Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਤਹਿਰਾਨ ਨੇੜੇ ਹੋਏ ਹਵਾਈ ਹਾਦਸੇ ਵਿੱਚ 176 ਯਾਤਰੀ ਮਾਰੇ ਗਏ: ਮਰਨ ਵਾਲਿਆਂ ਵਿੱਚ 63 ਕੈਨੇਡੀਅਨ ਵੀ ਸ਼ਾਮਲ

January 08, 2020 04:59 PM

ਸ਼ਾਹਿਦਸ਼ਾਹਰ, ਇਰਾਨ, 8 ਜਨਵਰੀ (ਪੋਸਟ ਬਿਊਰੋ) : ਇਰਾਨ ਦੀ ਰਾਜਧਾਨੀ ਦੇ ਮੱੁਖ ਏਅਰਪੋਰਟ ਤੋਂ ਉਡਾਨ ਭਰਨ ਤੋਂ ਕੁੱਝ ਸਮੇਂ ਬਾਅਦ ਹੀ ਹਾਦਸੇ ਦਾ ਸਿ਼ਕਾਰ ਹੋਏ ਹਵਾਈ ਜਹਾਜ਼ ਵਿੱਚ ਮਾਰੇ ਗਏ 176 ਯਾਤਰੀਆਂ ਵਿੱਚੋਂ 63 ਕੈਨੇਡੀਅਨ ਨਾਗਰਿਕ ਸਨ। ਇਹ ਜਾਣਕਾਰੀ ਯੂਕਰੇਨ ਦੇ ਵਿਦੇਸ਼ ਮੰਤਰੀ ਵੱਲੋਂ ਦਿੱਤੀ ਗਈ।
ਵਦਿਅਮ ਪ੍ਰਿਸਤਾਇਕੋ ਨੇ ਆਖਿਆ ਕਿ ਇਸ ਜਹਾਜ਼ ਵਿੱਚ 63 ਕੈਨੇਡੀਅਨ, 82 ਇਰਾਨੀ, ਤੇ 11 ਯੁਕਰੇਨੀਆਈ ਯਾਤਰੀ ਸਵਾਰ ਸਨ- ਇਨ੍ਹਾਂ ਵਿੱਚ ਦੋ ਯੂਕਰੇਨੀਅਨ ਨਾਗਰਿਕ ਤੇ ਅਮਲੇ ਦੇ ਨੌਂ ਮੈਂਬਰ ਵੀ ਸ਼ਾਮਲ ਸਨ। ਇਨ੍ਹਾਂ ਤੋਂ ਇਲਾਵਾ ਸਵੀਡਨ ਦੇ 10, ਅਫਗਾਨ ਦੇ 4 ਤੇ ਜਰਮਨੀ ਦੇ 3 ਤੇ ਬ੍ਰਿਟੇਨ ਦੇ 3 ਨਾਗਰਿਕ ਸਵਾਰ ਸਨ। ਇਹ ਹਾਦਸਾ, ਜਿਸ ਵਿੱਚ ਜਹਾਜ਼ ਵਿੱਚ ਸਵਾਰ ਸਾਰੇ ਲੋਕ ਮਾਰੇ ਗਏ, ਬੱੁਧਵਾਰ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਇਰਾਨ ਨੇ ਇਰਾਕ ਵਿੱਚ ਅਮਰੀਕੀ ਸੈਨਿਕਾਂ ਵਾਲੇ ਦੋ ਟਿਕਾਣਿਆਂ ਉੱਤੇ ਬਾਲਿਸਟਿਕ ਮਿਜ਼ਾਈਲਾਂ ਨਾਲ ਹਮਲਾ ਕਰ ਦਿੱਤਾ। ਪਰ ਯੂਕਰੇਨੀਆਈ ਤੇ ਇਰਾਨੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਹੋ ਸ਼ੱਕ ਹੈ ਕਿ ਬੋਇੰਗ 737-800 ਜਹਾਜ਼ ਨੂੰ ਕਿਸੇ ਤਕਨੀਕੀ ਕਾਰਨ ਕਰਕੇ ਹੀ ਇਹ ਹਾਦਸਾ ਪੇਸ਼ ਆਇਆ।
ਗਲੋਬਲ ਅਫੇਅਰਜ਼ ਕੈਨੇਡਾ ਵੱਲੋਂ ਇਸ ਮਾਮਲੇ ਵਿੱਚ ਹਾਲ ਦੀ ਘੜੀ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ। ਏਅਰਲਾਈਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਹੁਤੇ ਯਾਤਰੀ ਯੂਕਰੇਨ ਦੀ ਰਾਜਧਾਨੀ ਕੀਵ ਜਾ ਰਹੇ ਸਨ ਜਿੱਥੋਂ ਉਨ੍ਹਾਂ ਅਗਾਂਹ ਵੱਖ ਵੱਖ ਮੰਜਿ਼ਲਾਂ ਤੈਅ ਕਰਨੀਆਂ ਸਨ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੈਂਸਕੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੱੁਖ ਸਾਂਝਾ ਕੀਤਾ ਗਿਆ। ਉਨ੍ਹਾਂ ਦੇ ਆਫਿਸ ਵੱਲੋਂ ਆਖਿਆ ਗਿਆ ਕਿ ਉਨ੍ਹਾਂ ਨੇ ਓਮਨ ਦੇ ਆਪਣੇ ਦੌਰੇ ਨੂੰ ਵਿਚਾਲੇ ਹੀ ਛੱਡ ਦਿੱਤਾ ਹੈ ਤੇ ਉਹ ਕੀਵ ਪਰਤ ਰਹੇ ਹਨ।
ਆਪਣੇ ਫੇਸਬੁਕ ਬਿਆਨ ਵਿੱਚ ਪਾਰਲੀਆਮੈਂਟ ਦੇ ਸਪੀਕਰ ਦਮਿਤਰੋ ਰਾਜ਼ੂਮਕੋਵ ਨੇ ਆਖਿਆ ਕਿ ਸਾਡਾ ਟੀਚਾ ਇਸ ਹਾਦਸੇ ਦੇ ਕਾਰਨਾਂ ਦਾ ਪਤਾ ਲਾਉਣਾ ਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਲੋੜੀਂਦੀ ਮਦਦ ਮੁਹੱਈਆ ਕਰਵਾਉਣਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ