Welcome to Canadian Punjabi Post
Follow us on

25

March 2019
ਟੋਰਾਂਟੋ/ਜੀਟੀਏ

ਹੁਣ ਗ੍ਰੇਟਰ ਟੋਰਾਂਟੋ ਏਰੀਆ ਵਿੱਚ ਪੋਸਟਲ ਕਰਮਚਾਰੀ ਹੜਤਾਲ ਉੱਤੇ

October 24, 2018 03:19 AM

ਟੋਰਾਂਟੋ, 23 ਅਕਤੂਬਰ (ਪੋਸਟ ਬਿਊਰੋ) : ਗ੍ਰੇਟਰ ਟੋਰਾਂਟੋ ਏਰੀਆ ਵਿੱਚ ਲੱਗਭਗ ਨੌਂ ਹਜ਼ਾਰ ਪੋਸਟਲ ਵਰਕਰਜ਼ ਹੜਤਾਲ ਉੱਤੇ ਚਲੇ ਗਏ ਹਨ।
ਅੱਜ ਸਥਾਨਕ ਸਮੇਂ ਅਨੁਸਾਰ ਤੜ੍ਹਕੇ 12:01 ਵਜੇ ਪੋਸਟਲ ਕਰਮਚਾਰੀ ਹੜਤਾਲ ਉੱਤੇ ਗਏ। ਇਹ ਪੋਸਟਲ ਵਰਕਰ ਆਪਣੀਆਂ ਮੰਗਾਂ ਮਨਵਾਉਣ ਲਈ ਰੋਟੇਟਿੰਗ ਹੜਤਾਲ ਉੱਤੇ ਹਨ। ਕੱਲ੍ਹ ਇਹ ਪੋਸਟਲ ਕਰਮਚਾਰੀ ਵਿਕਟੋਰੀਆ, ਐਡਮੰਟਨ, ਵਿੰਡਸਰ ਤੇ ਹੈਲੀਫੈਕਸ ਵਿੱਚ ਹੜਤਾਲ ਉੱਤੇ ਸਨ। ਕੈਨੇਡਾ ਪੋਸਟ ਦਾ ਕਹਿਣਾ ਹੈ ਕਿ ਦੇਸ਼ ਭਰ ਦੇ ਲੋਕਾਂ ਨੂੰ ਪਾਰਸਲ ਤੇ ਹੋਰ ਡਾਕ ਹਾਸਲ ਕਰਨ ਵਿੱਚ ਦੇਰ ਹੋ ਸਕਦੀ ਹੈ ਕਿਉਂਕਿ ਟੋਰਾਂਟੋ ਅਹਿਮ ਪੋਸਟਲ ਹੱਬ ਹੈ।
ਇਸ ਦੌਰਾਨ ਨਿੱਕੇ ਕਾਰੋਬਾਰਾਂ ਵੱਲੋਂ ਇਸ ਰੋਟੇਟਿੰਗ ਹੜਤਾਲ ਨੂੰ ਜਲਦ ਤੋਂ ਜਲਦ ਖਤਮ ਕਰਨ ਦੀ ਮੰਗ ਕੀਤੀ ਗਈ ਹੈ ਤਾਂ ਕਿ ਉਨ੍ਹਾਂ ਦੇ ਕੰਮ ਦਾ ਹਰਜਾ ਨਾ ਹੋਵੇ। ਅਜਿਹੇ ਕਾਰੋਬਾਰੀਆਂ ਨੂੰ ਡਰ ਹੈ ਕਿ ਜੇ ਹੜਤਾਲ ਲੰਮੀ ਚੱਲੀ ਤਾਂ ਅਜਿਹੇ ਵਿੱਚ ਛੁੱਟੀਆਂ ਤੇ ਸ਼ਾਪਿੰਗ ਸੀਜ਼ਨ ਤੋਂ ਪਹਿਲਾਂ ਵਾਲੇ ਰੁਝੇਵਿਆਂ ਭਰੇ ਸੀਜ਼ਨ ਵਿੱਚ ਉਨ੍ਹਾਂ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ। ਕੈਨੇਡੀਅਨ ਫੈਡਰੇਸ਼ਨ ਆਫ ਇੰਡੀਪੈਂਡੈਂਟ ਬਿਜ਼ਨਸ ਵੱਲੋਂ ਵੀ ਪੋਸਟ ਆਫਿਸ ਨੂੰ ਇਹ ਬੇਨਤੀ ਕੀਤੀ ਗਈ ਹੈ ਕਿ ਕੀਮਤਾਂ ਘਟਾਉਣ ਲਈ ਖਰਚੇ ਨੂੰ ਠੱਲ੍ਹ ਪਾਈ ਜਾਵੇ ਤੇ ਪੋਸਟਲ ਕਰਮਚਾਰੀਆਂ ਨੂੰ ਵੀ ਇਹ ਚੇਤਾਵਨੀ ਦਿੱਤੀ ਗਈ ਹੈ ਕਿ ਇਸ ਤਰ੍ਹਾਂ ਦੀ ਲਗਾਤਾਰ ਰਹਿਣ ਵਾਲੀ ਹੜਤਾਲ ਨਾਲ ਉਨ੍ਹਾਂ ਨੂੰ ਵੀ ਨੁਕਸਾਨ ਹੋਵੇਗਾ ਤੇ ਉਨ੍ਹਾਂ ਦੇ ਇੰਪਲਾਇਰ ਨੂੰ ਵੀ ਨੁਕਸਾਨ ਹੋਵੇਗਾ।
ਸੀਐਫਆਈਬੀ ਦੇ ਪ੍ਰੈਜ਼ੀਡੈਂਟ ਡੈਨ ਕੈਲੀ ਦਾ ਕਹਿਣਾ ਹੈ ਕਿ ਭਾਵੇਂ ਆਮ ਹੜਤਾਲ ਨਾਲੋਂ ਰੋਟੇਟਿੰਗ ਹੜਤਾਲ ਘੱਟ ਨੁਕਸਾਨਦੇਹ ਹੈ ਪਰ ਇਸ ਨਾਲ ਵੀ ਨਿੱਕੀਆਂ ਫਰਮਾਂ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ।

 

Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
2019 ਬਜੱਟ ਬਰੈਂਪਟਨ ਲਈ ਵਧੇਰੇ ਲਾਭਦਾਇਕ : ਐੱਮ ਪੀ ਸਹੋਤਾ
ਸੋਨੀਆ ਸਿੱਧੂ ਵੱਲੋਂ ਬਰੈਂਪਟਨ ਸਾਊਥ ਵਿਚ ਗਰੌਸਰੀ-ਚੇਨ 'ਚਲੋ ਫ਼ਰੈੱਸ਼ਕੋ' ਦੀ ਨਵੀਂ ਲੋਕੇਸ਼ਨ ਦਾ ਸੁਆਗ਼ਤ
ਐਮ ਪੀ ਕਮਲ ਖੈਹਰਾ ਨੇ ਬੱਜਟ ਨੂੰ ਬਰੈਂਪਟਨ ਵਾਸੀਆਂ ਲਈ ਤਬਦੀਲੀ ਲਿਆਉਣ ਵਾਲਾ ਕਰਾਰ ਦਿੱਤਾ
ਜਲਿਆਂਵਾਲਾ ਬਾਗ ਕਾਂਡ ਅਤੇ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦਾ ਸ਼ਹੀਦੀ ਸ਼ਰਧਾਂਜਲੀ ਸਮਾਗਮ 14 ਅਪ੍ਰੈਲ ਨੂੰ ਜਲਿਆਂਵਾਲਾ ਬਾਗ ਕਾਂਡ ਅਤੇ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦਾ ਸ਼ਹੀਦੀ ਸ਼ਰਧਾਂਜਲੀ ਸਮਾਗਮ 14 ਅਪ੍ਰੈਲ ਨੂੰ ਨਾਟਕ ‘ਬੀਬੀ ਸਹਿਬਾ` ਦਾ ਮੰਚਨ 31 ਮਾਰਚ ਨੂੰ 24 ਮਾਰਚ ਦੇ ਕੁਵਿੱਜ ਮੁਕਾਬਲਿਆਂ ਲਈ ਬੱਚਿਆਂ `ਚ ਭਾਰੀ ਉਤਸ਼ਾਹ
ਮਾਲਟਨ ਰਹਿੰਦੇ ਪਿੰਡ ਫੱਲੇਵਾਲ ਦੇ ਚਰਨਜੀਤ ਕੌਰ ਗਰੇਵਾਲ ਸੜਕ ਹਾਦਸੇ `ਚ ਹਲਾਕ, ਸਸਕਾਰ ਤੇ ਭੋਗ 24 ਮਾਰਚ ਨੂੰ
ਗੁਰਮੀਤ ਕੌਰ ਸਰਪਾਲ ਨੂੰ ਮਿਲਿਆ 2019 ਦਾ ਲਾਈਫ ਟਾਈਮ ਅਚੀਵਮੈਂਟ ਅਵਾਰਡ
ਸੇਵਾ ਦਲ ਵੱਲੋਂ 11 ਰੋਜ਼ਾ, ਚੀਨ ਯਾਤਰਾ ਟਰਿਪ, ਸੰਪਨ