Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਇਰਾਨ ਵਿੱਚ ਹਾਦਸਾਗ੍ਰਸਤ ਜਹਾਜ਼ ਨੂੰ ਮਿਜ਼ਾਈਲ ਰਾਹੀਂ ਬਣਾਇਆ ਗਿਆ ਸੀ ਨਿਸ਼ਾਨਾ : ਟਰੂਡੋ

January 10, 2020 05:09 AM

ਟੋਰਾਂਟੋ, 9 ਜਨਵਰੀ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਕੈਨੇਡਾ ਕੋਲ ਅਜਿਹੀ ਜਾਣਕਾਰੀ ਹੈ ਜਿਸ ਤੋਂ ਇਹ ਸਪਸ਼ਟ ਹੋ ਰਿਹਾ ਹੈ ਕਿ ਬੁੱਧਵਾਰ ਸਵੇਰੇ ਇਰਾਨ ਵਿੱਚ ਹਾਦਸੇ ਦਾ ਸਿ਼ਕਾਰ ਹੋਏ ਜਹਾਜ਼ ਨੂੰ ਅਸਲ ਵਿੱਚ ਇਰਾਨੀ ਮਿਜ਼ਾਈਲ ਰਾਹੀਂ ਨਿਸ਼ਾਨਾ ਬਣਾਇਆ ਗਿਆ ਸੀ। ਇਸ ਗੱਲ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਰਿਹਾ ਕਿ ਅਜਿਹਾ ਗਲਤੀ ਨਾਲ ਹੋਇਆ। ਜਿ਼ਕਰਯੋਗ ਹੈ ਕਿ ਇਸ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਸਾਰੇ 176 ਲੋਕ ਮਾਰੇ ਗਏ ਸਨ।
ਵੀਰਵਾਰ ਦੁਪਹਿਰ ਨੂੰ ਨਿਊਜ਼ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਟਰੂਡੋ ਨੇ ਆਖਿਆ ਕਿ ਸਾਨੂੰ ਕਈ ਸਰੋਤਾਂ, ਸਾਡੇ ਭਾਈਵਾਲਾਂ ਤੇ ਸਾਡੇ ਆਪਣੇ ਖੁਫੀਆ ਨੈਟਵਰਕ ਤੋਂ ਇਸ ਸਬੰਧ ਵਿੱਚ ਜਾਣਕਾਰੀ ਮਿਲੀ ਹੈ। ਯੂਕਰੇਨ ਦੀ ਏਅਰਲਾਈਨਜ਼ ਦੀ ਉਡਾਨ ਪੀਐਸ 752 ਟੇਕ ਆਫ ਕਰਨ ਤੋਂ ਕੁੱਝ ਸਮੇਂ ਬਾਅਦ ਹੀ ਹਾਦਸਾਗ੍ਰਸਤ ਹੋ ਗਈ। ਹਾਦਸੇ ਵਿੱਚ ਮਾਰੇ ਗਏ 63 ਯਾਤਰੀ ਕੈਨੇਡੀਅਨ ਸਨ ਅਤੇ ਕਈ ਹੋਰ ਪਰਮਾਨੈਂਟ ਰੈਜ਼ੀਡੈਂਟਸ ਜਾਂ ਵੀਜ਼ਾ ੳੱੁਤੇ ਕੈਨੇਡਾ ਵਿੱਚ ਰਹਿ ਰਹੇ ਸਨ।
ਟਰੂਡੋ ਨੇ ਹਾਦਸੇ ਦਾ ਕਾਰਨ ਮਿਜ਼ਾਈਲ ਦਾ ਜਹਾਜ਼ ਨਾਲ ਟਕਰਾਉਣਾ ਹੀ ਦੱਸਿਆ ਪਰ ਉਨ੍ਹਾਂ ਇਹ ਦੱਸਣ ਤੋਂ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਨੂੰ ਇਸ ਸਬੰਧ ਵਿੱਚ ਕਿਹੋ ਜਿਹੇ ਸਬੂਤ ਮਿਲੇ ਹਨ। ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੇ ਆਖਿਆ ਕਿ ਉਨ੍ਹਾਂ ਦਾ ਵੀ ਇਹੋ ਮੰਨਣਾ ਹੈ ਕਿ ਜਹਾਜ਼ ਨੂੰ ਪੇਸ਼ ਆਏ ਹਾਦਸੇ ਲਈ ਇਰਾਨ ਹੀ ਜਿ਼ੰਮੇਵਾਰ ਹੈ। ਕਈ ਸੀਨੀਅਰ ਸਰਕਾਰੀ ਤੇ ਡਿਫੈਂਸ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪ੍ਰਧਾਨ ਮੰਤਰੀ ਨੇ ਆਖਿਆ ਕਿ ਉਨ੍ਹਾਂ ਇਰਾਨ ਤੋਂ ਇਸ ਹਾਦਸੇ ਦੀ ਮੁਕੰਮਲ ਜਾਂਚ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਹੈ।
ਟਰੂਡੋ ਨੇ ਆਖਿਆ ਕਿ ਮ੍ਰਿਤਕਾਂ ਦੇ ਪਰਿਵਾਰ, ਉਹ ਖੁਦ ਤੇ ਸਾਰੇ ਕੈਨੇਡੀਅਨ ਇਸ ਦਾ ਜਵਾਬ ਚਾਹੁੰਦੇ ਹਨ। ਇਸ ਤੋਂ ਭਾਵ ਹੈ ਕਿ ਜਾਂਚ ਵਿੱਚ ਪਾਰਦਰਸ਼ਤਾ ਹੋਵੇ, ਜਵਾਬਦੇਹੀ ਤੈਅ ਕੀਤੀ ਜਾਵੇ ਤੇ ਸਾਨੂੰ ਇਨਸਾਫ ਮਿਲੇ। ਜਦੋਂ ਤੱਕ ਸਾਨੂੰ ਇਸ ਦਾ ਜਵਾਬ ਨਹੀਂ ਮਿਲ ਜਾਂਦਾ ਉਦੋਂ ਤੱਕ ਸਰਕਾਰ ਆਰਾਮ ਨਾਲ ਨਹੀਂ ਬੈਠੇਗੀ। ਵੀਰਵਾਰ ਨੂੰ ਇੱਕ ਸਾਂਝੀ ਪ੍ਰੱੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਦੇਸ਼ ਮੰਤਰੀ ਫਰੈਂਕੌਇਸ ਫਿਲਿਪ ਸੈ਼ਂਪੇਨ ਤੇ ਬ੍ਰਿਟਿਸ਼ ਵਿਦੇਸ਼ ਮੰਤਰੀ ਡੌਮੀਨਿਕ ਰਾਬ ਨੇ ਵੀ ਟਰੂਡੋ ਦੀ ਤਰਜ਼ ਉੱਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ। ਸੈ਼ਂਪੇਨ ਨੇ ਆਖਿਆ ਕਿ ਉਨ੍ਹਾਂ ਆਪਣੇ ਇਰਾਨੀ ਹਮਰੁਤਬਾ ਅਧਿਕਾਰੀ ਨਾਲ ਬੱੁਧਵਾਰ ਨੂੰ ਹੋਏ ਇਸ ਹਾਦਸੇ ਬਾਰੇ ਗੱਲ ਕੀਤੀ ਸੀ ਤੇ ਇਰਾਨ ਦੇ ਵਿਦੇਸ਼ ਮੰਤਰੀ ਨੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ।
ਇਹ ਪੁਛੇ ਜਾਣ ਉਤੇ ਕਿ ਜੇ ਇਹ ਸਿਧ ਹੋ ਜਾਂਦਾ ਹੈ ਕਿ ਮਿਜਾਈਲ ਦੇ ਹਮਲੇ ਕਾਰਨ ਹੀ ਜਹਾਜ ਨੂੰ ਹਾਦਸਾ ਪੇਸ ਆਇਆ ਤਾਂ ਕੈਨੇਡਾ ਦੀ ਅਜਿਹੇ ਵਿਚ ਕੀ ਪ੍ਰਕਿਰਿਆ ਹੋਵੇਗਾ ਤਾਂ ਟਰੂਡੋ ਨੇ ਆਖਿਆ ਕਿ ਉਹ ਅਗੇ ਚੁਕੇ ਜਾਣ ਵਾਲੇ ਕਿਸੇ ਵੀ ਤਰ੍ਹਾਂ ਦੇ ਕਦਮ ਤੋਂ ਪਹਿਲਾਂ ਜਾਂਚ ਮੁਕੰਮਲ ਹੋਣ ਦੀ ਉਡੀਕ ਕਰਨਗੇ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ