Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਅਧਿਆਪਕਾਂ ਦੀ ਹੜਤਾਲ ਕਾਰਨ ਅੱਜ ਕਈ ਸਕੂਲ ਰਹਿਣਗੇ ਬੰਦ

January 08, 2020 06:02 PM

ਟੋਰਾਂਟੋ, 8 ਜਨਵਰੀ (ਪੋਸਟ ਬਿਊਰੋ) : ਪ੍ਰੋਵਿੰਸ ਭਰ ਦੇ ਕਈ ਬੋਰਡਜ਼ ਦੇ ਸਕੂਲ ਅੱਜ ਬੰਦ ਰਹਿਣਗੇ। ਹਾਈ ਸਕੂਲ ਅਧਿਆਪਕਾਂ ਦੀ ਨੁਮਾਇੰਦਗੀ ਕਰਨ ਵਾਲੀ ਯੂਨੀਅਨ ਵੱਲੋਂ ਇੱਕ ਰੋਜ਼ਾ ਹੜਤਾਲ ਰੱਖੀ ਗਈ ਹੈ।
ਓਨਟਾਰੀਓ ਸੈਕੰਡਰੀ ਸਕੂਲ ਟੀਚਰਜ਼ ਫੈਡਰੇਸ਼ਨ ਵੱਲੋਂ ਪ੍ਰੋਵਿੰਸ ਨਾਲ ਗੱਲਬਾਤ ਦੌਰਾਨ ਸਿਲਸਿਲੇਵਾਰ ਹੜਤਾਲ ਪਹਿਲਾਂ ਹੀ ਰੱਖੀ ਗਈ ਹੈ ਤੇ ਉਸ ਦੇ ਮੱਦੇਨਜ਼ਰ ਹੀ ਇਹ ਹੜਤਾਲ ਹੋਣ ਜਾ ਰਹੀ ਹੈ। ਪ੍ਰੈਜ਼ੀਡੈਂਟ ਹਾਰਵੀ ਬਿਸ਼ੌਫ ਦਾ ਕਹਿਣਾ ਹੈ ਕਿ ਉਹ ਉਸ ਸੂਰਤ ਵਿੱਚ ਹੜਤਾਲ ਵਾਪਿਸ ਲੈਣ ਲਈ ਤਿਆਰ ਹਨ ਜੇ ਸਰਕਾਰ ਕਲਾਸਾਂ ਦਾ ਆਕਾਰ ਪਿਛਲੇ ਸਾਲ ਵਾਂਗ ਕਰਨ ਲਈ ਰਾਜ਼ੀ ਹੋ ਜਾਵੇ। ਪਰ ਸਿੱਖਿਆ ਮੰਤਰੀ ਸਟੀਫਨ ਲਿਚੇ ਵੱਲੋਂ ਇਸ ਪੇਸ਼ਕਸ਼ ਨੂੰ ਸਵੀਕਾਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ।
ਅਧਿਆਪਕਾਂ ਨੂੰ ਉਸ ਸਮੇਂ ਗੱੁਸਾ ਆਇਆ ਜਦੋਂ ਸਰਕਾਰ ਨੇ ਐਲਾਨ ਕੀਤਾ ਕਿ ਔਸਤ ਸਕੂਲਾਂ ਵਿੱਚ ਕਲਾਸਾਂ ਦਾ ਆਕਾਰ 22 ਤੋਂ 28 ਤਕ ਵੱਧ ਸਕਦਾ ਹੈ ਤੇ ਗ੍ਰੈਜੂਏਸ਼ਨ ਲਈ ਚਾਰ ਈ-ਲਰਨਿੰਗ ਕੋਰਸ ਲਾਜ਼ਮੀ ਹੋਣਗੇ। ਇਸ ਤੋਂ ਬਾਅਦ ਸਰਕਾਰ ਕਲਾਸਾਂ ਦਾ ਆਕਾਰ 25 ਤੱਕ ਕਰਨ ਤੇ ਦੋ ਈ-ਲਰਨਿੰਗ ਕੋਰਸ ਲਾਜ਼ਮੀ ਕਰਨ ਲਈ ਰਾਜ਼ੀ ਹੋ ਚੁੱਕੀ ਹੈ ਪਰ ਯੂਨੀਅਨ ਦਾ ਕਹਿਣਾ ਹੈ ਕਿ ਇਹ ਕਾਫੀ ਨਹੀਂ ਹੈ।
ਲਿਚੇ ਵੱਲੋਂ ਵਾਰੀ ਵਾਰੀ ਇਹ ਆਖਿਆ ਜਾ ਚੱੁਕਿਆ ਹੈ ਕਿ ਯੂਨੀਅਨ ਭੱਤਿਆਂ ਵਿੱਚ ਦੋ ਫੀ ਸਦੀ ਦਾ ਵਾਧਾ ਲੈਣ ਲਈ ਅੜੀ ਕਰ ਰਹੀ ਹੈ ਜਦਕਿ ਸਰਕਾਰ ਇੱਕ ਫੀ ਸਦੀ ਵਾਧਾ ਹੀ ਕਰ ਸਕਦੀ ਹੈ। ਬੁੱਧਵਾਰ ਨੂੰ ਹੋਣ ਵਾਲੀ ਇਸ ਹੜਤਾਲ ਵਿੱਚ ਅੱਠ ਸਕੂਲ ਬੋਰਡ ਹਿੱਸਾ ਲੈਣਗੇ ਤੇ ਇਸ ਦੌਰਾਨ ਐਲੀਮੈਂਟਰੀ ਤੇ ਹਾਈ ਸਕੂਲ ਬੰਦ ਰਹਿਣਗੇ ਤੇ ਤਿੰਨ ਬੋਰਡਜ਼ : ਅਲਗੋਮਾ ਡਿਸਟ੍ਰਿਕਟ ਸਕੂਲ ਬੋਰਡ, ਗ੍ਰੇਟਰ ਐਸੈਕਸ ਕਾਊਂਟੀ ਡਿਸਟ੍ਰਿਕਟ ਸਕੂਲ ਬੋਰਡ ਤੇ ਏਵਨ ਮੇਟਲੈਂਡ ਡਿਸਟ੍ਰਿਕਟ ਸਕੂਲ ਬੋਰਡਜ਼ ਦੇ ਮੈਂਬਰ ਵੀ ਇਸ ਵਿੱਚ ਹਿੱਸਾ ਲੈਣਗੇ।
ਪੀਲ ਡਿਸਟ੍ਰਿਕਟ ਸਕੂਲ ਬੋਰਡ, ਦ ਡਿਸਟ੍ਰਿਕਟ ਸਕੂਲ ਬੋਰਡ ਆਫ ਨਾਇਗਰਾ, ਲਾਈਮਸਟੋਨ ਡਿਸਟ੍ਰਿਕਟ ਬੋਰਡ ਅਤੇ ਰੈਨਫ੍ਰਿਊ ਕੰਟਰੀ ਡਿਸਟ੍ਰਿਕਟ ਸਕੂਲ ਬੋਰਡ ਦੇ ਹਾਈ ਸਕੂਲ ਰਹਿਣਗੇ ਬੰਦ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ