Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਓਟਵਾ ਵਿੱਚ ਚੱਲੀ ਗੋਲੀ, ਇੱਕ ਹਲਾਕ, ਤਿੰਨ ਜ਼ਖ਼ਮੀ

January 09, 2020 08:55 AM

ਓਟਵਾ, 8 ਜਨਵਰੀ (ਪੋਸਟ ਬਿਊਰੋ) : ਬੱੁਧਵਾਰ ਸਵੇਰੇ ਡਾਊਨਟਾਊਨ ਓਟਵਾ ਵਿੱਚ ਚੱਲੀ ਗੋਲੀ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਓਟਵਾ ਪੁਲਿਸ ਨੇ ਦਿੱਤੀ।
ਮੌਕੇ ਦਾ ਮੁਆਇਨਾ ਕਰ ਰਹੇ ਐਕਟਿੰਗ ਇੰਸਪੈਕਟਰ ਫਰੈਂਕੌਇਸ ਦਾਓਸਤ ਨੇ ਆਖਿਆ ਕਿ ਪੁਲਿਸ ਦਾ ਮੰਨਣਾ ਹੈ ਕਿ ਇਹ ਹਮਲਾ ਕਿਸੇ ਨੂੰ ਨਿਸ਼ਾਨਾ ਬਣਾਉਣ ਲਈ ਕੀਤਾ ਗਿਆ ਤੇ ਸਿਟੀ ਵਿੱਚ ਕੋਈ ਵੀ ਐਕਟਿਵ ਸ਼ੂਟਰ ਮੌਜੂਦ ਨਹੀਂ ਸੀ। ਇਸ ਤੋਂ ਉਲਟ ਪਾਰਲੀਆਮੈਂਟ ਹਿੱਲ ਨੇੜਲੇ ਇਲਾਕੇ ਨੂੰ ਗਾਰਡ ਕਰਨ ਵਾਲੀ ਪਾਰਲੀਆਮੈਂਟਰੀ ਪ੍ਰੋਟੈਕਟਿਵ ਸਰਵਿਸ ਵੱਲੋਂ ਚੇਤਾਵਨੀ ਦਿੱਤੀ ਗਈ ਸੀ।
ਇਸ ਘਟਨਾ ਤੋਂ ਬਾਅਦ ਜਾਰੀ ਕੀਤੇ ਗਏ ਬਿਆਨ ਅਨੁਸਾਰ ਨਾ ਤਾਂ ਪੁਲਿਸ ਨੇ ਕਿਸੇ ਨੂੰ ਹਿਰਾਸਤ ਵਿੱਚ ਲਿਆ ਹੈ ਤੇ ਨਾ ਹੀ ਉਨ੍ਹਾਂ ਕੋਲ ਕਿਸੇ ਅਜਿਹੇ ਵਿਅਕਤੀ ਦਾ ਵੇਰਵਾ ਹੀ ਹੈ ਜਿਸ ਦੀ ਉਨ੍ਹਾਂ ਵੱਲੋਂ ਭਾਲ ਕੀਤੀ ਜਾ ਰਹੀ ਹੈ। ਬਿਆਨ ਵਿੱਚ ਆਖਿਆ ਗਿਆ ਹੈ ਕਿ ਜਾਂਚਕਾਰ ਇਸ ਗੱਲ ਨੂੰ ਲੈ ਕੇ ਸੰਤੁਸ਼ਟ ਹਨ ਕਿ ਇਸ ਘਟਨਾ ਨਾਲ ਨੈਸ਼ਨਲ ਸਕਿਊਰਿਟੀ ਨੂੰ ਕੋਈ ਖਤਰਾ ਨਹੀਂ ਸੀ।
ਬੱੁਧਵਾਰ ਸਵੇਰੇ 7:30 ਵਜੇ ਕਈ ਗੋਲੀਆਂ ਚੱਲਣ ਦੀਆਂ ਰਿਪੋਰਟਾਂ ਮਿਲਣ ਤੋਂ ਬਾਅਦ ਪੁਲਿਸ ਨੂੰ ਓਟਵਾ ਦੇ ਸੈਂਟਰਟਾਊਨ ਇਲਾਕੇ ਦੀ ਗਿੱਲਮੋਰ ਸਟਰੀਟ ਉੱਤੇ ਸਥਿਤ ਇਮਾਰਤ ਵਿੱਚ ਸੱਦਿਆ ਗਿਆ। ਓਟਵਾ ਪੈਰਾਮੈਡਿਕਸ ਸਰਵਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇੱਕ ਵਿਅਕਤੀ ਨੂੰ ਮੌਕੇ ਉੱਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਤੇ ਤਿੰਨ ਹੋਰਨਾਂ ਨੂੰ ਗੋਲੀਆਂ ਲੱਗਣ ਕਾਰਨ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।
ਇਸ ਇਲਾਕੇ ਵਿੱਚ ਰਹਿਣ ਵਾਲੇ ਮਾਰਕ ਇਗਨਾਤੇਵ ਨੇ ਆਖਿਆ ਕਿ ਜਿਸ ਘਰ ਵਿੱਚ ਗੋਲੀਆਂ ਚੱਲੀਆਂ ਉਹ ਏਅਰਬੀਐਨਬੀ ਦਾ ਹੈ ਤੇ ਦੋ ਮੰਜਿ਼ਲਾਂ ਉੱਤੇ ਫਲੈਟ ਹਨ। ਉਸ ਨੇ ਦੱਸਿਆ ਕਿ ਗੋਲੀ ਪਹਿਲੀ ਮੰਜਿ਼ਲ ਦੇ ਫਲੈਟ ਵਿੱਚ ਚੱਲੀ। ਉਸ ਨੇ ਦੇਖਿਆ ਕਿ ਉਸ ਘਰ ਵਿੱਚੋਂ ਦੋ ਵਿਅਕਤੀਆਂ ਨੂੰ ਸਟ੍ਰੈਚਰ ਉੱਤੇ ਪਾ ਕੇ ਲਿਜਾਇਆ ਗਿਆ। ਇੱਕ ਦੀ ਲੱਤ ਵਿੱਚ ਗੋਲੀ ਲੱਗੀ ਸੀ ਤੇ ਦੂਜੇ ਦੀ ਬਾਂਹ ੳੱੁਤੇ ਗੋਲੀ ਲੱਗੀ ਸੀ। ਜ਼ਖ਼ਮੀਆਂ ਵਿੱਚੋਂ ਇੱਕ ਨੇ ਪੁਲਿਸ ਨੂੰ ਦੱਸਿਆ ਕਿ ਉਹ 20 ਸਾਲਾਂ ਦਾ ਹੈ।
ਇੱਥੇ ਗੁਆਂਢ ਵਿੱਚ ਹੀ ਰਹਿਣ ਵਾਲੀ ਗ੍ਰਿਫਿਥਜ਼ ਨੇ ਦੱਸਿਆ ਕਿ ਇਹ ਗੋਲੀਕਾਂਡ ਗੈਂਗ ਨਾਲ ਸਬੰਧਤ ਲੱਗਦਾ ਹੈ। ਉਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਮਈ ਵਿੱਚ ਵੀ ਇੱਥੇ ਗੋਲੀ ਚੱਲੀ ਸੀ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਉਨ੍ਹਾਂ ਵੱਲੋਂ ਓਟਵਾ ਦੇ ਮੇਅਰ ਜਿੰਮ ਵਾਟਸਨ ਨਾਲ ਇਸ ਗੋਲੀਕਾਂਡ ਤੇ ਇਸ ਮਾਮਲੇ ਦੀ ਜਾਂਚ ਬਾਰੇ ਗੱਲ ਕੀਤੀ ਗਈ ਹੈ। ਟਰੂਡੋ ਨੇ ਬੁੱਧਵਾਰ ਨੂੰ ਟਵਿੱਟਰ ਉੱਤੇ ਆਖਿਆ ਕਿ ਇਸ ਘਟਨਾ ਵਿੱਚ ਪ੍ਰਭਾਵਿਤ ਲੋਕਾਂ ਲਈ ਉਹ ਫਿਕਰਮੰਦ ਹਨ ਤੇ ਆਸ ਕਰਦੇ ਹਨ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਸਾਰੇ ਲੋਕ ਜਲਦ ਸਿਹਤਯਾਬ ਹੋ ਜਾਣ। ਉਨ੍ਹਾਂ ਤੁਰੰਤ ਮੌਕੇ ਉਤੇ ਪਹੁੰਚਣ ਵਾਲੇ ਪੈਰਾਮੈਡਿਕਸ ਤੇ ਪੁਲਿਸ ਕਰਮਚਾਰੀਆਂ ਦਾ ਧੰਨਵਾਦ ਵੀ ਕੀਤਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ