Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਹਵਾਈ ਹਾਦਸੇ ਵਿੱਚ ਮਾਰੇ ਗਏ ਕੈਨੇਡੀਅਨਾਂ ਦੇ ਪਰਿਵਾਰਾਂ ਨਾਲ ਟਰੂਡੋ ਨੇ ਕੀਤਾ ਦੱੁਖ ਸਾਂਝਾ

January 09, 2020 08:56 AM

ਕੋਈ ਵੀ ਕਿਆਫਾ ਲਾਉਣਾ ਜਲਦਬਾਜ਼ੀ ਵਾਲੀ ਗੱਲ : ਟਰੂਡੋ


ਓਟਵਾ, 8 ਜਨਵਰੀ (ਪੋਸਟ ਬਿਊਰੋ) : ਇਰਾਨ ਵਿੱਚ ਹਾਦਸੇ ਦਾ ਸਿ਼ਕਾਰ ਹੋਏ ਜਹਾਜ਼, ਜਿਸ ਵਿੱਚ 63 ਕੈਨੇਡੀਅਨ ਤੇ 113 ਹੋਰ ਲੋਕ ਮਾਰੇ ਗਏ, ਵਾਲੀ ਘਟਨਾ ਤੋਂ ਬਾਅਦ ਪਹਿਲੀ ਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਕੈਨੇਡੀਅਨਾਂ ਨੂੰ ਜਵਾਬ ਚਾਹੀਦਾ ਹੈ। ਉਨ੍ਹਾਂ ਇਹ ਵੀ ਆਖਿਆ ਕਿ ਹਾਦਸੇ ਬਾਰੇ ਐਨੀ ਜਲਦੀ ਕੋਈ ਵੀ ਕਿਆਫਾ ਲਾਉਣਾ ਜਲਦਬਾਜ਼ੀ ਵਾਲੀ ਗੱਲ ਹੋਵੇਗੀ।
ਟਰੂਡੋ ਨੇ ਆਖਿਆ ਕਿ ਜਹਾਜ਼ ਵਿੱਚ ਸਵਾਰ 138 ਲੋਕਾਂ ਨੇ ਕੋਨੈਕਟਿੰਗ ਫਲਾਈਟਸ ਰਾਹੀਂ ਕੈਨੇਡਾ ਪਹੁੰਚਣਾ ਸੀ। ਹਾਦਸੇ ਦੇ ਕਾਰਨਾਂ ਦੀ ਚੱਲ ਰਹੀ ਜਾਂਚ ਬਾਰੇ ਉਨ੍ਹਾਂ ਕਿਸੇ ਵੀ ਸੰਭਾਵਨਾਂ ਤੋਂ ਇਨਕਾਰ ਨਹੀਂ ਕੀਤਾ। ਟਰੂਡੋ ਨੇ ਆਖਿਆ ਕਿ ਸੰਭਾਵੀ ਕਾਰਨਾਂ ਬਾਰੇ ਕਿਆਫੇ ਲਾਉਣਾ ਖਤਰਨਾਕ ਹੋਵੇਗਾ। ਇਹ ਪੁੱਛੇ ਜਾਣ ਉੱਤੇ ਕਿ ਜਹਾਜ਼ ਨੂੰ ਜਾਣਬੁਝ ਕੇ ਨਿਸ਼ਾਨਾ ਬਣਾਇਆ ਗਿਆ ਹੋ ਸਕਦਾ ਹੈ ਤਾਂ ਟਰੂਡੋ ਨੇ ਆਖਿਆ ਕਿ ਇਸ ਬਾਰੇ ਉਹ ਅਜੇ ਕੱੁਝ ਨਹੀਂ ਆਖ ਸਕਦੇ।
ਉਨ੍ਹਾਂ ਸਾਰੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੱੁਖ ਸਾਂਝਾ ਕਰਦਿਆਂ ਆਖਿਆ ਕਿ ਇਸ ਔਖੀ ਘੜੀ ਵਿੱਚ ਉਹ ਉਨ੍ਹਾਂ ਦਾ ਪਰਿਵਾਰ ਤੇ ਸਾਰੇ ਕੈਨੇਡੀਅਨ ਉਨ੍ਹਾਂ ਦੇ ਨਾਲ ਖੜ੍ਹੇ ਹਨ। ਅਸੀਂ ਇਹ ਪਤਾ ਲਾ ਕੇ ਰਹਾਂਗੇ ਕਿ ਆਖਿਰਕਾਰ ਇਹ ਹਾਦਸਾ ਕਿਵੇਂ ਹੋਇਆ। ਇਸ ਮੌਕੇ ਪ੍ਰਧਾਨ ਮੰਤਰੀ ਨਾਲ ਪ੍ਰੈਸ ਕਾਨਫਰੰਸ ਪਹੁੰਚੇ ਟਰਾਂਸਪੋਰਟ ਮੰਤਰੀ ਮਾਰਕ ਗਾਰਨਿਊ ਨੇ ਆਖਿਆ ਕਿ ਸੈਟੇਲਾਈਟ ਡਾਟਾ ਤੋਂ ਇਹੋ ਪਤਾ ਲੱਗਿਆ ਹੈ ਕਿ ਜਹਾਜ਼ ਨੇ ਆਮ ਵਾਂਗ ਹੀ ਉਡਾਨ ਭਰੀ ਸੀ ਤੇ ਡਿਪਾਰਚਰ ਕਾਫੀ ਸਟੈਂਡਰਡ ਵਾਲਾ ਸੀ। ਫਿਰ ਉਸ ਨਾਲੋਂ ਸਾਡਾ ਸੰਪਰਕ ਟੁੱਟ ਗਿਆ, ਜਿਸ ਤੋਂ ਲੱਗਿਆ ਕਿ ਕੱੁਝ ਵੱਡੀ ਗੜਬੜ ਹੋਈ ਹੈ। ਪਰ ਅਸੀਂ ਇਸ ਮੌਕੇ ਕਿਆਸ ਨਹੀਂ ਲਾ ਸਕਦੇ, ਕਈ ਤਰ੍ਹਾਂ ਦੀਆਂ ਸੰਭਾਵਨਾਵਾਂ ਹੋ ਸਕਦੀਆਂ ਹਨ।
ਬੁੱਧਵਾਰ ਸਵੇਰੇ ਜਾਰੀ ਬਿਆਨ ਵਿੱਚ ਟਰੂਡੋ ਨੇ ਆਖਿਆ ਕਿ ਉਹ ਇਸ ਹਾਦਸੇ ਤੋਂ ਕਾਫੀ ਸਦਮੇ ਵਿੱਚ ਹਨ ਤੇ ਉਦਾਸ ਹਨ। ਉਨ੍ਹਾਂ ਆਖਿਆ ਕਿ ਸਾਡੀ ਸਰਕਾਰ ਕੌਮਾਂਤਰੀ ਭਾਈਵਾਲਾਂ ਨਾਲ ਰਲ ਕੇ ਇਹ ਯਕੀਨੀ ਬਣਾਵੇਗੀ ਕਿ ਇਸ ਹਾਦਸੇ ਦੀ ਸਹੀ ਢੰਗ ਨਾਲ ਜਾਂਚ ਕੀਤੀ ਜਾਵੇ ਤੇ ਕੈਨੇਡੀਅਨਾਂ ਨੂੰ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਮਿਲ ਸਕਣ। ਉਨ੍ਹਾਂ ਆਖਿਆ ਕਿ ਉਹ ਸਾਰੇ ਕੈਨੇਡੀਅਨਾਂ ਨੂੰ ਇਹ ਯਕੀਨ ਦਿਵਾਉਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਸੇਫਟੀ ਤੇ ਸਕਿਊਰਿਟੀ ਹੀ ਸਾਡੀ ਮੱੁਖ ਤਰਜੀਹ ਹੈ। ਉਨ੍ਹਾਂ ਅੱਗੇ ਆਖਿਆ ਕਿ ਵਿਦੇਸ਼ ਮੰਤਰੀ ਫਰੈਂਕੌਇਸ ਫਿਲਿਪ ਸ਼ੈਂਪੇਨ ਯੂਕਰੇਨੀਆਈ ਸਰਕਾਰ ਦੇ ਸੰਪਰਕ ਵਿੱਚ ਹਨ ਤੇ ਹੋਰਨਾਂ ਕੌਮਾਂਤਰੀ ਭਾਈਵਾਲਾਂ ਨਾਲ ਵੀ ਗੱਲਬਾਤ ਚੱਲ ਰਹੀ ਹੈ। ਗਾਰਨਿਊ ਨੇ ਆਖਿਆ ਕਿ ਕੈਨੇਡਾ ਹਾਦਸੇ ਦੀ ਹੋਣ ਵਾਲੀ ਜਾਂਚ ਲਈ ਤਕਨੀਕੀ ਸਹਿਯੋਗ ਦੇਣ ਦੀ ਪੇਸ਼ਕਸ਼ ਕਰ ਰਿਹਾ ਹੈ।
ਇਸ ਦੌਰਾਨ ਕੰਜ਼ਰਵੇਟਿਵਾਂ ਦੇ ਅਹੁਦਾ ਛੱਡ ਰਹੇ ਆਗੂ ਐਂਡਰਿਊ ਸ਼ੀਅਰ, ਐਨਡੀਪੀ ਆਗੂ ਜਗਮੀਤ ਸਿੰਘ, ਅਲਬਰਟਾ ਦੇ ਪ੍ਰੀਮੀਅਰ ਜੇਸਨ ਕੇਨੀ, ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਤੋਂ ਇਲਾਵਾ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜੈ਼ਲੈਂਸਕੀ ਨੇ ਵੀ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੱੁਖ ਸਾਂਝਾ ਕੀਤਾ। ਇਰਾਨੀ ਅਧਿਕਾਰੀਆਂ ਨੇ ਆਖਿਆ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਇਹ ਹਾਦਸਾ ਤਕਨੀਕੀ ਖਰਾਬੀ ਕਾਰਨ ਵਾਪਰਿਆ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ