧਤ ਦਸ ਕੇਸਾਂ ਦੀ ਸੂਚੀ ਦਿੱਤੀ ਸੀ। ਤਾਜ਼ਾ ਕੇਸ ਦਰਜ ਹੋਣ ਪਿੱਛੋਂ ਰਾਕੇਸ਼ ਅਸਥਾਨਾ ਨੇ ਪਲਟ ਵਾਰ ਕਰਦੇ ਹੋਏ ਦੋਸ਼ ਲਾਇਆ ਕਿ ਸੀ ਬੀ ਆਈ ਦੇ ਚੀਫ ਨੇ ਮੋਇਨ ਕੁਰੈਸ਼ੀ ਕੇਸ ਵਿੱਚ ਸਤੀਸ਼ ਸਨਾ ਦੇ ਖਿਲਾਫ ਚੱਲਦੀ ਜਾਂਚ ਨੂੰ ਫੇਲ੍ਹ ਕਰਨ ਦੇ ਬਦਲੇ 2 ਕਰੋੜ ਰੁਪਏ ਰਿਸ਼ਵਤ ਲਈ ਹੈ, ਪਰ ਜਦੋਂ ਅਸਥਾਨਾ ਨੇ ਸਤੀਸ਼ ਸਨਾ ਨੂੰ ਦੇਸ਼ ਨੂੰ ਛੱਡਣ ਦੀ ਖੁੱਲ੍ਹ ਦੇਣ ਤੋਂ ਮਨ੍ਹਾ ਕਰ ਦਿੱਤਾ ਤਾਂ ਫਿਰ ਉਸ ਨੂੰ ਜਾਂਚ ਦੇ ਦਾਇਰੇ `ਚ ਲੈ ਲਿਆ ਗਿਆ ਅਤੇ ਉਨ੍ਹਾਂ ਦੇ ਖਿਲਾਫ ਸਾਜਿਸ਼ ਰਚੀ ਗਈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ