Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਪਾਕਿ ਦਾ ਸਾਬਕਾ ਵਿਧਾਇਕ ਖੰਨਾ ਵਿੱਚ ਸੱਤ ਹਜ਼ਾਰ ਮਹੀਨਾ ਉੱਤੇ ਨੌਕਰੀ ਕਰਨ ਲੱਗਾ

December 13, 2019 01:04 PM

ਖੰਨਾ, 12 ਦਸੰਬਰ (ਪੋਸਟ ਬਿਊਰੋ)- ਆਪਣੇ ਪਰਵਾਰ ਸਮੇਤ ਕੁਝ ਮਹੀਨੇ ਪਹਿਲਾਂ ਭਾਰਤ ਆਇਆ ਪਾਕਿਸਤਾਨ ਦਾ ਸਾਬਕਾ ਵਿਧਾਇਕ ਅੱਜ-ਕੱਲ੍ਹ ਆਰਥਿਕ ਤੰਗੀ ਨਾਲ ਜੂਝ ਰਿਹਾ ਹੈ।
ਪਤਾ ਲੱਗਾ ਹੈ ਕਿ ਸਾਬਕਾ ਵਿਧਾਇਕ ਬਲਦੇਵ ਕੁਮਾਰ ਦਾ ਪਾਕਿਸਤਾਨ ਵਿੱਚ ਕੱਪੜੇ ਦਾ ਕਾਰੋਬਾਰ ਸੀ। ਉਹ ਉਥੇ ਸਿਆਸੀ ਸਰਗਰਮੀਆਂ ਵਿੱਚ ਹਿੱਸਾ ਲੈਂਦਾ ਸੀ ਤੇ ਖੈਬਰ ਪਖ਼ਤੂਨਖਵਾ ਸੂਬੇ ਵਿੱਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦਾ ਵਿਧਾਇਕ ਸੀ। ਅਸਲ ਵਿੱਚ ਵਿਧਾਇਕ ਇੱਕ ਸਿੱਖ ਆਗੂ ਸੀ, ਪਰ ਉਸ ਦੇ ਕਤਲ ਪਿੱਛੋਂ ਉਸ ਦੀ ਖਾਲੀ ਹੋ ਰਹੀ ਸੀਟ ਤੋਂ ਇਸ ਨੂੰ ਵਿਧਾਇਕ ਨਾਮਜ਼ਦ ਕੀਤਾ ਗਿਆ ਸੀ। ਬਾਅਦ ਵਿੱਚ ਪਤਾ ਲੱਗਾ ਕਿ ਉਸ ਸਿੱਖ ਆਗੂ ਦੇ ਕਤਲ ਵਿੱਚ ਏਸੇ ਬਲਦੇਵ ਕੁਮਾਰ ਦਾ ਨਾਂਅ ਆ ਗਿਆ ਅਤੇ ਉਸ ਨੂੰ ਕਰੀਬ ਦੋ ਸਾਲ ਜੇਲ੍ਹ 'ਚ ਰਹਿਣਾ ਪਿਆ। ਉਹ ਇਸ ਕੇਸ ਤੋਂ ਹੇਠਲੀ ਅਦਾਲਤ ਵਿਚ ਬਰੀ ਹੋ ਗਿਆ ਤਾਂ ਹਾਈ ਕੋਰਟ ਵਿੱਚ ਅਪੀਲ ਦਾਇਰ ਹੋ ਗਈ। ਇਸੇ ਦੌਰਾਨ ਉਸ ਨੂੰ ਜਾਨ ਦਾ ਖ਼ਤਰਾ ਮਹਿਸੂਸ ਹੋਇਆ ਅਤੇ ਉਹ ਆਪਣੇ ਕਾਰੋਬਾਰ ਤੇ ਜਾਇਦਾਦ ਛੱਡ ਕੇ ਪਰਵਾਰ ਸਮੇਤ ਖੰਨਾ ਆ ਗਿਆ, ਜਿੱਥੇ ਉਸ ਦਾ ਸਹੁਰਾ ਪਰਵਾਰ ਰਹਿੰਦਾ ਹੈ। ਕੱਲ੍ਹ ਬਲਦੇਵ ਕੁਮਾਰ ਨੇ ਦੱਸਿਆ ਕਿ ਭਾਰਤ ਆ ਕੇ ਜਦੋਂ ਉਸ ਨੇ ਪਾਕਿਸਤਾਨ 'ਚ ਸਿੱਖ, ਹਿੰਦੂ ਤੇ ਹੋਰ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ 'ਤੇ ਹੋ ਰਹੇ ਅੱਤਿਆਚਾਰਾਂ ਦੀ ਗੱਲ ਕੀਤੀ ਅਤੇ ਮੁੜ ਪਾਕਿਸਤਾਨ ਨਾ ਜਾਣ ਦਾ ਫੈਸਲਾ ਕੀਤਾ ਤਾਂ ਪਾਕਿਸਤਾਨ ਦੀ ਇਮਰਾਨ ਖਾਨ ਸਰਕਾਰ ਦੇ ਇੱਕ ਆਗੂ ਨੇ ਐਲਾਨ ਕੀਤਾ ਕਿ ਜਿਹੜਾ ਵਿਅਕਤੀ ਉਸ ਦਾ (ਬਲਦੇਵ) ਦਾ ਸਿਰ ਵੱਢ ਕੇ ਲਿਆਵੇਗਾ, ਉਸ ਨੂੰ 50 ਲੱਖ ਰੁਪਏ ਇਨਾਮ ਦਿੱਤਾ ਜਾਵੇਗਾ।
ਬਲਦੇਵ ਕੁਮਾਰ ਨੇ ਦੱਸਿਆ ਕਿ ਪਾਕਿਸਤਾਨ ਸਰਕਾਰ ਉਸ ਦੇ ਦੋ ਭਰਾਵਾਂ ਤੇ ਬਜ਼ੁਰਗ ਮਾਤਾ ਨਾਲ ਮਾੜਾ ਸਲੂਕ ਕਰ ਰਹੀ ਹੈ, ਜਿਸ ਕਾਰਨ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਉਸਨੇ ਦੱਸਿਆ ਕਿ12 ਨਵੰਬਰ ਨੂੰ ਉਸ ਦੇ ਵੀਜ਼ੇ ਦੀ ਮਿਆਦ ਖ਼ਤਮ ਹੋ ਗਈ ਹੈ, ਪਰ ਉਸ ਨੇ ਪਹਿਲਾਂ ਭਾਰਤ ਦੇ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਪਾਕਿਸਤਾਨ ਨਾ ਜਾਣ ਅਤੇ ਪਰਵਾਰ ਸਮੇਤ ਭਾਰਤ 'ਚ ਸਿਆਸੀ ਸ਼ਰਨ ਦੇਣ ਅਪੀਲ ਕੀਤੀ ਹੋਈ ਹੈ, ਜਿਸ ਦੀ ਕਾਰਵਾਈ ਚੱਲ ਰਹੀ ਹੈ।
ਪਾਕਿਸਤਾਨ ਦਾ ਇਹ ਕਤਲ ਕੇਸ ਵਿੱਚ ਫਸਿਆ ਸਾਬਕਾ ਵਿਧਾਇਕ ਅੱਜ-ਕੱਲ੍ਹ ਖੰਨਾ 'ਚ ਕੱਪੜੇ ਦੀ ਦੁਕਾਨ 'ਤੇ ਸਿਰਫ ਸੱਤ ਹਜ਼ਾਰ ਰੁਪਏ ਮਹੀਨੇ ਦੀ ਨੌਕਰੀ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਉਸ ਨੂੰ ਭਰੋਸਾ ਸੀ ਕਿ ਭਾਰਤ 'ਚ ਉਸ ਨੂੰ ਸਹਾਰਾ ਮਿਲੇਗਾ, ਪਰ ਹਾਲੇ ਤੱਕ ਨਾ ਕੇਂਦਰ ਅਤੇ ਨਾ ਸੂਬਾ ਸਰਕਾਰ ਨੇ ਉਸ ਦੀ ਸਾਰ ਲਈ ਹੈ। ਇਥੋਂ ਤੱਕ ਕਿ ਕਿਸੇ ਸਿੱਖ-ਹਿੰਦੂ ਸੰਸਥਾ ਨੇ ਵੀ ਉਸ ਦਾ ਸਾਥ ਨਹੀਂ ਦਿੱਤਾ। ਬਲਦੇਵ ਕੁਮਾਰ ਨੇ ਦੱਸਿਆ ਕਿ ਉਸ ਦੀ ਧੀ ਬਲੱਡ ਕੈਂਸਰ ਤੋਂ ਪੀੜਤ ਹੈ। ਸੱਤ ਹਜ਼ਾਰ ਰੁਪਏ 'ਚ ਮਕਾਨ ਦਾ ਕਿਰਾਇਆ, ਬੱਚਿਆਂ ਦੀਆਂ ਫੀਸਾਂ ਤੇ ਰੋਜ਼ਮਰ੍ਹਾ ਦੀਆਂ ਲੋੜਾਂ ਪੂਰੀਆਂ ਕਰਨਾ ਬਹੁਤ ਮੁਸ਼ਕਲ ਹੈ। ਉਸ ਨੇ ਕਿਹਾ ਕਿ ਉਹ ਨਿੱਤ ਗੁਰੂ ਘਰ ਜਾਂਦਾ ਹੈ ਤੇ ਉਸ ਨੂੰ ਗੁਰੂ ਨਾਨਕ ਸਾਹਿਬ 'ਤੇ ਭਰੋਸਾ ਹੈ ਕਿ ਉਸ ਦੀ ਜ਼ਰੂਰ ਸੁਣੀ ਜਾਵੇਗੀ ਪਰ ਪਾਕਿਸਤਾਨ ਨਹੀਂ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ