Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਚੰਡੀਗੜ੍ਹੋਂ ਆਈ ਲੜਕੀ ਵੱਲੋਂ ਲਾੜੇ ਦੀ ਪਹਿਲੀ ਪਤਨੀ ਹੋਣ ਦਾ ਦਾਅਵਾ

December 13, 2019 01:02 PM

* ਚੱਲਦੇ ਵਿਆਹ ਦੇ ਰੰਗ 'ਚ ਭੰਗ ਪੈ ਗਿਆ

ਬਠਿੰਡਾ, 12 ਦਸੰਬਰ (ਪੋਸਟ ਬਿਊਰੋ)- ਇਸ ਸ਼ਹਿਰ ਦੇ ਇੱਕ ਹੋੋਟਲ 'ਚ ਕੱਲ੍ਹ ਪਟਿਆਲਾ ਦੇ ਇੱਕ ਲੜਕੇ ਦੇ ਬਠਿੰਡਾ ਦੀ ਲੜਕੀ ਨਾਲ ਹੋ ਰਹੇ ਵਿਆਹ ਦੇ ਰੰਗ 'ਚ ਉਸ ਸਮੇਂ ਭੰਗ ਪੈ ਗਈ, ਜਦ ਚੰਡੀਗੜ੍ਹ ਤੋਂ ਪੁੱਜੀ ਇੱਕ ਲੜਕੀ ਨੇ ਲਾੜੇ ਦੀ ਪਹਿਲੀ ਪਤਨੀ ਹੋਣ ਦਾ ਦਾਅਵਾ ਕਰ ਦਿੱਤਾ। ਫ਼ਿਲਮੀ ਸਟਾਇਲ ਵਿੱਚ ਪੁਲਸ ਲੈ ਕੇ ਪੁੱਜੀ ਇਸ ਲੜਕੀ ਦੀ ਇੰਟਰੀ ਨਾਲ ਨਾ ਸਿਰਫ ਲਾੜੇ ਦਾ ਵਿਆਹ ਰੁਕ ਗਿਆ, ਸਗੋਂ ਲੜਕੀ ਵਾਲਿਆਂ ਨੇ ਉਸਤੋਂ ਵਿਆਹ ਦੀਆਂ ਰਸਮਾਂ ਦੇ ਖਰਚੇ ਵਜੋਂ ਛੇ ਲੱਖ ਰੁਪਏ ਵੀ ਮੰਗ ਲਏ। ਇਸ ਨਾਲ ਲੜਕਾ ਤੇ ਉਸਦਾ ਪ੍ਰਵਾਰ ਦੋਹਰੀ ਮੁਸੀਬਤ ਵਿੱਚ ਪੈ ਗਿਆ। ਵਿਵਾਦ ਵਧਦਾ ਦੇਖ ਪੁਲਸ ਅਧਿਕਾਰੀ ਲਾੜੇ ਤੇ ਉਸਦੇ ਪ੍ਰਵਾਰ ਤੇ ਦੋਸ਼ ਲਾਉਣ ਵਾਲੀ ਲੜਕੀ ਨੂੰ ਥਾਣਾ ਸਿਵਲ ਲਾਈਨ ਲੈ ਆਏ। ਪੁਲਸ ਸੂਤਰਾਂ ਨੇ ਦੱਸਿਆ ਕਿ ਦੋਨ੍ਹਾਂ ਧਿਰਾਂ ਦਾ ਸਮਝੋਤਾ ਹੋ ਗਿਆ ਹੈ।
ਪਤਾ ਲੱਗਾ ਹੈ ਕਿ ਪਟਿਆਲਾ ਨਾਲ ਸਬੰਧਤ ਗੁਰਪ੍ਰੀਤ ਨਾਂ ਦਾ ਲੜਕੇ ਆਪਣੇ ਪ੍ਰਵਾਰ ਸਮੇਤ ਬਠਿੰਡਾ ਨਾਲ ਸਬੰਧਤ ਇੱਕ ਲੜਕੀ ਨੂੰ ਵਿਆਹੁਣ ਲਈ ਆਇਆ ਸੀ।ਹਾਲੇ ਖਾਣ ਪੀਣ ਤੋਂ ਬਾਅਦ ਸਥਾਨਕ ਸਟੇਡੀਅਮ ਨਜਦੀਕ ਇੱਕ ਹੋਟਲ ਵਿੱਚ ਫ਼ੇਰਿਆ ਦੀ ਰਸਮ ਸ਼ੁਰੂ ਹੋਣ ਵਾਲੀ ਸੀ ਕਿ ਹਿਮਾਚਲ ਪ੍ਰਦੇਸ਼ ਦੇ ਸੋਲਨ ਦੀ ਇੱਕ ਲੜਕੀ ਪੁਲਸ ਲੈ ਕੇ ਹੋਟਲ ਵਿੱਚ ਆ ਧਮਕੀ। ਉਸਨੇ ਦਾਅਵਾ ਕੀਤਾ ਕਿ ਜਿਸ ਲੜਕੇ ਵੱਲੋਂ ਕੱਲ੍ਹ ਵਿਆਹ ਕਰਾਇਆ ਜਾ ਰਿਹਾ ਹੈ, ਉਹ ਉਸ ਨਾਲ ਤਿੰਨ ਸਾਲ ਪਹਿਲਾਂ ਹੀ ਵਿਆਹਿਆਂ ਹੋਇਆ। ਪੁਲਸ ਅਜੇ ਵੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ