Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਪ੍ਰਾਪਰਟੀ ਟੈਕਸ ਵਿੱਚ ਵਾਧੇ ਨੂੰ ਟੋਰਾਂਟੋ ਸਿਟੀ ਕਾਉਂਸਲ ਨੇ ਦਿੱਤੀ ਮਨਜ਼ੂਰੀ

December 18, 2019 08:52 AM

ਟੋਰਾਂਟੋ, 17 ਦਸੰਬਰ (ਪੋਸਟ ਬਿਊਰੋ) : ਟਰਾਂਜਿ਼ਟ ਤੇ ਹਾਊਸਿੰਗ ਲਈ ਕਈ ਬਿਲੀਅਨ ਡਾਲਰ ਇੱਕਠੇ ਕਰਨ ਵਾਸਤੇ ਟੈਕਸਾਂ ਵਿੱਚ ਵਾਧਾ ਕਰਨ ਦੇ ਫੈਸਲੇ ਨੂੰ ਸਿਟੀ ਕਾਉਂਸਲ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਮੁੱਦੇ ਉੱਤੇ ਲੰਮਾਂ ਸਮਾਂ ਬਹਿਸ ਕਰਨ ਤੋਂ ਬਾਅਦ ਇਸ ਨੂੰ ਮਨਜੂ਼ਰੀ ਦਿੱਤੀ ਗਈ।
ਮੰਗਲਵਾਰ ਦੁਪਹਿਰ ਨੂੰ ਕਾਉਂਸਲ ਨੇ ਮੇਅਰ ਜੌਹਨ ਟੋਰੀ ਦੀ ਪ੍ਰਾਪਰਟੀ ਟੈਕਸਾਂ, ਜਿਨ੍ਹਾਂ ਨੂੰ ਸਿਟੀ ਬਿਲਡਿੰਗ ਫੰਡ ਵੀ ਆਖਿਆ ਜਾਂਦਾ ਹੈ, ਵਿੱਚ ਵਾਧਾ ਕਰਨ ਦੀ ਯੋਜਨਾ ਦੇ ਪੱਖ ਵਿੱਚ 21-3 ਦੇ ਹਿਸਾਬ ਨਾਲ ਵੋਟਾਂ ਪਾਈਆਂ। ਕਾਉਂਸਲਰਜ਼ ਐਨਥਨੀ ਪੇਰੂਜ਼ਾ, ਸਟੀਫਨ ਹੌਲੀਡੇਅ ਤੇ ਮਾਈਕਲ ਫੋਰਡ ਨੇ ਇਸ ਯੋਜਨਾ ਦੇ ਖਿਲਾਫ ਵੋਟਾਂ ਪਾਈਆਂ।
ਇਹ ਟੈਕਸ ਸੱਭ ਤੋਂ ਪਹਿਲਾਂ 2017 ਵਿੱਚ ਸ਼ੁਰੂ ਕੀਤੇ ਗਏ ਸਨ। 2021 ਤੱਕ ਇਨ੍ਹਾਂ ਵਿੱਚ 2.5 ਫੀ ਸਦੀ ਦਾ ਵਾਧਾ ਕੀਤਾ ਜਾਣਾ ਸੀ ਪਰ ਹੁਣ 2020 ਤੇ 2021 ਵਿੱਚ ਇਨ੍ਹਾਂ ਵਿੱਚ ਇੱਕ ਫੀ ਸਦੀ ਦਾ ਵਾਧਾ ਕੀਤਾ ਜਾਵੇਗਾ ਤੇ 2022, 2023, 2024 ਤੇ 2025 ਵਿੱਚ 1.5 ਫੀ ਸਦੀ ਵਾਧਾ ਕੀਤਾ ਜਾਵੇਗਾ। ਜਿਸ ਨਾਲ ਇਨ੍ਹਾਂ ਦੇ ਪੂਰੀ ਤਰ੍ਹਾਂ ਲਾਗੂ ਹੋਣ ਨਾਲ ਇਹ 10.5 ਫੀ ਸਦੀ ਤੱਕ ਅੱਪੜ ਜਾਣਗੇ।
ਮੰਗਲਵਾਰ ਨੂੰ ਵੋਟ ਕਰਵਾਉਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟੋਰੀ ਨੇ ਆਖਿਆ ਕਿ ਉਨ੍ਹਾਂ ਨੂੰ ਆਸ ਹੈ ਕਿ ਕਾਉਂਸਲਰਜ਼ ਟੈਕਸ ਵਿੱਚ ਇਸ ਵਾਧੇ ਦਾ ਸਮਰਥਨ ਕਰਨ ਦਾ ਹੌਸਲਾ ਕਰਨਗੇ ਤੇ ਆਉਣ ਵਾਲੇ ਸਮੇਂ ਵਿੱਚ ਇਸ ਨਾਲ ਫਾਇਦਾ ਹੋਵੇਗਾ। ਟੋਰੀ ਨੇ ਆਖਿਆ ਕਿ ਮੌਜੂਦਾ ਸਿਆਸੀ ਮਾਹੌਲ ਤੋਂ ਇਲਾਵਾ ਆਮਦਨ ਦੇ ਜ਼ਰੀਆਂ ਦੀ ਘਾਟ ਕਾਰਨ ਟਰਾਂਜਿ਼ਟ ਤੇ ਹਾਊਸਿੰਗ ਲਈ ਬਿਲੀਅਨ ਡਾਲਰ ਇੱਕਠੇ ਕਰਨ ਲਈ ਇਹੋ ਇੱਕ ਰਾਹ ਹੈ। ਜਿ਼ਕਰਯੋਗ ਹੈ ਕਿ 2020 ਵਿੱਚ ਟੈਕਸਾਂ ਵਿੱਚ ਇਸ 1.5 ਫੀ ਸਦੀ ਟੈਕਸ ਵਾਧੇ ਨਾਲ ਆਮ ਹੋਮਓਨਰ ਉੱਤੇ 43 ਡਾਲਰ ਦਾ ਹੀ ਬੋਝ ਪਵੇਗਾ, ਹਾਲਾਂਕਿ 2025 ਵਿੱਚ ਇਹ 280 ਡਾਲਰ ਤੱਕ ਵੱਧ ਜਾਵੇਗਾ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ