Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਕੈਨੇਡਾ `ਚ ਪੰਜਾਬੀ ਵਿਦਿਆਰਥੀਆਂ ਦਾ ਸਵਾਗਤ, ਬਸ਼ਰਤੇ ਬੱਚੇ ਪੜ੍ਹਨ ਲਈ ਅਤੇ ਸਹੀ ਤਰੀਕੇ ਨਾਲ ਹੀ ਆਉਣ : ਸੁੱਖ ਧਾਲੀਵਾਲ

January 09, 2020 09:09 AM

ਪੰਜਾਬ ਪਹੁੰਚੇ ਸੁੱਖ ਧਾਲੀਵਾਲ ਦਾ ਗੈਰ ਸਰਕਾਰੀ ਸੰਸਥਾ ਕਿਰਤ ਸੇਵਾ ਵੱਲੋਂ ਵਿਸ਼ੇਸ਼ ਸਨਮਾਨ


ਲੁਧਿਆਣਾ, 8 ਜਨਵਰੀ (ਗਿਆਨ ਸਿੰਘ): ਕੈਨੇਡਾ ਵਿੱਚ ਚੌਥੀ ਵਾਰ ਸੰਸਦ ਮੈਂਬਰ ਬਣੇ ਸੁਖਮਿੰਦਰ ਸਿੰਘ ਸੁੱਖ ਧਾਲੀਵਾਲ ਪੰਜਾਬ ਦੌਰੇ 'ਤੇ ਆਏ ਹੋਏ ਹਨ। ਅੱਜ ਗੈਰ ਸਰਕਾਰੀ ਸੰਸਥਾ ਕਿਰਤ ਸੇਵਾ ਵੱਲੋਂ ਉਨਾਂ ਦਾ ਵਿਸ਼ੇਸ਼ ਸਨਮਾਨ ਸਥਾਨਕ ਯੂ. ਸੀ. ਪੀ. ਐੱਮ. ਏ. ਦਫ਼ਤਰ ਵਿਖੇ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਜ਼ਿਲਾ ਲੋਕ ਸੰਪਰਕ ਅਫ਼ਸਰ ਪ੍ਰਭਦੀਪ ਸਿੰਘ ਨਥੋਵਾਲ, ਪ੍ਰਵਾਸੀ ਪੰਜਾਬੀ ਕ੍ਰਿਪਾਲ ਸਿੰਘ ਮਾਂਗਟ ਤੇ ਸੁਰਿੰਦਰਪਾਲ ਸਿੰਘ ਮਾਹਲ (ਸੀ. ਆਰ), ਦਰਸ਼ਨ ਸਿੰਘ ਮੱਕੜ, ਕਿਰਤ ਸੇਵਾ ਦੇ ਪ੍ਰਧਾਨ . ਮਨਜੀਤ ਸਿੰਘ ਖਾਲਸਾ, ਸੀਸੂ ਦੇ ਪ੍ਰਧਾਨ ਉਪਕਾਰ ਸਿੰਘ ਅਹੂਜਾ ਅਤੇ ਹੋਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਇਸ ਮੌਕੇ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਸੁੱਖ ਧਾਲੀਵਾਲ ਨੇ ਕਿਹਾ ਕਿ ਕੈਨੇਡਾ ਇੱਕ ਅਮਨ ਪਸੰਦ ਅਤੇ ਕਿਰਤ ਕਰਨ ਵਾਲੇ ਲੋਕਾਂ ਦਾ ਦੇਸ਼ ਹੈ। ਇਸ ਦੇਸ਼ ਵਿੱਚ ਕਿਰਤ ਕਰਕੇ ਨਾਮ ਬਣਾਉਣ ਵਾਲੇ ਲੋਕਾਂ ਦੀ ਕਦਰ ਵੀ ਪੈਂਦੀ ਹੈ। ਪਿਛਲੇ ਸਮੇਂ ਦੌਰਾਨ ਪੰਜਾਬੀਆਂ ਵਿਦਿਆਰਥੀਆਂ ਦੀ ਆਮਦ ਵਿੱਚ ਆਈ ਭਾਰੀ ਬੜਤ ਬਾਰੇ ਉਨਾਂ ਕਿਹਾ ਕਿ ਕੈਨੇਡਾ ਪੜਨ ਆਉਣ ਵਾਲੇ ਪੰਜਾਬੀ ਵਿਦਿਆਰਥੀਆਂ ਦਾ ਉਹ ਸਵਾਗਤ ਕਰਦੇ ਹਨ ਬਸ਼ਰਤੇ ਵਿਦਿਆਰਥੀ ਸਹੀ ਮਾਅਨਿਆਂ ਵਿੱਚ ਪੜਾਈ ਕਰਨ ਅਤੇ ਕਾਨੂੰਨੀ ਰਸਤਾ ਅਖ਼ਤਿਆਰ ਕਰਕੇ ਹੀ ਕੈਨੇਡਾ ਆਉਣ। ਪੜਾਈ ਕਰਕੇ ਪੀ. ਆਰ. ਲੈਣ ਦਾ ਯਤਨ ਕਰਨ ਵਾਲੇ ਵਿਦਿਆਰਥੀਆਂ ਨੂੰ ਕਿਸੇ ਵੀ ਤਰਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਹੀ ਕਰਨਾ ਪੈਂਦਾ।
ਉਨਾਂ ਕੈਨੇਡਾ ਵਿੱਚ ਪੰਜਾਬੀ ਵਿਦਿਆਰਥੀਆਂ ਦੇ ਸੋਸ਼ਣ ਬਾਰੇ ਕਿਹਾ ਕਿ ਇਸ ਲਈ ਕਿਸੇ ਹੱਦ ਤੱਕ ਸਾਡੇ ਵਿਦਿਆਰਥੀ ਹੀ ਜਿੰਮੇਵਾਰ ਹਨ। ਉਨਾਂ ਕਿਹਾ ਕਿ ਵਿਦਿਆਰਥੀ ਕੈਨੇਡਾ ਜਾਂਦੇ ਤਾਂ ਪੜਨ ਹਨ ਪਰ ਉਹ ਪੜਾਈ ਨੂੰ ਪਿੱਛੇ ਰੱਖ ਕੇ ਗੈਰਕਾਨੂੰਨੀ ਤਰੀਕੇ ਨਾਲ ਨਿਰਧਾਰਤ ਸਮੇਂ ਤੋਂ ਜਿਆਦਾ ਕੰਮ ਕਰਦੇ ਹਨ। ਜੇਕਰ ਉਹ ਨਿਰਧਾਰਤ ਸਮਾਂ ਹੀ ਕੰਮ ਕਰਨ ਉਹ ਤਾਂ ਵੀ ਆਪਣਾ ਗੁਜ਼ਾਰਾ ਵਧੀਆ ਤਰੀਕੇ ਨਾਲ ਕਰ ਸਕਦੇ ਹਨ। ਉਨਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਪੜਾਈ ਲਈ ਭੇਜਣ ਉਪਰੰਤ ਉਨਾਂ ਤੋਂ ਉਦੋਂ ਤੱਕ ਡਾਲਰਾਂ ਦੀ ਮੰਗ ਨਾ ਕਰਨ ਜਦੋਂ ਤੱਕ ਉਨਾਂ ਦੀ ਪੜਾਈ ਮੁਕੰਮਲ ਨਹੀਂ ਹੁੰਦੀ। ਇਸ ਨਾਲ ਵਿਦਿਆਰਥੀਆਂ ਦਾ ਸੋਸ਼ਣ ਵੱਡੇ ਪੱਧਰ 'ਤੇ ਰੁਕ ਸਕਦਾ ਹੈ।
ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਸ਼ਹਿਰ ਦੀਆਂ ਸਨਅਤੀ ਸਖਸ਼ੀਅਤਾਂ ਦੀ ਸ਼ਲਾਘਾ ਕਰਦਿਆਂ ਸੁੱਖ ਧਾਲੀਵਾਲ ਨੇ ਕਿਹਾ ਕਿ ਅੱਜ ਲੁਧਿਆਣਾ ਕਰਕੇ ਪੂਰੇ ਪੰਜਾਬ ਦਾ ਨਾਮ ਅੰਤਰਰਾਸ਼ਟਰੀ ਪੱਧਰ 'ਤੇ ਵਿਚਾਰਿਆ ਜਾਂਦਾ ਹੈ। ਉਨਾਂ ਸ਼ਹਿਰ ਦੀਆਂ ਸਨਅਤੀ ਇਕਾਈਆਂ ਅਤੇ ਜਥੇਬੰਦੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਵੱਲੋਂ ਵਿਕਸਤ ਕੀਤੀਆਂ ਜਾ ਰਹੀਆਂ ਨਵੀਂਆਂ ਤਕਨੀਕਾਂ ਦੇ ਪਸਾਰ ਅਤੇ ਆਪਣੇ ਵਪਾਰ ਨੂੰ ਅੰਤਰਰਾਸ਼ਟਰੀ ਪੱਧਰ ਤੱਕ ਫੈਲਾਉਣ ਲਈ ਅੱਗੇ ਆਉਣ। ਉਨਾਂ ਕਿਹਾ ਕਿ ਗੈਰਕਾਨੂੰਨੀ ਤਰੀਕੇ ਨਾਲ ਪ੍ਰਵਾਸ ਨੂੰ ਲੋਕਾਂ ਦੇ ਸਹਿਯੋਗ ਨਾਲ ਹੀ ਨੱਥ ਪਾਈ ਜਾ ਸਕਦੀ ਹੈ।
ਸਮਾਗਮ ਨੂੰ ਸੰਬੋਧਨ ਕਰਦਿਆਂ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਜਿੱਥੇ ਸੁੱਖ ਧਾਲੀਵਾਲ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਸੁੱਖ ਧਾਲੀਵਾਲ ਨੇ ਹਮੇਸ਼ਾਂ ਦੀ ਆਪਣੀਆਂ ਜੜਾਂ ਨਾਲ ਜੁੜੇ ਰਹਿਣ ਨੂੰ ਤਰਜੀਹ ਦਿੱਤੀ। ਇਸ ਮੌਕੇ ਉਨਾਂ ਸੁੱਖ ਧਾਲੀਵਾਲ ਦੇ ਕੈਨੇਡਾ ਜਾਣ ਅਤੇ ਉਥੇ ਕੀਤੇ ਸੰਘਰਸ਼ ਦੀ ਦਾਸਤਾਨ ਵੀ ਦੱਸੀ। ਭਾਈ ਗਰੇਵਾਲ ਨੇ ਪ੍ਰਵਾਸੀ ਪੰਜਾਬੀਆਂ ਨੂੰ ਸਿੱਖੀ, ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਝੰਡਾ ਬੁਲੰਦ ਕਰਨ ਦਾ ਸੱਦਾ ਦਿੱਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਸਮਾਗਮ ਦੇ ਆਯੋਜਨ ਕਰਤਾ ਮਨਜੀਤ ਸਿੰਘ ਖਾਲਸਾ ਨੇ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ਾਂ ਵਿੱਚ ਪੜਾਈ ਕਰਨ ਵਾਲੇ ਪੰਜਾਬੀਆਂ ਵਿਦਿਆਰਥੀਆਂ ਦੀ ਬਾਂਹ ਫੜਨੀ ਯਕੀਨੀ ਬਣਾਉਣ। ਉਨਾਂ ਕਿਰਤ ਸੇਵਾ ਬਾਰੇ ਵਿਚਾਰ ਦਿੰਦਿਆਂ ਦੱਸਿਆ ਕਿ ਇਸ ਸੰਸਥਾ ਵੱਲੋਂ ਦੁਨਿਆਵੀ ਦਾਨਾਂ ਤੋਂ ਹਟ ਕੇ ਲੋੜਵੰਦਾਂ ਨੂੰ ਕਿਰਤ ਨਾਲ ਜੋੜਿਆ ਜਾਂਦਾ ਹੈ। ਉਨਾਂ ਕਿਹਾ ਕਿ ਸੰਸਥਾ ਵੱਲੋਂ ਜਿੱਥੇ ਨੌਜਵਾਨਾਂ ਨੂੰ ਕਿਰਤ ਦੇ ਕਾਬਿਲ ਕੀਤਾ ਜਾਂਦਾ ਹੈ ਉਥੇ ਹੀ ਉਨਾਂ ਨੂੰ ਆਪਣਾ ਕਾਰੋਬਾਰ ਜਾਂ ਕੰਮ ਸ਼ੁਰੂ ਕਰਨ ਲਈ ਆਰਥਿਕ ਮਦਦ ਵੀ ਮੁਹੱਈਆ ਕਰਵਾਈ ਜਾਂਦੀ ਹੈ।
ਇਸ ਮੌਕੇ ਹਰਪਾਲ ਸਿੰਘ ਨਿਮਾਣਾ ਨੇ ਸਟੇਜ ਸਕੱਤਰ ਦੀ ਭੂਮਿਕਾ ਅਦਾ ਕੀਤੀ। ਇਸ ਮੌਕੇ ਪ੍ਰਧਾਨ ਡੀ. ਐੱਸ. ਚਾਵਲਾ, ਕੁਲਵੰਤ ਸਿੰਘ, ਤਰੁਣਜੀਤ ਸਿੰਘ, ਐੱਚ. ਐੱਸ. ਬੈਂਸ, ਅਵਤਾਰ ਸਿੰਘ ਭੋਗਲ, ਕੁਲਵਿੰਦਰ ਸਿੰਘ ਬੈਨੀਪਾਲ, ਗੁਰਦੀਪ ਸਿੰਘ, . ਗੁਰਪ੍ਰੀਤ ਸਿੰਘ, ਰਾਜਿੰਦਰ ਸਿੰਘ ਸਰਹਾਲੀ, ਨਵਜੋਤ ਸਿੰਘ, ਦਲਜੀਤ ਸਿੰਘ ਬੇਦੀ ਯੂ. ਕੇ., ਹਰਸਿਮਰਨ ਸਿੰਘ ਲੱਕੀ, ਮਨਜਿੰਦਰ ਸਿੰਘ ਸਚਦੇਵਾ, ਪਰਮਿੰਦਰ ਸਿੰਘ ਜੱਟਪੁਰੀ, ਕੁਲਤਾਰ ਸਿੰਘ ਲਾਲੀ ਅਤੇ ਹੋਰ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ