Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਮੋਦੀ ਨੇ ਲਾਲ ਕਿਲ੍ਹੇ ਤੋਂ ਆਖਿਆ: ਹਰ ਚੁਣੌਤੀ ਦਾ ਡਟ ਕੇ ਜਵਾਬ ਦੇਵਾਂਗੇ

October 22, 2018 08:48 AM

ਨਵੀਂ ਦਿੱਲੀ, 21 ਅਕਤੂਬਰ, (ਪੋਸਟ ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲਾਲ ਕਿਲੇ ਦੀ ਫ਼ਸੀਲ ਤੋਂ ਕਿਹਾ ਕਿ ਭਾਰਤ ਨੇ ਕਦੀ ਕਿਸੇ ਦੇ ਇਲਾਕੇ `ਤੇ ਅੱਖ ਨਹੀਂ ਰੱਖੀ, ਪਰ ਜੇ ਕਿਸੇ ਨੇ ਇਸ ਦੀ ਪ੍ਰਭੂਸੱਤਾ ਨੂੰ ਚੁਣੌਤੀ ਦਿੱਤੀ ਤਾਂ ਇਸ ਦਾ ਦੁੱਗਣੀ ਤਾਕਤ ਨਾਲ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਹਥਿਆਰਬੰਦ ਫ਼ੌਜਾਂ ਨੂੰ ਬਿਹਤਰ ਤਕਨਾਲੋਜੀ ਤੇ ਆਧੁਨਿਕ ਹਥਿਆਰ ਦਿਵਾਉਣ ਲਈ ਵਚਨਬੱਧ ਹੈ ਤੇ ਸੁਰੱਖਿਆ ਦਸਤਿਆਂ ਦੀ ਜ਼ਿੰਦਗੀ ਸੁਖਾਲੀ ਕਰਨ ਲਈ ਕੰਮ ਕਰ ਰਹੀ ਹੈ। ਮੋਦੀ ਨੇ ਕਿਹਾ ਕਿ ਸਰਕਾਰ ਅਜਿਹੀ ਫ਼ੌਜ ਪੇਸ਼ ਕਰਨ ਦੀ ਦਿਸ਼ਾ ਵੱਲ ਵਧ ਰਹੀ ਹੈ, ਜਿਸ ਦੀ ਤਸਵੀਰ ਨੇਤਾਜੀ ਸੁਭਾਸ਼ ਚੰਦਰ ਬੋਸ ਨੇ ਕਦੇ ਆਪਣੇ ਖਿਆਲਾਂ `ਚ ਬਣਾਈ ਸੀ।
ਨੇਤਾਜੀ ਸੁਭਾਸ਼ ਚੰਦਰ ਬੋਸ ਅਤੇ ਆਜ਼ਾਦ ਹਿੰਦ ਫੌਜ ਨੂੰ ਯਾਦ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਨਹਿਰੂ-ਗਾਂਧੀ ਪਰਿਵਾਰ ਉੱਤੇ ਨਿਸ਼ਾਨਾ ਸੇਧਦੇ ਹੋਏ ਕਿਹਾ ਕਿ ਸਰਦਾਰ ਪਟੇਲ, ਬੀ ਆਰ ਅੰਬੇਡਕਰ ਤੇ ਸੁਭਾਸ਼ ਚੰਦਰ ਬੋਸ ਜਿਹੇ ਕਈ ਮਹਾਨ ਆਗੂਆਂ ਦੇ ਆਜ਼ਾਦੀ ਸੰਘਰਸ਼ ਵਿੱਚ ਪਾਏ ਯੋਗਦਾਨ ਨੂੰ ਗਿਣ-ਮਿੱਥ ਕੇ ਅਣਗੌਲੇ ਕੀਤਾ ਗਿਆ ਤਾਂ ਕਿ ਇਕ ਖਾਸ ਪਰਿਵਾਰ ਦਾ ਨਾਂ ਚਮਕਾਇਆ ਜਾ ਸਕੇ। ਮੋਦੀ ਅੱਜ ਸੁਭਾਸ਼ ਚੰਦਰ ਬੋਸ ਵੱਲੋਂ ਆਜ਼ਾਦ ਹਿੰਦ ਸਰਕਾਰ ਦੇ ਐਲਾਨ ਕਰਨ ਦੀ 75ਵੀਂ ਵਰ੍ਹੇਗੰਢ ਮੌਕੇ ਇੱਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾ ਨੇ ਆਜ਼ਾਦ ਹਿੰਦ ਫ਼ੌਜ ਦੀ ਟੋਪੀ ਪਹਿਨ ਕੇ ਲਾਲ ਕਿਲ੍ਹੇ `ਤੇ ਕੌਮੀ ਝੰਡਾ ਲਹਿਰਾਇਆ ਤੇ ਵਰ੍ਹੇਗੰਢ ਨੂੰ ਸਮਰਪਿਤ ਪਲੇਕ ਤੋਂ ਪਰਦਾ ਚੁੱਕਿਆ। ਇਹ ਪਲੇਕ ਲਾਲ ਕਿਲ੍ਹੇ ਦੀ ਤਿੰਨ ਨੰਬਰ ਬੈਰਕ ਵਿੱਚ ਲਾਈ ਗਈ ਹੈ, ਜਿੱਥੇ ਆਜ਼ਾਦ ਹਿੰਦ ਫ਼ੌਜ ਦੇ ਮੈਂਬਰਾਂ ਖ਼ਿਲਾਫ ਕੇਸ ਚਲਾਇਆ ਗਿਆ ਸੀ। ਇਸ ਬੈਰਕ ਵਿੱਚ ਅਜਾਇਬਘਰ ਵੀ ਬਣਾਇਆ ਜਾਵੇਗਾ।
ਮੋਦੀ ਨੇ ਕਿਹਾ, “ਸੁਭਾਸ਼ ਬਾਬੂ ਨੇ ਹਮੇਸ਼ਾਂ ਭਾਰਤ ਦੇ ਇਤਿਹਾਸ ਤੇ ਅਮੀਰ ਕਦਰਾਂ ਕੀਮਤਾਂ ਉਤੇ ਮਾਣ ਮਹਿਸੂਸ ਕੀਤਾ ਸੀ। ਉਨ੍ਹਾਂ ਸਾਨੂੰ ਦੱਸਿਆ ਕਿ ਹਰ ਚੀਜ਼ ਨੂੰ ਗੈਰ ਭਾਰਤੀ ਸ਼ੀਸ਼ੇ ਵਿੱਚੋਂ ਤੱਕਣ ਦੀ ਕੋਈ ਲੋੜ ਨਹੀਂ।” ਮੋਦੀ ਨੇ ਕਿਹਾ ਕਿ ਜੇ ਦੇਸ਼ ਨੂੰ ਸੁਭਾਸ਼ ਬਾਬੂ, ਸਰਦਾਰ ਪਟੇਲ ਜਿਹੀਆਂ ਸ਼ਖ਼ਸੀਅਤਾਂ ਦੀ ਅਗਵਾਈ ਮਿਲ ਜਾਂਦੀ ਤਾਂ ਆਜ਼ਾਦੀ ਪਿੱਛੋਂ ਦੇਸ਼ ਦੇ ਹਾਲਾਤ ਕੁਝ ਹੋਰ ਹੁੰਦੇ। ਉਨ੍ਹਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹਾਲਾਤ ਬਦਲੇ ਹਨ।
ਕਾਂਗਰਸ ਪਾਰਟੀ ਦੇ ਬੁਲਾਰੇ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਮੁਬਾਰਕ ਮੌਕਿਆਂ ਨੂੰ ਸਿਆਸੀ ਸੰਦ ਵਜੋਂ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਮੁੜ ਇਤਿਹਾਸ ਲਿਖਣ ਤੇ ਸਰਦਾਰ ਪਟੇਲ ਤੇ ਜਵਾਹਰ ਲਾਲ ਨਹਿਰੂ ਅਤੇ ਨੇਤਾਜੀ ਸੁਭਾਸ਼ ਚੰਦਰ ਬੋਸ ਤੇ ਨਹਿਰੂ ਵਿਚਾਲੇ ਖਿਆਲੀ ਸ਼ਰੀਕਾ ਪੇਸ਼ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ ਅਤੇ ਕੋਝੇ ਸਿਆਸੀ ਤਿਕੜਮ ਲੜਾਉਣ ਲਈ ਸੁਭਾਗੇ ਮੌਕਿਆਂ ਦੀ ਵਰਤੋਂ ਕਰਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼