Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਡੀ ਜੀ ਪੀ ਪੰਜਾਬ ਨੇ ਕਸ਼ਮੀਰੀ ਵਿਦਿਆਰਥੀਆਂ ਵਿੱਚ ਬੇਗ਼ਾਨਗੀ ਦਾ ਅਹਿਸਾਸ ਦੂਰ ਕਰਨ ਨੂੰ ਕਿਹਾ

October 22, 2018 08:50 AM

ਜਲੰਧਰ, 21 ਅਕਤੂਬਰ, (ਪੋਸਟ ਬਿਊਰੋ)- ਪੰਜਾਬ ਪੁਲਸ ਦੇ ਮੁਖੀ (ਡੀ ਜੀ ਪੀ) ਸੁਰੇਸ਼ ਅਰੋੜਾ ਨੇ ਪੁਲਸ ਦੇ ਸਾਰੇ ਜਿ਼ਲਾ ਮੁਖੀਆਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਉਹ ਪੰਜਾਬ ਵਿੱਚ ਪੜ੍ਹ ਰਹੇ ਕਸ਼ਮੀਰੀ ਵਿਦਿਆਰਥੀਆਂ ਦੇ ਅੰਦਰ ਪੈਦਾ ਹੁੰਦੇ ਜਾ ਰਹੇ ਬੇਗਾਨਗ਼ੀ ਦੇ ਅਹਿਸਾਸ ਨੂੰ ਦੂਰ ਕਰਨ।
ਏਥੇ ਪੀ ਏ ਪੀ ਵਿਚ 59ਵੀਂ ਪੁਲੀਸ ਯਾਦਗਾਰੀ ਦਿਵਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡੀ ਜੀ ਪੀ ਨੇ ਦੱਸਿਆ ਕਿ ਉਨ੍ਹਾਂ ਐੱਸ ਐੱਸ ਪੀਜ਼ ਨੂੰ ਕਿਹਾ ਹੈ ਕਿ ਉਹ ਵਿਦਿਅਕ ਅਦਾਰਿਆਂ ਦੇ ਪ੍ਰਬੰਧਕਾਂ ਤੇ ਵਿਦਿਆਰਥੀਆਂ ਨਾਲ ਸੰਪਰਕ ਕਰ ਕੇ ਇਹ ਯਕੀਨ ਕਰਨ ਕਿ ਉਹ ਕਿਸੇ ਵੀ ਔਖ ਸਮੇਂ ਪੁਲੀਸ ਨਾਲ ਸੰਪਰਕ ਕਰਕੇ ਆਪਣੀ ਸਮੱਸਿਆ ਦੱਸ ਸਕਦੇ ਹਨ। ਡੀ ਜੀ ਪੀ ਅਰੋੜਾ ਨੇ ਕਿਹਾ ਕਿ ਇਹ ਸੰਵੇਦਨਸ਼ੀਲ ਮੁੱਦਾ ਹੈ ਕਿ ਇੱਥੇ ਪੜ੍ਹਦੇ ਵਿਦਿਆਰਥੀਆਂ `ਤੇ ਕੌਮ ਦੇ ਆਧਾਰ ਉਤੇ ਸ਼ੱਕ ਕੀਤਾ ਜਾਵੇ। ਉਹ ਸਾਡੇ ਬੱਚੇ ਹਨ, ਉਨ੍ਹਾਂ ਨੂੰ ਪੜ੍ਹਾਈ ਲਈ ਚੰਗਾ ਮਾਹੌਲ ਦੇਣਾ ਸਾਡੀ ਜ਼ਿੰਮੇਵਾਰੀ ਹੈ। ਅਰੋੜਾ ਨੇ ਕਿਹਾ ਕਿ ਜੇ ਕੋਈ ਨਾਗਰਿਕ ਕਾਨੂੰਨ ਦੀ ਉਲੰਘਣਾ ਕਰੇਗਾ ਤਾਂ ਉਸ ਦੇ ਖ਼ਿਲਾਫ਼ ਕਾਨੂੰਨ ਆਪਣਾ ਕੰਮ ਕਰੇਗਾ।
ਵਰਨਣ ਯੋਗ ਹੈ ਕਿ ਬੀਤੇ ਦਿਨੀਂ ਡੀ ਜੀ ਪੀ (ਇੰਟੈਲੀਜੈਂਸ) ਨੇ ਇੱਕ ਪ੍ਰੋਫਾਰਮਾ ਜਾਰੀ ਕਰਕੇ ਦੂਜੇ ਰਾਜਾਂ ਵਿੱਚੋਂ ਆਏ ਵਿਦਿਆਰਥੀਆਂ ਦਾ ਵੇਰਵਾ ਮੰਗਿਆ ਤੇ ਨਾਲ ਉਨ੍ਹਾਂ ਦਾ ਆਧਾਰ ਨੰਬਰ ਲਿਆ ਜਾ ਰਿਹਾ ਸੀ। ਪੁਲੀਸ ਵੱਲੋਂ ਇੱਕਠੇ ਕੀਤੇ ਜਾ ਰਹੇ ਅੰਕੜਿਆਂ ਬਾਰੇ ਮੀਡੀਆਂ ਰਿਪੋਰਟਾਂ ਨਾਲ ਜੰਮੂ ਕਸ਼ਮੀਰ ਵਾਲੇ ਵਿਦਿਆਰਥੀਆਂ ਦੇ ਮਨ ਵਿੱਚ ਬੇਗ਼ਾਨਗੀ ਤੇ ਡਰ ਪੈਦਾ ਹੋ ਗਿਆ ਤੇ ਜੰਮੂ ਕਸ਼ਮੀਰ ਵਿੱਚ ਉਨ੍ਹਾਂ ਦੇ ਮਾਪੇ ਚਿੰਤਾ ਵਿਚ ਸਨ। ਕਈ ਕਸ਼ਮੀਰੀ ਵਿਦਿਆਰਥੀ ਪੜ੍ਹਾਈ ਛੱਡ ਕੇ ਵਾਪਸ ਘਰਾਂ ਨੂੰ ਚਲੇ ਗਏ। ਅਰੋੜਾ ਨੇ ਦੱਸਿਆ ਕਿ ਜੇ ਦੂਜੇ ਸੂਬੇ ਦੇ ਵਿਦਿਆਰਥੀਆਂ ਨੂੰ ਕੋਈ ਸ਼ਿਕਾਇਤ ਹੈ ਤਾਂ ਇਸ ਦੇ ਹੱਲ ਲਈ ਏ ਡੀ ਜੀ ਪੀ (ਕਮਿਊਨਿਟੀ ਪੁਲੀਸਿੰਗ) ਈਸ਼ਵਰ ਸਿੰਘ ਅਤੇ ਆਈ ਜੀ, ਵੀ. ਨੀਰਜਾ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਹੈ, ਕਿਸੇ ਵੀ ਸਮੱਸਿਆ ਲਈ ਵਿਦਿਆਰਥੀ ਇਨ੍ਹਾਂ ਦੋ ਅਧਿਕਾਰੀਆਂ ਨੂੰ ਮਿਲ ਸਕਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ