Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਨਵਜੋਤ ਸਿੰਘ ਸਿੱਧੂ ਨੇ ਹਾਦਸੇ ਦੀ ਜ਼ਿੰਮੇਵਾਰੀ ਰੇਲ ਵਿਭਾਗ ਉੱਤੇ ਸੁੱਟੀ

October 22, 2018 08:46 AM

* ਗਾਂ ਲਈ ਟਰੇਨ ਰੁਕ ਸਕਦੀ ਹੈ ਤਾਂ ਲੋਕਾਂ ਲਈ ਕਿਉਂ ਨਾ ਰੋਕੀ: ਸਿੱਧੂ


ਅੰਮ੍ਰਿਤਸਰ, 21 ਅਕਤੂਬਰ, (ਪੋਸਟ ਬਿਊਰੋ)- ਦਸਹਿਰੇ ਮੌਕੇ ਹੋਏ ਵੱਡੇ ਰੇਲ ਹਾਦਸੇ ਲਈ ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਨੂੰ ਦੋਸ਼ੀ ਠਹਿਰਾਏ ਜਾਣ ਬਾਰੇ ਅੱਜ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਸ ਦੇ ਲਈ ਰੇਲ ਵਿਭਾਗ ਜ਼ਿੰਮੇਵਾਰ ਹੈ ਅਤੇ ਉਹ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿੱਚ ਗਾਂ ਵਾਸਤੇ ਟਰੇਨ ਰੁਕ ਜਾਂਦੀ ਹੈ ਤਾਂ ਏਨੇ ਲੋਕਾਂ ਵਾਸਤੇ ਕਿਉਂ ਨਾ ਰੋਕੀ ਗਈ।
ਨਵਜੋਤ ਸਿੰਘ ਸਿੱਧੂ ਨੇ ਅੱਜ ਫਿਰ ਹਸਪਤਾਲ ਦਾ ਦੌਰਾ ਕਰ ਕੇ ਜ਼ਖ਼ਮੀਆਂ ਦੀ ਖ਼ਬਰ ਲਈ। ਇਸ ਮੌਕੇ ਉਨ੍ਹਾਂ ਨੇ ਆਪਣੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦਾ ਬਚਾਅ ਕਰਦੇ ਹੋਏ ਉਨ੍ਹਾਂ ਨੂੰ ਬੇਕਸੂਰ ਦੱਸਿਆ। ਉਨ੍ਹਾ ਕਿਹਾ ਕਿ ਇਸ ਕੇਸ ਨੂੰ ਸਿਆਸੀ ਰੰਗ ਦੇਣ ਦਾ ਯਤਨ ਕੀਤਾ ਗਿਆ ਹੈ। ਸਿੱਧੂ ਨੇ ਕਿਹਾ ਕਿ ਜਦੋਂ ਹਾਦਸਾ ਰੇਲਵੇ ਦੀ ਸੰਪਤੀ ਉੱਤੇ ਹੋਇਆ ਹੈ ਤਾਂ ਰੇਲ ਮੁਲਾਜ਼ਮਾਂ ਦੀ ਗਲਤੀ ਅਣਡਿੱਠ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਜਿੱਥੋਂ ਤਕ ਦਸਹਿਰਾ ਮੇਲੇ ਦੇ ਪ੍ਰਬੰਧਾਂ ਦਾ ਮਾਮਲਾ ਹੈ, ਉਨ੍ਹਾਂ ਨੇ ਇਸ ਮੈਦਾਨ ਦੀ ਵਰਤੋਂ ਦੀ ਪ੍ਰਵਾਨਗੀ ਲਈ ਸੀ। ਰੇਲ ਪਟੜੀਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਜੀ ਆਰ ਪੀ ਕੋਲ ਹੈ, ਜਿਸ ਨੂੰ ਅਣਗੌਲੇ ਕੀਤਾ ਗਿਆ ਹੈ। ਇਸੇ ਤਰ੍ਹਾਂ ਰੇਲ ਗੱਡੀ ਚਾਲਕ ਤੇ ਫਾਟਕ ਉਤੇ ਖੜਾ ਗੇਟਮੈਨ ਵੀ ਰੇਲ ਵਿਭਾਗ ਦੇ ਮੁਲਾਜ਼ਮ ਹਨ, ਜਿਨ੍ਹਾਂ ਬਾਰੇ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਡੀ ਐਮ ਯੂ ਗੱਡੀ ਦੀ ਰਫ਼ਤਾਰ 30 ਕਿਲੋਮੀਟਰ ਪ੍ਰਤੀ ਘੰਟਾ ਦੇ ਕਰੀਬ ਹੁੰਦੀ ਹੈ, ਕਿਉਂਕਿ ਇਸ ਨੇ ਹਰ ਸਟੇਸ਼ਨ ਉੱਤੇ ਰੁਕਣਾ ਹੁੰਦਾ ਹੈ, ਪਰ ਇਹ ਉਸ ਦਿਨ 90 ਕਿਲੋਮੀਟਰ ਦੀ ਗਤੀ ਨਾਲ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਦਸਹਿਰਾ ਮਨਾਏ ਜਾਣ ਦੀ ਥਾਂ ਰੇਲ ਫਾਟਕ ਦੇ ਨੇੜੇ ਹੈ ਤੇ ਪਿਛਲੇ ਕਈ ਦਿਨਾਂ ਤੋਂ ਇਥੇ ਵੱਡੇ ਬੋਰਡ ਲੱਗੇ ਹੋਏ ਸਨ ਤਾਂ ਫਾਟਕ ਵਾਲਾ ਇਸ ਸਮਾਗਮ ਤੋਂ ਕਿਵੇਂ ਅਣਜਾਣ ਸੀ। ਸ਼ਾਮ ਨੂੰ ਇਥੇ ਵੱਡੀਆਂ ਲਾਈਟਾਂ ਜਗਦੀਆਂ ਤਿੰਨ ਕਿਲੋਮੀਟਰ ਦੂਰੋਂ ਦਿੱਸਦੀਆਂ ਹਨ। ਉਨ੍ਹਾਂ ਕੁਝ ਵੀਡੀਓ ਕਲਿਪਿੰਗ ਦਿਖਾ ਕੇ ਕਿਹਾ ਕਿ ਨਵਜੋਤ ਕੌਰ ਸਿੱਧੂ ਉਸ ਦਿਨ ਏਦਾਂ ਦੇ ਛੇ ਪ੍ਰੋਗਰਾਮਾਂ ਵਿਚ ਗਈ ਤੇ ਕਿਸੇ ਸਮਾਗਮ ਵਿਚ ਦਸ ਮਿੰਟ ਤੋਂ ਵੱਧ ਨਹੀਂ ਰੁਕੀ। ਉਨ੍ਹਾਂ ਕਿਹਾ ਕਿ ਜਦੋਂ ਲੋਕ ਰੇਲ ਪਟੜੀਆਂ `ਤੇ ਖੜੇ ਵੇਖੇ ਸਨ ਤਾਂ ਪ੍ਰਬੰਧਕਾਂ ਨੇ ਕਈ ਵਾਰ ਸਪੀਕਰ ਉਤੇ ਉਨ੍ਹਾਂ ਨੂੰ ਸੁਰੱਖਿਅਤ ਥਾਂ ਉੱਤੇ ਆਉਣ ਵਾਸਤੇ ਆਖਿਆ ਸੀ, ਪਰ ਲੋਕ ਮੰਨੇ ਹੀ ਨਹੀਂ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ