Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਟੋਰੀ ਲੀਡਰਸਿ਼ਪ ਦੌੜ ਵਿੱਚ ਹਿੱਸਾ ਲੈਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੇ ਹਨ ਮੈਕੇਅ

January 09, 2020 08:54 AM

ਓਟਵਾ, 8 ਜਨਵਰੀ (ਪੋਸਟ ਬਿਊਰੋ) : ਉਘੇ ਸਾਬਕਾ ਕੰਜ਼ਰਵੇਟਿਵ ਆਗੂ ਪੀਟਰ ਮੈਕੇਅ ਦਾ ਕਹਿਣਾ ਹੈ ਕਿ ਉਹ ਕੰਜ਼ਰਵੇਟਿਵ ਲੀਡਰਸਿ਼ਪ ਦੌੜ ਵਿੱਚ ਹਿੱਸਾ ਲੈਣ ਤੋਂ ਇਨਕਾਰ ਨਹੀਂ ਕਰ ਰਹੇ ਸਗੋਂ ਬੜੀ ਗੰਭੀਰਤਾ ਨਾਲ ਇਸ ਬਾਰੇ ਵਿਚਾਰ ਕਰ ਰਹੇ ਹਨ।
ਇਸ ਇੰਟਰਵਿਊ ਵਿੱਚ ਮੈਕੇਅ ਨੇ ਆਖਿਆ ਕਿ ਉਹ ਲੰਮੇਂ ਸਮੇਂ ਤੋਂ ਜਨਤਕ ਜਿੰ਼ਦਗੀ ਵਿੱਚ ਉਲਝੇ ਹੋਏ ਹਨ ਤੇ ਕਈ ਵਾਰੀ ਉਨ੍ਹਾਂ ਨੂੰ ਇਸ ਦੀ ਬਹੁਤ ਯਾਦ ਆਉਂਦੀ ਹੈ ਤੇ ਕਈ ਵਾਰੀ ਉਨ੍ਹਾਂ ਨੂੰ ਇੰਜ ਲੱਗਦਾ ਹੈ ਕਿ ਜਿੱਥੇ ਉਹ ਇਸ ਸਮੇਂ ਹਨ ੳੱੁਥੇ ਉਹ ਖੁਸ਼ ਹਨ। ਉਨ੍ਹਾਂ ਆਖਿਆ ਕਿ ਕੰਜ਼ਰਵੇਟਿਵ ਲੀਡਰਸਿ਼ਪ ਦੌੜ ਵਿੱਚ ਹਿੱਸਾ ਲੈਣਾ ਹੈ ਜਾਂ ਨਹੀਂ ਇਸ ਬਾਰੇ ਨੇੜ ਭਵਿੱਖ ਵਿੱਚ ਉਹ ਜਲਦੀ ਫੈਸਲਾ ਕਰ ਲੈਣਗੇ।
ੳੱੁਘੇ ਟੋਰੀ ਆਗੂ ਕੋਲ 1997 ਤੋਂ 2015 ਤੱਕ ਹਾਊਸ ਆਫ ਕਾਮਨਜ਼ ਵਿੱਚ ਨੋਵਾ ਸਕੋਸ਼ੀਆ ਦੀ ਸੀਟ ਸੀ ਜਦੋਂ ਉਨ੍ਹਾਂ ਸਿਆਸਤ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ ਸੀ। ਉਨ੍ਹਾਂ ਕਈ ਕੈਬਨਿਟ ਅਹੁਦਿਆਂ ਉੱਤੇ ਕੰਮ ਕੀਤਾ ਜਿਵੇਂ ਕਿ ਨਿਆਂ ਮੰਤਰੀ, ਕੌਮੀ ਰੱਖਿਆ ਮੰਤਰੀ ਤੇ ਵਿਦੇਸ਼ ਮੰਤਰੀ ਆਦਿ। ਜਦੋਂ ਵੀ ਕੰਜ਼ਰਵੇਟਿਵ ਲੀਡਰਸਿ਼ਪ ਦੀ ਚਰਚਾ ਚੱਲਦੀ ਹੈ ਤਾਂ ਮੈਕੇਅ ਦਾ ਨਾਂ ਸਹਿਜ ਸੁਭਾਅ ਹੀ ਸਾਹਮਣੇ ਆ ਜਾਂਦਾ ਹੈ। ਅਹੁਦਾ ਛੱਡ ਰਹੇ ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਵੱਲੋਂ ਆਪਣੇ ਇਸ ਫੈਸਲੇ ਬਾਰੇ ਐਲਾਨ ਕਰਨ ਤੋਂ ਬਾਅਦ ਵੀ ਇੱਕ ਵਾਰੀ ਫਿਰ ਮੈਕੇਅ ਦਾ ਨਾਂ ਸਾਹਮਣੇ ਆਇਆ।
ਇਸ ਬਾਰੇ ਪਹਿਲਾਂ ਵੀ ਇਹ ਕਨਸੋਆਂ ਸਨ ਕਿ ਮੈਕੇਅ ਲੀਡਰਸਿ਼ਪ ਦੌੜ ਵਿੱਚ ਹਿੱਸਾ ਲੈਣ ਦਾ ਮਨ ਬਣਾ ਰਹੇ ਹਨ। ਇਸ ਸਮੇਂ ਇਸ ਦੌੜ ਲਈ ਬਹੁਤ ਘਟ ਉਮੀਦਵਾਰ ਸਾਹਮਣੇ ਆਏ ਹਨ। ਕੰਜ਼ਰਵੇਟਿਵ ਐਮਪੀ ਪਿਏਰੇ ਪੋਇਲੀਵਰ ਤੇ ਐਰਿਨ ਓਟੂਲੇ ਨੇ ਵੀ ਇਸ ਲੀਡਰਸਿ਼ਪ ਦੌੜ ਵਿੱਚ ਹਿੱਸਾ ਲੈਣ ਦਾ ਮਨ ਬਣਾਇਆ ਹੈ। ਇਨ੍ਹਾਂ ਤੋਂ ਇਲਾਵਾ ਗੈਰਚੁਣੇ ਹੋਏ ਕੰਜ਼ਰਵੇਟਿਵ ਆਰਗੇਨਾਈਜ਼ਰ ਬ੍ਰਾਇਨ ਬਰੂਲੌਟੇ ਵੀ ਆਪਣੀ ਲੀਡਰਸਿ਼ਪ ਕੈਂਪੇਨ ਲਾਂਚ ਕਰ ਚੱੁਕੇ ਹਨ। ਸਾਬਕਾ ਕੰਜ਼ਰਵੇਟਿਵ ਅੰਤਰਿਮ ਆਗੂ ਰੋਨਾ ਐਂਬਰੋਜ਼ ਦੇ ਵੀ ਇਸ ਪਿੜ ਵਿੱਚ ਨਿੱਤਰਨ ਦੀ ਸੰਭਾਵਨਾ ਹੈ। ਸਾਬਕਾ ਕਿਊਬਿਕ ਪ੍ਰੀਮੀਅਰ ਜੀਨ ਚਾਰੈਸਟ ਦੇ ਵੀ ਇਸ ਦੌੜ ਵਿੱਚ ਹਿੱਸਾ ਲੈਣ ਦੀ ਚਰਚਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼