Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਆਮਦਨ ਟੈਕਸ ਵਿਭਾਗ ਨੇ ਡੇਰਾ ਸੱਚਾ ਸੌਦਾ ਤੋਂ ਵਸੂਲ ਕਰਨੇ ਹਨ 350 ਕਰੋੜ ਰੁਪਏ

December 15, 2019 01:13 AM

ਚੰਡੀਗੜ੍ਹ, 14 ਦਸੰਬਰ (ਪੋਸਟ ਬਿਊਰੋ)- ਸਿਰਸਾ ਦੇ ਡੇਰਾ ਸੱਚਾ ਸੌਦਾ ਤੋਂ ਆਮਦਨ ਟੈਕਸ ਵਿਭਾਗ ਨੇ 350 ਕਰੋੜ ਵਸੂਲਣੇ ਹਨ, ਪਰ ਡੇਰੇ ਦੀ ਸੰਪਤੀ ਅਟੈਚ ਹੋਣ ਕਾਰਨ ਵਿਭਾਗ ਇਸ ਦੀ ਵਸੂਲੀ ਨਹੀਂ ਕਰ ਸਕਦਾ।ਅਗਸਤ 2017 ਦੇ ਪੰਚਕੂਲਾ ਹਿੰਸਾ ਕੇਸਦੀ ਸੁਣਵਾਈ ਵੇਲੇ ਕੱਲ੍ਹ ਕੇਂਦਰ ਸਰਕਾਰ ਵੱਲੋਂ ਐਡੀਸ਼ਨਲ ਸਾਲਿਸਟਰ ਜਨਰਲ ਸਤਿਆਪਾਲ ਜੈਨ ਨੇ ਹਾਈ ਕੋਰਟ ਨੂੰ ਇਸ ਦੀ ਜਾਣਕਾਰੀ ਦਿੱਤੀ ਹੈ।
ਇਸ ਕੇਸ ਦੀ ਸੁਣਵਾਈ ਕਰ ਰਹੀ ਬੈਂਚ, ਜਿਸ ਵਿੱਚ ਜਸਟਿਸ ਰਾਜੀਵ ਸ਼ਰਮਾ, ਜਸਟਿਸ ਆਰ ਕੇ ਜੈਨ ਅਤੇ ਜਸਟਿਸ ਏ ਜੀ ਮਸੀਹ ਸ਼ਾਮਲ ਹਨ, ਨੇ ਸਾਰੇ ਪੱਖਾਂ ਨੂੰ ਪੁੱਛਿਆ ਕਿ ਅਜਿਹੇ ਡੇਰਿਆਂ ਨੂੰ ਕਿਸ ਤਰ੍ਹਾਂ ਨਿਯਮਾਂ ਦੇ ਦਾਇਰੇ ਵਿੱਚ ਲਿਆਂਦਾ ਜਾ ਸਕਾ ਹੈ ਕਿ ਓਥੇ ਫਿਰ ਇਹ ਘਟਨਾਵਾਂ ਨਾ ਹੋਣ। ਕੋਰਟ ਨੇ ਕਿਹਾ ਨਿਆਂ ਮਿੱਤਰ (ਐਮੀਕਸ ਕਿਊਰੀ) ਇਸ ਤਰ੍ਹਾਂ ਦੇ ਕੇਸਾਂ ਵਿੱਚ ਸੁਪਰੀਮ ਕੋਰਟ ਅਤੇ ਹੋਰ ਹਾਈ ਕੋਰਟਾਂ ਦੇ ਫੈਸਲਿਆਂ ਦੀ ਜਾਣਕਾਰੀ ਦਿੱਤੀ। ਉਸ ਦੇ ਆਧਾਰ 'ਤੇ ਤਹਿ ਕੀਤਾ ਜਾ ਸਕਦਾ ਹੈ ਕਿ ਦੰਗਿਆਂ ਵਿੱਚ ਹੋਏ ਨੁਕਸਾਨ ਦੀ ਭਰਪਾਈ ਕਿਵੇਂ ਤੇ ਕਿਸ ਤੋਂ ਕੀਤੀ ਜਾਵੇ? ਬੈਂਚ ਦੇ ਪੁੁੱਛਣ ਉੱਤੇ ਸੱਤਿਆਪਾਲ ਜੈਨ ਨੇ ਦੱਸਿਆ ਕਿ ਹਾਈ ਕੋਰਟ ਦੇ ਆਦੇਸ਼ ਉਤੇ ਕੇਂਦਰ ਸਰਕਾਰ ਨੇ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਅਰਧ ਸੈਨਿਕ ਫੋਰਸਾਂ ਦੀ ਤੈਨਾਤੀ ਕਰ ਦਿੱਤੀ ਸੀ। ਹਰਿਆਣਾ ਦੇ ਐਡਵੋਕੇਟ ਜਨਰਲ ਬੀ ਆਰ ਮਹਾਜਨ ਨੇ ਦੱਸਿਆ ਕਿ ਰਾਜ ਸਰਕਾਰ ਨੇ ਹਾਈ ਕੋਰਟ ਦੇ ਸਾਰੇ ਆਦੇਸ਼ਾਂ ਦਾ ਪਾਲਣ ਕੀਤਾ ਹੈ। ਉਨ੍ਹਾ ਦੱਸਿਆ ਕਿ ਇਨ੍ਹਾਂ ਦੰਗਿਆਂ ਨਾਲ ਹਰਿਆਣਾ ਵਿੱਚ 126 ਕਰੋੜ ਤੋਂ ਵੱਧ ਸੰਪਤੀ ਦਾ ਨੁਕਸਾਨ ਹੋਇਆ, ਇਸ ਵਿੱਚੋਂ 18 ਕਰੋੜ ਰੁਪਏ ਦਾ ਨੁਕਸਾਨ ਨਿੱਜੀ ਸੰਪਤੀ ਦਾ ਹੋਇਆ ਸੀ। ਪੰਚਕੂਲਾ ਹਿੰਸਾ ਕੇਸ ਵਿੱਚ ਅਗਲੀ ਸੁਣਵਾਈ 24 ਜਨਵਰੀ ਨੂੰ ਹੋਵੇਗੀ।
ਹਾਈ ਕੋਰਟ ਨੇ ਜਦੋਂ ਪੁੱਛਿਆ ਕਿ ਇਨ੍ਹਾਂ ਦੰਗਿਆਂ ਵਿੱਚ ਪੰਜਾਬ ਦਾ ਕਿੰਨਾ ਨੁਕਸਾਨ ਹੋਇਆ ਸੀ ਤਾਂ ਪੰਜਾਬ ਵੱਲੋਂ ਅਦਾਲਤ ਵਿੱਚ ਮੌਜੂਦ ਸਰਕਾਰੀ ਵਕੀਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਦੀ ਕੋਈ ਜਾਣਕਾਰੀ ਨਹੀਂ ਹੈ। ਇਸ ਉੱਤੇ ਬੈਂਚ ਨੇ ਕਿਹਾ ਕਿ ਇਹ ਜਵਾਬ ਕਿਵੇਂ ਹੋ ਸਕਦਾ ਹੈ, ਲਗਦਾ ਹੈ ਪੰਜਾਬ ਇਸ ਬਾਰੇ ਗੰਭੀਰ ਨਹੀਂ ਹੈ। ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਏਥੇ ਮੌਜੂਦ ਹੋਣਾ ਚਾਹੀਦਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ