Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਜੌਨਸਨ ਦੀ ਜਿੱਤ ਨਾਲ ਮੁਸਲਮਾਨਾਂ ਵਿੱਚ ਸਹਿਮ

December 16, 2019 09:44 AM

ਲੰਡਨ, 15 ਦਸੰਬਰ (ਪੋਸਟ ਬਿਊਰੋ)- ਬ੍ਰਿਟੇਨ ਦੀਆਂ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦੀ ਕੰਜ਼ਰਵੇਟਿਵ ਪਾਰਟੀ ਦੀ ਜਿੱਤ ਨਾਲ ਉਥੋਂ ਦਾ ਮੁਸਲਮਾਨ ਭਾਈਚਾਰਾ ਡਰ ਮਹਿਸੂਸ ਕਰ ਰਿਹਾ ਹੈ। ਇਹ ਗੱਲ ਬ੍ਰਿਟੇਨ ਦੇ ਇੱਕ ਪ੍ਰਮੁੱਖ ਸੰਗਠਨ ਨੇ ਬਿਆਨ ਜਾਰੀ ਕਰ ਕੇ ਕਹੀ ਹੈ।
ਮੁਸਲਿਮ ਕੌਂਸਲ ਆਫ ਬ੍ਰਿਟੇਨ (ਐੱਮ ਸੀ ਬੀ) ਨੇ ਚੋਣਾਂ ਵਿੱਚ ਕੰਜ਼ਰਵੇਟਿਵ ਪਾਰਟੀ ਵੱਲੋਂ ਲਾਏ ਜਾਂਦੇ ਰਹੇ ਕੁਝ ਇਸਲਾਮੋਫੋਬੀਆ ਨੂੰ ਭੁੰਨਣ ਵਾਲੇ ਨਾਅਰੇ ਦੀ ਜਾਂਚ ਦੀ ਮੰਗ ਕੀਤੀ ਹੈ। ਇਹ ਨਾਅਰਾ ਚੋਣਾਂ ਦੇ ਪ੍ਰਮੁੱਖ ਨਾਅਰਿਆਂ ਵਿੱਚ ਸ਼ਾਮਲ ਰਿਹਾ ਸੀ। ਕੰਜ਼ਰਵੇਟਿਵ ਪਾਰਟੀ ਵੱਧ ਮਜ਼ਬੂਤੀ ਨਾਲ ਸੱਤਾ ਵਿੱਚ ਆਈ ਤਾਂ ਮੁਸਲਮਾਨਾਂ ਨੂੰ ਆਪਣੇ ਭਵਿੱਖ ਦੀ ਚਿੰਤਾ ਹੋ ਰਹੀ ਹੈ। ਐੱਮ ਸੀ ਬੀ ਦੇ ਜਨਰਲ ਸਕੱਤਰ ਹਾਰੂਨ ਖਾਂ ਨੇ ਕਿਹਾ ਹੈ ਕਿ ਬੋਰਿਸ ਜੌਨਸਨ ਨੂੰ ਚੋਣਾਂ ਵਿੱਚ ਸਪੱਸ਼ਟ ਬਹੁਮਤ ਮਿਲਿਆ ਹੈ, ਪਰ ਪੂਰੇ ਦੇਸ਼ ਦਾ ਮੁਸਲਿਮ ਭਾਈਚਾਰਾ ਇਸ ਤੋਂ ਡਰਿਆ ਹੋਇਆ ਹੈ। ਅਸੀਂ ਇਸਲਾਮੋਫੋਬੀਆ ਲਈ ਓਵਨ ਰੈਡੀ ਵਾਲੇ ਨਾਅਰੇ ਤੋਂ ਚਿੰਤਤ ਹਾਂ। ਸਾਡੀ ਪ੍ਰਾਰਥਨਾ ਹੈ ਕਿ ਜੌਨਸਨ ਆਪਣੀ ਸਿਆਸੀ ਤਾਕਤ ਦੀ ਵਰਤੋਂ ਬ੍ਰਿਟੇਨ ਨੂੰ ਜ਼ਿੰਮੇਵਾਰ ਬਣਾਉਣ ਵਿੱਚ ਕਰਨ। ਉਨ੍ਹਾਂ ਕਿਹਾ ਕਿ ਤਾਜ਼ਾ ਚੋਣਾਂ ਬੀਤ ਦਹਾਕਿਆਂ ਦੀਆਂ ਸਭ ਤੋਂ ਜ਼ਿਆਦਾ ਵੰਡ ਪਾਉਣ ਵਾਲੀਆਂ ਚੋਣਾਂ ਹਨ। ਇਸ ਵਿੱਚ ਜਿੱਤਣ ਲਈ ਭੇਦਭਾਵ ਪੈਦਾ ਕਰਨ ਵਾਲੇ ਨਾਅਰੇ ਲਾਏ ਗਏ ਤੇ ਹੋਰ ਕੰਮ ਕੀਤੇ ਗਏ, ਪਰ ਜਦੋਂ ਚੋਣਾਂ ਖਤਮ ਹੋ ਗਈਆਂ ਹਨ, ਉਦੋਂ ਨਵੇਂ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਨੂੰ ਰਾਸ਼ਟਰੀ ਏਕਤਾ ਤੇ ਸਮਾਜਕ ਇਕਜੁਟਤਾ ਲਈ ਕੰਮ ਕਰਨਾ ਚਾਹੀਦਾ ਹੈ। ਹਾਰੂਨ ਨੇ ਕਿਹਾ, ਅਸੀਂ ਜਾਣਦੇ ਹਾਂ ਕਿ ਪ੍ਰਧਾਨ ਮੰਤਰੀ ਇਕਜੁਟ ਰਾਸ਼ਟਰ ਦਾ ਨਾਅਰਾ ਦੇਣਗੇ। ਉਹ ਸਾਰੇ ਭਾਈਚਾਰਿਆਂ ਨੂੰ ਨਾਲ ਲੈ ਕੇ ਚੱਲਣਗੇ।
ਚੋਣਾਂ ਵਿੱਚ ਮੁਸਲਿਮ ਭਾਈਚਾਰੇ ਦਾ ਸਮਰਥਨ ਲੇਬਰ ਪਾਰਟੀ ਨੂੰ ਰਿਹਾ ਸੀ। ਪਾਰਟੀ ਨੇਤਾ ਜੈਰੇਮੀ ਕਾਰਬਿਨ ਨੇ ਬ੍ਰਿਟੇਨ ਵਿੱਚ ਖੁਦ ਨੂੰ ਮੁਸਲਮਾਨਾਂ ਦਾ ਸਭ ਤੋਂ ਵੱਡਾ ਹਿਤੈਸ਼ੀ ਦੱਸਣ ਦੀ ਕੋਸ਼ਿਸ਼ ਕੀਤੀ ਸੀ। ਚੋਣਾਂ ਸੰਬੰਧੀ ਚਰਚਾ ਦੌਰਾਨ ਲੇਬਰ ਪਾਰਟੀ ਨੇ ਹਾਊਸ ਆਫ ਕਾਮਨਜ਼ ਵਿੱਚ ਜੰਮੂ ਕਸ਼ਮੀਰ ਨੂੰ ਲੈ ਕੇ ਭਾਰਤੀ ਵਿਰੋਧੀ ਮਤਾ ਪਾਸ ਕਰਵਾਇਆ ਸੀ, ਜਿਹੜਾ ਬਾਅਦ ਵਿੱਚ ਸਰਕਾਰ ਨੇ ਰੱਦ ਕਰ ਦਿੱਤਾ ਸੀ। ਇਸ ਮਤੇ ਤੇ ਧਾਰਾ 370 ਨੂੰ ਹਟਾਉਣ ਦੇ ਵਿਰੋਧ ਵਿੱਚ ਭਾਰਤੀ ਹਾਈ ਕਮਿਸ਼ਨ 'ਤੇ ਹੋਏ ਪ੍ਰਦਰਸ਼ਨ ਨੇ ਬ੍ਰਿਟਿਸ਼-ਭਾਰਤੀ ਭਾਈਚਾਰੇ ਨੂੰ ਲੇਬਰ ਪਾਰਟੀ ਦਾ ਵਿਰੋਧੀ ਬਣਾ ਦਿੱਤਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ