Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਸ਼ੱਕੀ ਕਾਲ ਤੋਂ ਵਿਵਾਦ: ਡੀ ਆਈ ਜੀ ਬੋਲ ਰਿਹਾ ਹਾਂ, ਰਾਜੂ ਨੂੰ ਰਸਤੇ ਤੋਂ ਹਟਾਓ, ਨਹੀਂ ਤਾਂ ਮਾਰੇ ਜਾਉਗੇ

December 13, 2019 01:06 PM

ਸਰਹਿੰਦ, 12 ਦਸੰਬਰ (ਪੋਸਟ ਬਿਊਰੋ)- ਫਤਿਹਗੜ੍ਹ ਸਾਹਿਬ ਦੇ ਵਿਧਾਨਸਭਾ ਹਲਕਾ ਅਮਲੋਹ ਤੋਂ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਅਣਪਛਾਤਾ ਵਿਅਕਤੀ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਰਾਜੂ ਖੰਨਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆਦਾ ਕਰੀਬੀ ਹੈ। ਉਹ ਕੱਲ੍ਹ ਮੋਹਾਲੀ ਵਿੱਚ ਲੱਗੇ ਧਰਨੇ ਵਿੱਚ ਸੀ। ਉਥੇ ਉਨ੍ਹਾਂ ਨੂੰ ਅਣਜਾਣੇ ਨੰਬਰ ਤੋਂ ਫੋਨ ਆਇਆ, ਪਰ ਉਸ ਨੇ ਕਾਲ ਪਿਕ ਨਹੀਂ ਕੀਤੀ। ਫਿਰ ਇਸੇ ਨੰਬਰ ਤੋਂ ਮੰਡੀ ਗੋਬਿੰਦਗੜ੍ਹ ਵਿੱਚ ਉਨ੍ਹਾਂ ਦੇ ਸਾਥੀ ਨੂੰ ਫੋਨ ਕਰ ਕੇ ਗਲਤ ਭਾਸ਼ਾ ਵਰਤਦੇ ਹੋਏ ਕਈ ਪ੍ਰਕਾਰ ਦੀਆਂ ਧਮਕੀਆਂ ਦਿੱਤੀਆਂ ਗਈਆਂ।
ਫੋਨ ਕਰਨ ਵਾਲੇ ਨੇ ਆਪਣੇ ਆਪ ਨੂੰ ਡੀ ਆਈ ਜੀ ਦੱਸ ਕੇ ਕਿਹਾ ਕਿ ਰਾਜੂ ਖੰਨਾ ਸਾਡੇ ਵਿਰੋਧ ਵਿੱਚ ਚਲ ਰਿਹਾ ਹੈ ਅਤੇ ਕਿਸੇ ਕੇਸ ਵਿੱਚ ਉਸ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਸ ਨੂੰ ਰਸਤੇ ਤੋਂ ਹਟਾਓ, ਨਹੀਂ ਤਾਂ ਮਾਰਿਆ ਜਾਵੇਗਾ..। ਧਮਕੀਆਂ ਮਿਲਣ ਦੀ ਪੁਸ਼ਟੀ ਕਰਦੇ ਹੋਏ ਰਾਜੂ ਖੰਨਾ ਨੇ ਕਿਹਾ ਕਿ ਧਰਨੇ ਵਿੱਚ ਹੋਣ ਕਾਰਨ ਉਹ ਕਾਲ ਨਹੀਂ ਸਨ ਚੁੱਕ ਸਕੇ। ਫਿਰ ਗੋਬਿੰਦਗੜ੍ਹ ਤੋਂ ਉਸ ਦੇ ਇੱਕ ਸਾਥੀ ਨੇ ਦੱਸਿਆ ਕਿ ਇਸ ਨੰਬਰ ਤੋਂ ਕਿਸੇ ਨੇ ਫੋਨ ਕਰ ਕੇ ਆਪਣੇ ਆਪ ਨੂੰ ਡੀ ਆਈ ਜੀ ਦੱਸਦੇ ਹੋਏ ਧਮਕੀਆਂ ਦਿੱਤੀਆਂ ਹਨ। ਜਿਹੜੇ ਮੋਬਾਈਲ ਨੰਬਰ ਤੋਂ ਖੰਨਾ ਦੇ ਸਾਥੀ ਨੂੰ ਧਮਕੀਆਂ ਦਿੱਤੀਆਂ ਗਈਆਂ, ਉਸੇ ਨੰਬਰ ਤੋਂ ਸੰਤ ਆਸ਼ਰਮ ਗੁਰਦੁਆਰਾ ਕ੍ਰਿਪਾਸਰ ਸਾਹਿਬ ਮੁਹਾਦੀਆਂ ਦੇ ਮੁੱਖੀ ਸੰਤ ਬਾਬਾ ਦਲਵਾਰਾ ਸਿੰਘ ਨੂੰ ਫੋਨ ਕਰ ਧਮਕੀਆਂ ਦਿੱਤੀਆਂ ਗਈਆਂ ਸਨ। ਫੋਨ ਕਰਨ ਵਾਲੇ ਨੇ ਬਾਬਾ ਦਲਵਾਰਾ ਸਿੰਘ ਨੂੰ ਕਿਹਾ ਕਿ ਕਿੱਥੇ ਹੋ ਤੁਸੀਂ ਅਸੀਂ ਮਾਰਨ ਆ ਰਹੇ ਹਾਂ..। ਕੱਲ੍ਹ ਰਾਤ ਕਰੀਬ 11.15 ਵਜੇ ਕੀਤੀ ਗਈ ਇਸ ਕਾਲ ਵਿੱਚ ਗਲਤ ਭਾਸ਼ਾ ਵਰਤਦੇ ਹੋਏ ਬੁਰਾ-ਭਲਾ ਵੀ ਕਿਹਾ ਗਿਆ। ਬਾਬਾ ਦਲਵਾਰਾ ਸਿੰਘ ਨੇ ਇਸ ਦੀ ਸ਼ਿਕਾਇਤ ਕੱਲ੍ਹ ਥਾਣਾ ਫਤਿਹਗੜ੍ਹ ਸਾਹਿਬ ਨੂੰ ਦਿੱਤੀ ਹੈ। ਡੀ ਐਸ ਪੀ ਰਮਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ