Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਅਮਰੀਕੀ ਐਮ ਪੀ ਕਹਿੰਦੈ ਕੈਬ ਰਾਹੀਂ ਭਾਰਤ ਮੁਸਲਮਾਨਾਂ ਨੂੰ ਦੂਜੇ ਦਰਜੇ ਦਾ ਨਾਗਰਿਕ ਬਣਾਉਣਾ ਚਾਹੁੰਦੈ

December 13, 2019 12:54 PM

ਵਾਸ਼ਿੰਗਟਨ, 12 ਦਸੰਬਰ (ਪੋਸਟ ਬਿਊਰੋ)- ਭਾਰਤ ਵਿਚ ਪਾਰਲੀਮੈਂਟ ਦੇ ਦੋਵਾਂ ਸਦਨਾਂ ਵਿਚ ਨਾਗਰਿਕਤਾ ਸੋਧ ਬਿੱਲ ਦੇ ਪਾਸ ਹੋਣ ਦੇ ਬਾਵਜੂਦ ਇਸ ਉੱਤੇ ਦੇਸ਼-ਵਿਦੇਸ਼ ਤੱਕ ਸਿਆਸਤ ਰੁਕਣ ਦਾ ਨਾਂ ਨਹੀਂ ਲੈ ਰਹੀ।
ਅਮਰੀਕਾ ਦੇ ਮੁਸਲਿਮ ਪਾਰਲੀਮੈਂਟ ਮੈਂਬਰ ਆਂਦਰੇ ਕਾਰਸਨ ਨੇ ਨਾਗਰਿਕਤਾ ਸੋਧ ਬਿੱਲ ਬਾਰੇ ਕਿਹਾ ਹੈ ਕਿ ਇਹ ਭਾਰਤ ਸਰਕਾਰ ਦੀ ਮੁਸਲਮਾਨਾਂ ਨੂੰ ਦੂਜੇ ਦਰਜੇ ਦਾ ਨਾਗਰਿਕ ਬਣਾਉਣ ਦੀ ਕੋਸ਼ਿਸ਼ ਹੈ। ਕਾਰਸਨ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉ ਉੱਤੇ ਵੀ ਚਿੰਤਾ ਪ੍ਰਗਟ ਕੀਤੀ ਹੈ। ਭਾਰਤ ਵੱਲੋਂ ਪੇਸ਼ ਨਾਗਰਿਕਤਾ ਸੋਧ ਬਿੱਲ ਵਿਚ ਅਫਗਾਨਿਸਤਾਨ, ਬੰਗਲਾ ਦੇਸ਼ ਤੇ ਪਾਕਿਸਤਾਨ ਤੋਂ ਧਾਰਮਿਕ ਜ਼ੁਲਮ ਕਾਰਨ 31 ਦਸੰਬਰ 2014 ਤੱਕ ਭਾਰਤ ਆਏ ਗੈਰ-ਮੁਸਲਮਾਨ ਸ਼ਰਣਾਰਥੀਆਂ ਹਿੰਦੂ, ਸਿੱਖ, ਬੌਧ, ਜੈਨ, ਪਾਰਸੀ ਤੇ ਈਸਾਈਆਂ ਨੂੰ ਨਾਗਰਿਕਤਾ ਮਿਲ ਸਕੇਗੀ।
ਕਾਰਸਨ ਨੇ ਕਿਹਾ ਕਿ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੇ ਪੰਜ ਅਗਸਤ ਨੂੰ ਜੰਮੂ-ਕਸ਼ਮੀਰ ਤੋਂ ਵਿਸ਼ੇਸ਼ ਸੂਬੇ ਦਾ ਦਰਜਾ ਵਾਪਸ ਲੈਣ ਦਾ ਐਲਾਨ ਜਦੋਂ ਕੀਤਾ, ਮੈਂ ਉਦੋਂ ਕਸ਼ਮੀਰ ਦੇ ਭਵਿੱਖ ਉੱਤੇ ਉਸ ਦੇ ਅਸਰ ਬਾਰੇ ਚਿੰਤਾ ਪੇਸ਼ ਕੀਤੀ ਸੀ। ਕਾਰਸਨ ਨੇ ਨਾਗਰਿਕਤਾ ਸੋਧ ਬਿੱਲ ਪਾਸ ਕਰਾਉਣ ਨੂੰ ਖਤਰਨਾਕ ਕਦਮ ਦੱਸਿਆ। ਉਨ੍ਹਾਂ ਨੇ ਇਸ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਦੇ ਖਿਲਾਫ ਦੱਸ ਕੇ ਕਿਹਾ ਕਿ ਸਰਕਾਰ ਨੇ ਕਸ਼ਮੀਰ ਦੇ ਲੋਕਾਂ ਦੀ ਲੋਕਤੰਤਰੀ ਇੱਛਾ ਨੂੰ ਨਜ਼ਰ ਅੰਦਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਸਰਕਾਰ ਨੇ ਆਪਣੀ ਸੰਵਿਧਾਨਿਕਤਾ ਦੀ ਖੁਸ਼ਹਾਲ ਰਸਮ ਨੂੰ ਘੱਟ ਕਰਕੇ ਮਾਪਿਆ ਹੈ। ਇਸ ਕਦਮ ਨਾਲ ਭਾਰਤ ਦੇ ਭਵਿੱਖ ਉੱਤੇ ਸਵਾਲ ਖੜ੍ਹੇ ਹੋ ਗਏ ਹਨ। ਇਸ ਦਾ ਪਾਸ ਹੋਣਾ ਪ੍ਰਧਾਨ ਮੰਤਰੀ ਮੋਦੀ ਦਾ ਇਕ ਹੋਰ ਘਾਤਕ ਕਦਮ ਹੈ। ਭਾਰਤ ਸਰਕਾਰ ਨੇ ਪੰਜ ਅਗਸਤ ਨੂੰ ਧਾਰਾ 370 ਹਟਾ ਕੇ ਜੰਮੂ-ਕਸ਼ਮੀਰ ਨੂੰ ਕੇਂਦਰੀ ਸ਼ਾਸਤ ਪ੍ਰਦੇਸ਼ ਬਣਾਉਣ ਦਾ ਐਲਾਨ ਕੀਤਾ ਤਾਂ ਇਸ ਕਦਮ ਉੱਤੇ ਪਾਕਿਸਤਾਨ ਨੇ ਸਖਤ ਵਿਰੋਧ ਕੀਤਾ ਸੀ ਅਤੇ ਭਾਰਤ ਨੇ ਇਸ ਕਦਮ ਨੂੰ ਆਪਣਾ ਅੰਦਰੂਨੀ ਮਾਮਲਾ ਦੱਸਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ