Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਕੇਸ ਰੱਦ ਕਰਾਉਣ ਗਏ ਹਾਫਿਜ਼ ਦੀ ਅਰਜ਼ੀ ਹਾਈ ਕੋਰਟ ਵਿੱਚ ਰੱਦ

December 13, 2019 12:56 PM

ਲਾਹੌਰ, 12 ਦਸੰਬਰ (ਪੋਸਟ ਬਿਊਰੋ)- ਲਾਹੌਰ ਹਾਈ ਕੋਰਟ ਨੇ ਅੱਜ ਵੀਰਵਾਰ ਨੂੰ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਤੇ ਉਸ ਦੇ 67 ਸਾਥੀਆਂ ਦੀ ਆਪਣੇ ਖ਼ਿਲਾਫ਼ ਦਰਜ ਕੇਸ ਰੱਦ ਕਰਾਉਣ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਇਹ ਕੇਸ ਗ਼ੈਰ ਕਾਨੂੰਨੀ ਐਲਾਨ ਹੋ ਚੁੱਕੇ ਸੰਗਠਨ ਜਮਾਤ-ਉਦ-ਦਾਵਾ ਅਤੇ ਫਲਾਹ-ਏ-ਇਨਸਾਨੀਅਤ ਨਾਲ ਸਬੰਧਤ ਹੈ। ਇਸ ਵਿਚ ਸਈਦ ਤੇ ਉਸ ਦੇ ਸਾਥੀਆਂ ਨੇ ਆਪਣੇ ਖ਼ਿਲਾਫ਼ ਕੇਸ ਰੱਦ ਕਰਨ ਦੀ ਮੰਗ ਕੀਤੀ ਸੀ। ਦੋਸ਼ ਹੈ ਕਿ ਸਈਦ ਤੇ ਉਸ ਦੇ ਸਹਿਯੋਗੀ ਲੋਕਾਂ ਨੇ ਆਪਣੀਆਂ ਦੋਵਾਂ ਸੰਸਥਾਵਾਂ ਦੀ ਜਾਇਦਾਦ ਦਾ ਇਸਤੇਮਾਲ ਅੱਤਵਾਦੀ ਸਰਗਰਮੀਆਂ ਲਈ ਕੀਤੀ ਅਤੇ ਅਣਮਨੁੱਖੀ ਕੰਮ ਕੀਤਾ ਹੈ।
ਹਾਈ ਕੋਰਟ ਦੇ ਜਸਟਿਸ ਮੁਹੰਮਦ ਕਾਸਿਮ ਖ਼ਾਨ ਦੇ ਪ੍ਰਧਾਨਗੀ ਵਾਲੇ ਦੋ ਮੈਂਬਰੀ ਬੈਂਚ ਨੇ ਸਈਦ ਤੇ ਉਸ ਦੇ ਸਾਥੀਆਂ ਦੀ ਪਟੀਸ਼ਨ ਦਾ ਨਿਪਟਾਰਾ ਕਰ ਕੇ ਆਦੇਸ਼ ਦਿੱਤਾ ਹੈ ਕਿ ਹਰ ਕੇਸ ਰੱਦ ਕਰਨ ਲਈ ਵੱਖ-ਵੱਖ ਪਟੀਸ਼ਨ ਦੇਣ। ਹਾਫਿਜ਼ ਸਈਦ ਦੇ ਵਕੀਲ ਏ ਕੇ ਡੋਗਰ ਨੇ ਕਿਹਾ, ਜਮਾਤ-ਉਦ-ਦਾਵਾ ਅਤੇ ਫਲਾਹ-ਏ-ਇਨਸਾਨੀਅਤ ਦੀ ਕਿਸੇ ਜਾਇਦਾਦ ਦੀ ਵਰਤੋਂ ਕਿਸੇ ਅੱਤਵਾਦੀ ਕੰਮ ਲਈ ਨਹੀਂ ਹੋਈ। ਇਸਤਗਾਸਾ ਵੱਲੋਂ ਉਨ੍ਹਾਂ ਦੇ ਕਲਾਈਂਟ ਉੱਤੇ ਇਹ ਗ਼ਲਤ ਦੋਸ਼ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਈਦ ਅਤੇ ਉਸ ਦੇ ਕੁਝ ਸਾਥੀਆਂ ਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਨਾਲ ਜੁੜੇ ਹੋਣ ਦਾ ਦਾਅਵਾ ਕਾਨੂੰਨੀ ਰੂਪ ਨਾਲ ਗ਼ਲਤ ਹੈ। ਸਈਦ ਅਤੇ ਉਸ ਦੇ ਸਾਥੀ ਕਿਸੇ ਤਰ੍ਹਾਂ ਦੀਆਂ ਅੱਤਵਾਦੀ ਸਰਗਰਮੀਆਂ ਵਿਚ ਕਦੇ ਵੀ ਸ਼ਾਮਲ ਨਹੀਂ ਰਹੇ।
ਅੱਜ ਵੀਰਵਾਰ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਤੇ ਉਸ ਦੇ ਤਿੰਨ ਸਾਥੀਆਂ ਦੀ ਪੇਸ਼ੀ ਵਕੀਲਾਂ ਦੀ ਹੜਤਾਲ ਕਾਰਨ ਅਦਾਲਤ ਵਿਚ ਨਹੀਂ ਹੋਈ। ਸਈਦ ਤੇ ਉਸ ਦੇ ਸਾਥੀਆਂ ਦੀਆਂ ਅੱਤਵਾਦੀ ਸਰਗਰਮੀਆਂ ਲਈ ਪੈਸਾ ਪੁਚਾਉਣ ਦੇ ਕੇਸ ਵਿਚ ਪੇਸ਼ੀ ਹੋਣੀ ਸੀ। ਇਸ ਬਾਰੇ ਅਦਾਲਤ ਨੇ ਬੁੱਧਵਾਰ ਨੂੰ ਸਈਦ ਤੇ ਉਸ ਦੇ ਸਾਥੀਆਂ ਹਾਫਿਜ਼ ਅਬਦੁੱਲ ਸਲਾਮ ਬਿਨ ਮੁਹੰਮਦ, ਮੁਹੰਮਦ ਅਸ਼ਰਫ ਤੇ ਜ਼ਫਰ ਇਕਬਾਲ ਉੱਤੇ ਦੋਸ਼ ਤੈਅ ਕਰ ਦਿੱਤੇ ਸਨ। ਇਸ ਕੇਸ ਵਿੱਚ ਗਵਾਹ ਅਤੇ ਸਬੂਤ ਪੇਸ਼ ਹੋਣਗੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ