Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਮਜ਼ਦੂਰ ਯੂਨੀਅਨਾਂ ਦੀ ਹੜਤਾਲ ਦਾ ਕਈ ਰਾਜਾਂ ਵਿਚ ਵੱਡਾ ਅਸਰ

January 09, 2020 08:52 AM

* ਪੰਜਾਬ ਵਿੱਚ ਰਲਿਆ-ਮਿਲਿਆ ਅਸਰ ਵੇਖਿਆ ਗਿਆ


ਨਵੀਂ ਦਿੱਲੀ, 8 ਜਨਵਰੀ, (ਪੋਸਟ ਬਿਊਰੋ)- ਭਾਰਤ ਦੀਆਂ ਕੇਂਦਰੀ ਟਰੇਡ ਯੂਨੀਅਨਾਂ ਦੀ ਹੜਤਾਲ ਕਾਰਨ ਅੱਜ ਇਸ ਦੇਸ਼ ਦੇ ਕਈ ਰਾਜਾਂ ਵਿਚ ਆਮ ਜਨਜੀਵਨ ਠੱਪ ਹੋ ਗਿਆ। ਹੜਤਾਲ ਦਾ ਬਹੁਤਾ ਅਸਰ ਕਈ ਕਿਸਮ ਦੀਆਂ ਬੈਂਕਿੰਗ ਤੇ ਆਵਾਜਾਈ ਸੇਵਾਵਾਂ ਉੱਤੇ ਪਿਆ, ਪਰ ਹੋਰ ਕਾਰਬਾਰ ਆਮ ਕਰ ਕੇ ਚੱਲਦੇ ਰਹੇ।
ਅੱਜ ਖੱਬੇ ਪੱਖੀ ਪਾਰਟੀਆਂ ਦੀ ਸਰਕਾਰ ਵਾਲੇ ਕੇਰਲਾ ਅਤੇ ਕੁਝ ਹੋਰ ਰਾਜਾਂ: ਜਿਵੇਂ ਆਸਾਮ, ਬੰਗਾਲ ਵਿਚ ਸੜਕ ਤੇ ਰੇਲ ਸੇਵਾਵਾਂ ਹੜਤਾਲ ਦੇ ਸੱਦੇ ਤੋਂ ਕਾਫੀ ਪ੍ਰਭਾਵਤ ਰਹੀਆਂ। ਯੂਨੀਅਨਾਂ ਨੇ ਕੇਂਦਰ ਸਰਕਾਰ ਦੀ ਆਰਥਕ ਨੀਤੀਆਂ ਨੂੰ ਮਜ਼ਦੂਰ ਤੇ ਲੋਕ ਵਿਰੋਧੀ ਕਹਿ ਕੇ ਇਸ ਹੜਤਾਲ ਦਾ ਇਹ ਸੱਦਾ ਦਿਤਾ ਸੀ। ਤ੍ਰਿਪੁਰਾ ਵਰਗੇ ਰਾਜਾਂ ਵਿਚ ਬੈਂਕਾਂ ਤੇ ਵਿੱਤੀ ਸੰਸਥਾਵਾਂ ਦੀਆਂ ਕਈ ਬਰਾਂਚਾਂ ਆਮ ਤੌਰ ਉੱਤੇ ਬੰਦ ਰਹੀਆਂ। ਬਾਕੀ ਸਾਰੇ ਭਾਰਤ ਵਿੱਚ ਵੀ ਟਰੇਡ ਯੂਨੀਅਨਾਂ ਨੇ ਥਾਂ-ਥਾਂ ਧਰਨੇ ਪ੍ਰਦਰਸ਼ਨ ਕੀਤੇ। ਇਸ ਦੌਰਾਨ ਟਰੇਡ ਯੂਨੀਅਨਾਂ ਨੇ ਦਾਅਵਾ ਕੀਤਾ ਕਿ ਹੜਤਾਲ ਵਿਚ ਲਗਭਗ 25 ਕਰੋੜ ਲੋਕ ਸ਼ਾਮਲ ਹੋਏ ਹੋ ਸਕਦੇ ਹਨ, ਪਰ ਸਰਕਾਰ ਦਾ ਦਾਅਵਾ ਹੈ ਕਿ ਦੇਸ਼ ਵਿਚ ਕਿਤੇ ਵੀ ਜ਼ਰੂਰੀ ਸੇਵਾਵਾਂ ਉੱਤੇ ਅਸਰ ਪੈਣ ਦੀ ਕੋਈ ਖ਼ਬਰ ਨਹੀਂ ਹੈ, ਉਂਜ ਪੱਛਮੀ ਬੰਗਾਲ ਵਿੱਚ ਰੇਲ ਆਵਾਜਾਈ ਪ੍ਰਭਾਵਤ ਹੋਈ ਹੈ।
ਹੜਤਾਲ ਦੌਰਾਨ ਕੇਰਲਾ ਵਿਚ ਸਰਕਾਰੀ ਅਤੇ ਨਿਜੀ ਬੱਸਾਂ ਸੜਕਾਂ ਉੱਤੇ ਨਹੀਂ ਆਈਆਂ। ਥਿਰੂਵਨੰਤਪੁਰਮ ਵਿਚ ਸਰਕਾਰ ਦੀਆਂ ਸ਼ਹਿਰੀ ਅਤੇ ਲੰਮੀ ਦੂਰੀ ਦੇ ਰੂਟਾਂ ਦੀਆਂ ਬੱਸ ਸੇਵਾਵਾਂ ਬੰਦ ਰਹੀਆਂ। ਸੜਕਾਂ ਉੱਤੇ ਵਾਹਨਾਂ ਅਤੇ ਆਟੋ ਰਿਕਸ਼ਾ ਦੀ ਆਵਾਜਾਈ ਵੀ ਘੱਟ ਹੀ ਸੀ। ਪਛਮੀ ਬੰਗਾਲ ਦੇ ਕਈ ਹਿੱਸਿਆਂ ਵਿਚ ਸੜਕ ਅਤੇ ਰੇਲ ਆਵਾਜਾਈ ਪ੍ਰਭਾਵਤ ਰਹੀ। ਹੜਤਾਲ ਸਮਰਥਕਾਂ ਨੇ ਰਾਜ ਦੇ ਕੁਝ ਹਿੱਸਿਆਂ ਵਿਚ ਰੈਲੀਆਂ ਕੱਢ ਕੇ ਰੇਲ ਪਟੜੀਆਂ ਜਾਮ ਕਰ ਦਿਤੀਆਂ। ਪੁਲਿਸ ਨੇ ਫ਼ੌਰੀ ਤੌਰ ਉੱਤੇ ਵਾਹਨਾਂ ਦੀ ਆਵਾਜਾਈ ਯਕੀਨੀ ਕਰਨ ਲਈ ਉਨ੍ਹਾਂ ਨੂੰ ਪਟੜੀਆਂ ਤੋਂ ਹਟਾ ਦਿੱਤਾ।
ਇਸ ਬੰਦ ਦਾ ਪੰਜਾਬ ਵਿੱਚ ਵੀ ਚੋਖਾ ਅਸਰ ਦਿਖਾਈ ਦਿੱਤਾ, ਪਰ ਬਾਜ਼ਾਰ ਆਮ ਵਾਂਗ ਖੁੱਲ੍ਹੇ ਰਹੇ। ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਕੁਝ ਇਲਾਕਿਆਂ ਵਿੱਚ ਚੱਲੀਆਂ, ਪਰ ਬਾਕੀ ਥਾਂਈਂ ਮੁਲਾਜ਼ਮਾਂ ਦੀ ਹੜਤਾਲ ਦਾ ਅਸਰ ਪਿਆ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ