Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਭਾਰਤੀ ਫੌਜ ਦੇ ਸਾਬਕਾ ਮੁਖੀ ਜਨਰਲ ਚੌਧਰੀ ਦਾ ਹੈਰਾਨੀ ਵਾਲਾ ਬਿਆਨ: ਤਖ਼ਤਾ ਪਲਟ ਦੇ ਡਰ ਕਾਰਨ ਸੀ ਡੀ ਐੱਸ ਨਹੀਂ ਸੀ ਬਣਾਇਆ ਗਿਆ

January 09, 2020 08:52 AM

ਕੋਲਕਾਤਾ, 8 ਜਨਵਰੀ, (ਪੋਸਟ ਬਿਊਰੋ)- ਭਾਰਤੀ ਫੌਜ ਵਿੱਚ ਚੀਫ ਆਫ਼ ਡਿਫੈਂਸ ਸਟਾਫ਼ (ਸੀ ਡੀ ਐੱਸ) ਬਣਾਏ ਜਾਣ ਦੇ ਫੈਸਲੇ ਨੂੰ ਫੌਜ ਦੇ ਸਾਬਕਾ ਮੁਖੀ ਜਨਰਲ ਸ਼ੰਕਰ ਰਾਏ ਚੌਧਰੀ ਨੇ ਸਵਾਗਤ ਯੋਗ ਅਤੇ ਇਤਿਹਾਸਕ ਮੰਨਿਆ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਖ਼ਤਾ ਪਲਟਣ ਦੇ ਡਰ ਕਾਰਨ ਇਹ ਨਹੀਂ ਸੀ ਬਣਾਇਆ।
ਅੱਜ ਬੁੱਧਵਾਰ ਨੂੰ ਕੋਲਕਾਤਾ ਵਿੱਚ ਜਨਰਲ ਸ਼ੰਕਰ ਰਾਏ ਚੌਧਰੀ ਨੇ ਕਿਹਾ ਕਿ ਦੇਸ਼ ਵਿੱਚ ਸੀ ਡੀ ਐੱਸ ਬਣਾਉਣ ਦੀ ਮੰਗ ਲੰਮੇ ਸਮੇਂ ਤੋਂ ਹੋ ਰਹੀ ਹੈ ਅਤੇ ਲੋੜ ਇਸ ਗੱਲ ਦੀ ਸੀ ਕਿ ਜ਼ਮੀਨੀ ਫੌਜ, ਨੇਵੀ ਅਤੇ ਹਵਾਈ ਫ਼ੌਜ ਇਕ ਛੱਤ ਦੇ ਹੇਠਾਂ ਆ ਜਾਣ, ਪਰ ਸਮੱਸਿਆ ਸਿਆਸੀ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਦੇ ਪਿੱਛੇ ਓਦੋਂ ਦੀਆਂ ਸਰਕਾਰਾਂ ਦੇ ਦਿਲਾਂ ਵਿੱਚ ਸਮਾਇਆ ਹੋਇਆ ਤਖ਼ਤਾ ਪਲਟਣ ਦਾ ਡਰ ਸੀ। ਸਿਆਸੀ ਆਗੂਆਂ ਨੂੰ ਸ਼ੱਕ ਸੀ ਕਿ ਤਿੰਨੇ ਫੌਜਾਂ: ਜ਼ਮੀਨੀ ਫ਼ੌਜ, ਨੇਵੀ ਅਤੇ ਹਵਾਈ ਫ਼ੌਜ ਇਕੋ ਛੱਤ ਹੇਠ ਆ ਗਈਆਂ ਤਾਂ ਤਖ਼ਤਾ ਪਲਟ ਨਾ ਹੋ ਜਾਵੇ, ਏਸੇ ਲਈ ਏਸੇ ਸਾਲਾਂ ਤਕ ਦੇਸ਼ ਵਿੱਚ ਸੀ ਡੀ ਐੱਸ ਦਾ ਅਹੁਦਾ ਨਹੀਂ ਬਣਾਇਆ ਗਿਆ ਸੀ।
ਵਰਨਣ ਯੋਗ ਹੈ ਕਿ 31 ਦਸੰਬਰ ਨੂੰ ਜਨਰਲ ਬਿਪਿਨ ਰਾਵਤ ਭਾਰਤੀ ਫ਼ੌਜ ਮੁਖੀ ਦੇ ਅਹੁਦੇ ਤੇ ਸੇਵਾ ਮੁਕਤ ਹੋਏ ਸਨ ਅਤੇ ਇਕ ਜਨਵਰੀ ਨੂੰ ਉਨ੍ਹਾਂ ਨੇ ਦੇਸ਼ ਦੇ ਪਹਿਲੇ ਸੀ ਡੀ ਐੱਸ ਦਾ ਅਹੁਦਾ ਸੰਭਾਲਿਆ ਹੈ। ਫੌਜ ਦੇ ਸਾਬਕਾ ਮੁਖੀ ਨੇ ਕਿਹਾ ਕਿ ਤਿੰਨੇ ਫ਼ੌਜਾਂ ਦੇ ਚੰਗੇ ਤਾਲਮੇਲ ਲਈ ਸੀ ਡੀ ਐੱਸ ਦਾ ਅਹੁਦਾ ਬੜਾ ਮਹੱਤਵ ਪੂਰਨ ਹੈ। ਜਨਰਲ ਰਾਏ ਚੌਧਰੀ ਨੇ ਪਹਿਲੇ ਸੀ ਡੀ ਐੱਸ ਦੇ ਰੂਪ ਵਿੱਚ ਜਨਰਲ ਬਿਪਿਨ ਰਾਵਤ ਦੀ ਨਿਯੁਕਤੀ ਉੱਤੇ ਕਿਹਾ ਕਿ ਉਹ ਬੜੇ ਅਨੁਭਵੀ ਹਨ। ਏਨੇ ਸਾਲਾਂ ਤਕ ਉਨ੍ਹਾਂ ਨੇ ਭਾਰਤੀ ਫ਼ੌਜ ਨੂੰ ਸੇਵਾਵਾਂ ਦਿੱਤੀਆਂ ਹਨ। ਜਨਰਲ ਚੌਧਰੀ ਨੇ ਭਰੋਸਾ ਪ੍ਰਗਟਾਇਆ ਕਿ ਉਹ ਤਿੰਨੇ ਫ਼ੌਜਾਂ ਦੀਆਂ ਲੋੜਾਂ ਅਨੁਸਾਰ ਯੋਗ ਫ਼ੈਸਲੇ ਲੈਣਗੇ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼