Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਮੈਰੀਜੁਆਨਾ ਦੇ ਕਾਨੂੰਨੀਕਰਨ ਵਾਲੇ ਫੈਸਲੇ ਨੂੰ ਉਲਟਾਉਣ ਦੀ ਕੋਸਿ਼ਸ਼ ਮਹਿੰਗੀ ਪਵੇਗੀ ਸ਼ੀਅਰ ਨੂੰ : ਗੁਡੇਲ

October 22, 2018 06:58 PM

ਓਟਵਾ, 22 ਅਕਤੂਬਰ (ਪੋਸਟ ਬਿਊਰੋ) : ਜੇ ਕੰਜ਼ਰਵੇਟਿਵ 2019 ਵਿੱਚ ਫੈਡਰਲ ਚੋਣਾਂ ਜਿੱਤ ਜਾਂਦੇ ਹਨ ਤੇ ਮੈਰੀਜੁਆਨਾ ਦੇ ਕਾਨੂੰਨੀਕਰਨ ਵਾਲੇ ਫੈਸਲੇ ਨੂੰ ਉਲਟਾਉਣ ਦੀ ਕੋਸਿ਼ਸ਼ ਕਰਨਗੇ ਤਾਂ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਵੇਗੀ। ਇਹ ਪਬਲਿਕ ਸੇਫਟੀ ਮੰਤਰੀ ਰਾਲਫ ਗੁਡੇਲ ਦਾ ਕਹਿਣਾ ਹੈ।
ਇੱਥੇ ਦੱਸਣਾ ਬਣਦਾ ਹੈ ਕਿ ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਵੱਲੋਂ ਇਸ ਗੱਲ ਦਾ ਕੋਈ ਵਾਅਦਾ ਨਹੀਂ ਕੀਤਾ ਜਾ ਰਿਹਾ ਕਿ ਅਗਲੇ ਸਾਲ ਜੇ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਮੈਰੀਜੁਆਨਾ ਨੂੰ ਕਾਨੂੰਨੀ ਦਾਇਰੇ ਵਿੱਚ ਹੀ ਰੱਖਿਆ ਜਾਵੇਗਾ। ਬੁੱਧਵਾਰ ਨੂੰ ਸ਼ੀਅਰ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਉੱਤੇ ਦੋਸ਼ ਲਾਇਆ ਕਿ ਉਹ ਮੈਰੀਜੁਆਨਾ ਦੇ ਕਾਨੂੰਨੀਕਰਨ ਨੂੰ ਲੈ ਕੇ ਜਲਦਬਾਜ਼ੀ ਕਰ ਰਹੇ ਹਨ। ਉਨ੍ਹਾਂ ਇਹ ਵੀ ਆਖਿਆ ਕਿ ਆਪਣੀ ਸਰਕਾਰ ਦੇ ਆਉਣ ਉੱਤੇ ਉਹ ਸਾਰੀ ਹਕੀਕਤ ਨਵੇਂ ਸਿਰੇ ਤੋਂ ਜਾਂਚਣਗੇ ਤੇ ਫਿਰ ਹੀ ਕੋਈ ਫੈਸਲਾ ਲੈਣਗੇ।
ਪਰ ਗੁਡੇਲ ਨੇ ਆਖਿਆ ਕਿ ਅਜਿਹਾ ਕੋਈ ਵੀ ਫੈਸਲਾ ਕਰਨਾ ਤੋਂ ਪਹਿਲਾਂ ਸ਼ੀਅਰ ਨੂੰ ਬਹੁਤ ਚੰਗੀ ਤਰ੍ਹਾਂ ਸਾਰਾ ਕੁੱਝ ਸੋਚ ਵਿਚਾਰ ਲੈਣਾ ਚਾਹੀਦਾ ਹੈ। ਪਰ ਇੱਕ ਹੋਰ ਅਹਿਮ ਕੰਜ਼ਰਵੇਟਿਵ ਆਗੂ ਦਾ ਮੰਨਣਾ ਹੈ ਕਿ ਮੈਰੀਜੁਆਨਾ ਸਬੰਧੀ ਕਾਨੂੰਨ ਇਸੇ ਤਰ੍ਹਾਂ ਹੀ ਬਰਕਰਾਰ ਰਹੇਗਾ। ਕੰਜ਼ਰਵੇਟਿਵ ਹੈਲਥ ਕ੍ਰਿਟਿਕ ਤੇ ਓਨਟਾਰੀਓ ਤੋਂ ਐਮਪੀ ਮੈਰੀਲਿਨ ਗਲੈਡੂ ਨੇ ਆਖਿਆ ਕਿ ਟੋਰੀ ਸਰਕਾਰ ਕਈ ਕਾਰਨਾਂ ਕਰਕੇ ਮੌਜੂਦਾ ਮੈਰੀਜੁਆਨਾ ਸਿਸਟਮ ਨੂੰ ਨਹੀਂ ਬਦਲੇਗੀ। ਅਜਿਹਾ ਇਸ ਲਈ ਵੀ ਔਖਾ ਹੈ ਕਿਉਂਕਿ ਪ੍ਰੋਵਿੰਸਾਂ ਤੇ ਮਿਉਂਸਪੈਲਿਟੀਜ਼ ਵੱਲੋਂ ਨਿਯਮ ਲਾਗੂ ਕੀਤੇ ਜਾ ਚੁੱਕੇ ਹੋਣਗੇ ਤੇ ਕੈਨੇਡੀਅਨ ਵੀ ਨਿਵੇਸ਼ ਕਰ ਚੁੱਕੇ ਹੋਣਗੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ