Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਨਿਰਭੈਆ ਕਾਂਡ: ਡੈਥ ਵਾਰੰਟ ਜਾਰੀ ਕਰਨ ਬਾਰੇ ਅਦਾਲਤ 18 ਨੂੰ ਸੁਣਵਾਈ ਕਰੇਗੀ

December 15, 2019 01:17 AM

ਨਵੀਂ ਦਿੱਲੀ, 14 ਦਸੰਬਰ (ਪੋਸਟ ਬਿਊਰੋ)- ਦਿੱਲੀ ਦੀ ਇੱਕ ਅਦਾਲਤ ਨੇ ਕਿਹਾ ਕਿ ਉਹ ਨਿਰਭੈਆ ਕੇਸ ਵਿੱਚ ਚਾਰ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਉਤੇ ਅਮਲ ਕਰਨ ਲਈ ਜ਼ਰੂਰੀ ਵਾਰੰਟ ਜਾਰੀ ਕਰਨ ਦੀ ਮੰਗ ਕਰਨ ਦੀ ਪਟੀਸ਼ਨ 'ਤੇ 18 ਦਸੰਬਰ ਨੂੰ ਸੁਣਵਾਈ ਕਰੇਗੀ, ਜਿਸ ਦੀ ਬਹੁਤ ਸਾਰੇ ਲੋਕਾਂ ਨੂੰ ਉਡੀਕ ਹੈ।
ਵਰਨਣ ਯੋਗ ਹੈ ਕਿ ਦੋਸ਼ੀਆਂ ਵਿੱਚੋਂ ਇੱਕ ਦੀ ਨਜ਼ਰਸਾਨੀ ਪਟੀਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਕਰਨ ਵਾਲੀ ਹੈ, ਜਿਸ ਨੂੰ ਦੇਖਦੇ ਹੋਏਐਡੀਸ਼ਨਲ ਸੈਸ਼ਨ ਜੱਜ ਸਤੀਸ਼ ਕੁਮਾਰ ਅਰੋੜਾ ਨੇ ਉਨ੍ਹਾਂ ਦੇ ਡੈੱਥ ਵਾਰੰਟ ਬਾਰੇ ਸੁਣਵਾਈ ਦੀ ਤਰੀਕ 18 ਦਸੰਬਰ ਤੈਅ ਕੀਤੀ ਹੈ। ਜੱਜ ਨੇ ਕਿਹਾ ਕਿ ਨਜ਼ਰਸਾਨੀ ਪਟੀਸ਼ਨ ਦੇ ਨਿਪਟਾਰੇ ਤੱਕ ਸਾਨੂੰ ਉਡੀਕ ਕਰਨੀ ਹੋਵੇਗੀ। ਦੋਸ਼ੀ ਅਕਸ਼ੈ ਕੁਮਾਰ ਦੀ ਪਟੀਸ਼ਨ ਉੱਤੇ ਸੁਪਰੀਮ ਕੋਰਟ ਵਿੱਚ 17 ਦਸੰਬਰ ਨੂੰ ਸੁਣਵਾਈ ਹੋਣੀ ਹੈ, ਇਸ ਲਈ ਇਹਕੇਸ 18 ਦਸੰਬਰ ਤੱਕ ਮੁਲਤਵੀ ਕੀਤਾ ਗਿਆ ਹੈ। ਸੁਪਰੀਮ ਕੋਰਟ ਨੇ ਪਿਛਲੇ ਸਾਲ 9 ਜੁਲਾਈ ਨੂੰ ਤਿੰਨੇ ਦੋਸ਼ੀਆਂ ਮੁਕੇਸ਼, ਪਵਨ ਗੁਪਤਾ ਅਤੇ ਵਿਨੇ ਸ਼ਰਮਾ ਦੀ ਪਟੀਸ਼ਨ ਰੱਦ ਕਰ ਕੇ ਕਿਹਾ ਸੀ ਕਿ 2017 ਦੇ ਉਸ ਦੇ ਫੈਸਲੇ 'ਤੇ ਵਿਚਾਰ ਕਰਨ ਦਾ ਕੋਈ ਆਧਾਰ ਨਹੀਂ ਹੈ। ਯਾਦ ਰੱਖਣ ਯੋਗ ਹੈ ਕਿ 16 ਦਸੰਬਰ 2012 ਨੂੰ ਦੱਖਣੀ ਦਿੱਲੀ ਵਿੱਚ ਇੱਕ ਚਲਦੀ ਬੱਸ ਵਿੱਚ ਛੇ ਜਣਿਆਂ ਨੇ ਇੱਕ 26 ਸਾਲ ਵਿਦਿਅਰਾਥਣ ਨਾਲ ਸਮੂਹਿਕ ਬਲਾਤਕਾਰ ਕੀਤਾ ਤੇ ਇਸ ਤੋਂ ਬਾਅਦ ਉਸ ਨੂੰ ਇੱਕ ਸੜਕ 'ਤੇ ਸੁੱਟ ਦਿੱਤਾ ਸੀ। ਇਸ ਘਿਨੌਣੇ ਹਮਲੇ ਦੀ ਸ਼ਿਕਾਰ ਵਿਦਿਆਰਥਣ ਨੂੰ ਨਿਰਭੈਆ ਦਾ ਨਾਮ ਦਿੱਤਾ ਗਿਆ ਸੀ। ਉਸ ਨੇ 29 ਦਸੰਬਰ ਨੂੰ ਸਿੰਗਾਪੁਰ ਦੇ ਇੱਕ ਹਸਪਤਾਲ 'ਚ ਦਮ ਤੋੜ ਦਿੱਤਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼