Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਮਨੋਰੰਜਨ

ਕਵੀਆਂ ਨੂੰ ਉਤਸ਼ਾਹਤ ਕਰਨਗੇ ਅਲੀ ਫਜ਼ਲ

January 07, 2020 08:01 AM

ਅਭਿਨੇਤਾ ਅਲੀ ਫਜ਼ਲ ਇਨ੍ਹੀਂ ਦਿਨੀਂ ਕਾਫੀ ਬਿਜ਼ੀ ਹਨ। ਹਿੰਦੀ ਸਿਨੇਮਾ ਨਾਲ ਹਾਲੀਵੁੱਡ ਵਿੱਚ ਵੀ ਉਹ ਲਗਾਤਾਰ ਕੰਮ ਕਰ ਰਹੇ ਹਨ। ਇਸ ਦੌਰਾਨ ਅਲੀ ਕੁਝ ਅਜਿਹਾ ਕੰਮ ਕਰਨ ਵਾਲੇ ਹਨ, ਜੋ ਉਨ੍ਹਾਂ ਦੇ ਦਿਲ ਦੇ ਕਰੀਬ ਹੈ। ਜੇ ਅਲੀ ਦੇ ਸੋਸ਼ਲ ਮੀਡੀਆ ਪੇਜ਼ ਨੂੰ ਧਿਆਨ ਨਾਲ ਦੇਖਿਆ ਜਾਏ ਤਾਂ ਉਹ ਅਕਸਰ ਮੀਰ ਨਾਂਅ ਤੋਂ ਕਵਿਤਾਵਾਂ ਸਾਂਝੀਆਂ ਕਰਦੇ ਰਹਿੰਦੇ ਹਨ। ਦਰਅਸਲ ਇਹ ਮੀਰ ਹੋਰ ਕੋਈ ਨਹੀਂ, ਬਲਕਿ ਅਲੀ ਫਜ਼ਲ ਹੀ ਹਨ। ਇਸ ਨਾਂਅ ਦੇ ਨਾਲ ਉਹ ਆਪਣੇ ਅੰਦਰ ਦੇ ਕਵੀ ਨੂੰ ਬਾਹਰ ਲੈ ਕੇ ਆਉਂਦੇ ਹਨ। ਲਖਨਊ ਨਾਲ ਸੰਬੰਧ ਰੱਖਦੇ ਅਲੀ ਦੇ ਘਰ ਦਾ ਮਾਹੌਲ ਅਜਿਹਾ ਰਿਹਾ ਹੈ, ਜਿੱਥੇ ਪਰਵਾਰ ਦੇ ਲੋਕਾਂ ਨੂੰ ਕਵਿਤਾਵਾਂ ਅਤੇ ਗਜ਼ਲਾਂ ਦੀ ਬਰੀਕੀ ਦਾ ਪਤਾ ਹੈ।
ਕਈ ਹਿੰਦੀ ਅਤੇ ਉਰਦੂ ਕਵੀਆਂ ਦੇ ਪ੍ਰਸ਼ੰਸਕ ਅਲੀ ਪ੍ਰਾਪੰਰਿਕ ਕਵਿਤਾਵਾਂ ਲਿਖਣ ਤੇ ਉਨ੍ਹਾਂ ਦੀ ਤੁਕਬੰਦੀ ਕਰਨ ਵਿੱਚ ਯਕੀਨ ਨਹੀਂ ਰੱਖਦੇ। ਉਹ ਆਪਣੀਆਂ ਕਵਿਤਾਵਾਂ ਦੀ ਲੈਅ ਖੁਦ ਬਣਾਉਂਦੇ ਹਨ। ਅਲੀ ਦਾ ਕਹਿਣਾ ਹੈ ਕਿ ਨਿੱਜੀ ਤੌਰ 'ਤੇ ਉਸ ਨੂੰ ਲਿਖਣਾ ਹਮੇਸ਼ਾ ਤੋਂ ਪਸੰਦ ਰਿਹਾ ਹੈ। ਜਦ ਉਹ ਥਕ ਜਾਣ ਤਾਂ ਕਵਿਤਾਵਾਂ ਲਿਖ ਕੇ ਤਰੋਤਾਜ਼ਾ ਮਹਿਸੂਸ ਕਰਦੇ ਹਨ। ਅਲੀ ਦੱਸਦੇ ਹਨ ਕਿ ਉਨ੍ਹਾਂ ਨੂੰ ਅਹਿਸਾਸ ਵੀ ਨਹੀਂ ਹੋਇਆ ਕਿ ਕਦੋਂ ਉਹ ਆਪਣੀਆਂ ਲਾਈਨਾਂ ਲਿਖਣ ਲੱਗ ਗਏ। ਉਨ੍ਹਾਂ ਦੇ ਮੁਤਾਬਕ ਇਹ ਪ੍ਰਕਿਰਿਆ ਬਹੁਤ ਸਹਿਜ ਰਹੀ ਹੈ। ਉਹ ਆਸ ਕਰਦੇ ਹਨ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਆਪਣੇ ਵਿਚਾਰ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਨਾਲ ਸਾਂਝਾ ਕਰਨਗੇ। ਕਰੀਬੀ ਸੂਤਰਾਂ ਮੁਤਾਬਕ ਅਜੇ ਤੱਕ ਅਲੀ ਨੇ ਇਹ ਤੈਅ ਨਹੀਂ ਕੀਤਾ ਕਿ ਉਹ ਕਵੀਆਂ ਨੂੰ ਬੜਾਵਾ ਦੇਣ ਲਈ ਮੰਚ ਕਦੋਂ ਸ਼ੁਰੂ ਕਰਨਗੇ। ਹਾਲੇ ਉਹ ਆਪਣੇ ਸੋਸ਼ਲ ਮੀਡੀਆ ਦਾ ਇਸਤੇਮਾਲ ਨਵੇਂ ਕਵੀਆਂ ਦੇ ਕੰਮ ਦੇਖਣ ਅਤੇ ਉਨ੍ਹਾਂ ਨੂੰ ਉਤਸ਼ਾਹਤ ਕਰਨ ਦੇ ਲਈ ਕਰਨਗੇ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ