Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਨੌਰਥ ਯੌਰਕ ਵਿੱਚ ਗੋਲੀ ਲੱਗਣ ਕਾਰਨ ਜ਼ਖ਼ਮੀ ਵਿਅਕਤੀ ਦੀ ਹੋਈ ਮੌਤ

December 16, 2019 09:34 AM

ਟੋਰਾਂਟੋ, 15 ਦਸੰਬਰ (ਪੋਸਟ ਬਿਊਰੋ) : ਐਤਵਾਰ ਸਵੇਰੇ ਨੌਰਥ ਯੌਰਕ ਦੇ ਗਰੌਸਰੀ ਸਟੋਰ ਦੇ ਬਾਹਰ ਪਾਰਕ ਕੀਤੀ ਗਈ ਗੱਡੀ ਦੇ ਅੰਦਰ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਵਿਅਕਤੀ ਨੂੰ ਮੌਕੇ ਉੱਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ।
ਮੈਡੀਕਲ ਮਦਦ ਲਈ ਆਈ ਕਾਲ ਤੋਂ ਬਾਅਦ ਰਾਤੀਂ 1:00 ਵਜੇ ਪੁਲਿਸ ਤੇ ਪੈਰਾਮੈਡਿਕਸ ਨੂੰ ਕੀਲੇ ਸਟਰੀਟ ਤੇ ਵਿਲਸਨ ਐਵਨਿਊ ਦੇ ਪਲਾਜ਼ਾ ਪਾਰਕਿੰਗ ਲੌਟ ਵਿੱਚ ਭੇਜਿਆ ਗਿਆ। ਮੌਕੇ ਉੱਤੇ ਪਹੁੰਚਣ ਉੱਤੇ ਪੁਲਿਸ ਤੇ ਪੈਰਾਮੈਡਿਕਸ ਨੂੰ ਗੱਡੀ ਦੇ ਅੰਦਰ ਇੱਕ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਮਿਲਿਆ, ਉਸ ਦੇ ਗੋਲੀ ਲੱਗੀ ਹੋਈ ਸੀ। ਇੰਸਪੈਕਟਰ ਜਿੰਮ ਗੋਟੈੱਲ ਨੇ ਦੱਸਿਆ ਕਿ ਮੌਕੇ ਉੱਤੇ ਉਸ ਵਿਅਕਤੀ ਨੂੰ ਮੈਡੀਕਲ ਟਰੀਟਮੈਂਟ ਦਿੱਤਾ ਗਿਆ ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਹੋਇਆਂ ਉਹ ਦਮ ਤੋੜ ਗਿਆ। ਉਨ੍ਹਾਂ ਆਖਿਆ ਕਿ ਅਜੇ ਸਾਡੀ ਜਾਂਚ ਸ਼ੁਰੂ ਹੋਈ ਹੈ ਕਿ ਆਖਿਰਕਾਰ ਇਸ ਵਿਅਕਤੀ ਨੂੰ ਗੋਲੀ ਕਿੱਥੇ ਮਾਰੀ ਗਈ। ਅਸੀਂ ਇਹ ਪਤਾ ਲਾਉਣ ਦੀ ਕੋਸਿ਼ਸ਼ ਕਰ ਰਹੇ ਹਾਂ ਕਿ ਉਸ ਨੂੰ ਕਿਤੇ ਹੋਰ ਗੋਲੀ ਮਾਰੀ ਗਈ ਤੇ ਉਹ ਕਿਸੇ ਤਰ੍ਹਾਂ ਇੱਥੇ ਪਹੁੰਚ ਗਿਆ।
ਗੋਟੈੱਲ ਨੇ ਦੱਸਿਆ ਕਿ ਪੁਲਿਸ ਨੇ ਉਸ ਇਲਾਕੇ ਨੂੰ ਘੇਰ ਲਿਆ ਹੈ ਜਿੱਥੇ ਮ੍ਰਿਤਕ ਦੀ ਗੱਡੀ ਪਾਰਕ ਹੋਈ ਮਿਲੀ। ਉਨ੍ਹਾਂ ਆਖਿਆ ਕਿ ਅਸੀਂ ਚਸ਼ਮਦੀਦਾਂ ਦਾ ਪਤਾ ਲਾਉਣ ਲਈ ਵੀ ਇਸ ਇਲਾਕੇ ਵਿੱਚ ਚੌਕਸੀ ਨਾਲ ਕੰਮ ਕਰ ਰਹੇ ਹਾਂ ਤੇ ਵੀਡੀਓ ਫੁਟੇਜ ਵੀ ਚੈੱਕ ਕਰਨ ਦੀ ਕੋਸਿ਼ਸ਼ ਕਰ ਰਹੇ ਹਾਂ। ਅਜੇ ਤੱਕ ਕਿਸੇ ਵੀ ਮਸ਼ਕੂਕ ਬਾਰੇ ਕੋਈ ਜਾਣਕਾਰੀ ਹਾਸਲ ਨਹੀਂ ਹੋਈ ਹੈ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ