Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਕਸ਼ਮੀਰ ਦੌਰੇ ਉੱਤੇ ਗਏ 16 ਦੇਸ਼ਾਂ ਦੇ ਡਿਪਲੋਮੈਟਾਂ ਬਾਰੇ ਭਾਰਤ ਦੇ ਵਿਦੇਸ਼ ਮੰਤਰਾਲੇ ਦਾ ਬਿਆਨ

January 10, 2020 08:37 AM

ਨਵੀਂ ਦਿੱਲੀ, 9 ਜਨਵਰੀ (ਪੋਸਟ ਬਿਊਰੋ)- ਜੰਮੂ-ਕਸ਼ਮੀਰ ਦਾ ਵਿਸ਼ੇਸ਼ ਸੂਬੇ ਦਾ ਦਰਜਾ ਵਾਪਸ ਲੈਣ ਤੋਂ ਬਾਅਦ 16 ਦੇਸ਼ਾਂ ਦੇ ਡਿਪਲੋਮੈਟ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਅੱਜ ਵੀਰਵਾਰ ਨੂੰ 2 ਦਿਨਾਂ ਕਸ਼ਮੀਰ ਦੌਰੇ ਉੱਤੇ ਗਏ ਹਨ। ਇਹ ਡਿਪਲੋਮੈਟ ਅੱਜ ਸਵੇਰੇ ਸ਼੍ਰੀਨਗਰ ਪੁੱਜੇ, ਜਿੱਥੇ ਉਨ੍ਹਾਂ ਦਾ ਸੀਨੀਅਰ ਅਧਿਕਾਰੀਆਂ ਨੇ ਸੁਆਗਤ ਕੀਤਾ।
ਕਸ਼ਮੀਰ ਘਾਟੀ ਦਾ ਦੌਰਾ ਕਰਨ ਗਏ ਡਿਪਲੋਮੈਟਾਂ ਬਾਰੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਪ੍ਰੈੱਸ ਨੂੰ ਕਿਹਾ ਕਿ ਸਰਕਾਰ ਨੇ ਕਸ਼ਮੀਰ ਦੌਰੇ ਲਈ 16 ਵਿਦੇਸ਼ੀ ਡਿਪਲੋਮੈਟਾਂ ਨੂੰ ਭੇਜਣ ਦੀ ਵਿਵਸਥਾ ਕੀਤੀ ਹੈ, ਜਿਸ ਦਾ ਅਰਥ ਇਹ ਸੀ ਕਿ ਇਹ ਹਾਲਾਤ ਨੂੰ ਜ਼ਮੀਨੀ ਪੱਧਰ ਉੱਤੇ ਵੇਖ ਸਕਣ। ਮੰਤਰਾਲੇ ਨੇ ਇਨ੍ਹਾਂ ਆਲੋਚਨਾਵਾਂ ਨੂੰ ਬੇਬੁਨਿਆਦ ਕਿਹਾ ਕਿ ਇਹ ਦੌਰਾ ਸਪਾਂਸਰਡ ਸੀ। ਰਵੀਸ਼ ਕੁਮਾਰ ਨੇ ਕਿਹਾ ਕਿ ਡਿਪਲੋਮੈਟ ਇਕ ਗਰੁੱਪ ਵਿਚ ਕਸ਼ਮੀਰ ਜਾਣਾ ਚਾਹੁੰਦੇ ਸਨ, ਇਸ ਲਈ ਵਿੱਚ 16 ਵਿਦੇਸ਼ੀ ਡਿਪਲੋਮੈਟਾਂ ਨੂੰ ਭੇਜਣ ਦੀ ਵਿਵਸਥਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਯਾਤਰਾ ਲਈ ਅਜਿਹਾ ਹੀ ਇਕ ਪ੍ਰਬੰਧ ਭਵਿੱਖ ਵਿੱਚ ਯੂਰਪੀ ਯੂਨੀਅਨ ਦੇ ਡਿਪਲੋਮੈਟਾਂ ਲਈ ਹੋ ਸਕਦਾ ਹੈ।
ਵਰਨਣ ਯੋਗ ਹੈ ਕਿ ਜੰਮੂ-ਕਸ਼ਮੀਰ ਗਏ 16 ਵਿਦੇਸ਼ੀ ਡਿਪਲੋਮੈਟਾਂ ਵਿਚ ਭਾਰਤ ਵਿੱਚ ਅਮਰੀਕਾ ਦੇ ਡਿਪਲੋਮੈਟ ਕੈਨੇਥ ਜਸਟਰ ਸ਼ਾਮਲ ਹਨ ਅਤੇ ਇਨ੍ਹਾਂ ਵਿੱਚ ਦੱਖਣੀ ਕੋਰੀਆ, ਵੀਅਤਨਾਮ, ਬੰਗਲਾ ਦੇਸ਼, ਫਿਜ਼ੀ, ਮਾਲਦੀਵ, ਨਾਰਵੇ, ਫਿਲਪੀਨ, ਮੋਰੱਕੋ, ਅਰਜਨਟੀਨਾ, ਪੇਰੂ, ਨਾਈਜਰ, ਨਾਈਜੀਰੀਆ, ਗੁਆਨਾ ਤੇ ਟੋਗੋ ਦੇ ਡਿਪਲੋਮੈਟ ਹਨ। ਪਿਛਲੇ ਸਾਲ ਅਗਸਤ ਵਿਚ ਜੰਮੂ-ਕਸ਼ਮੀਰ ਨੂੰ 2 ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੰਡੇ ਜਾਣ ਤੇ ਵਿਸ਼ੇਸ਼ ਦਰਜਾ ਖਤਮ ਕਰਨ ਮਗਰੋਂ ਵਿਦੇਸ਼ੀ ਡਿਪਲੋਮੈਟਾਂ ਦੀ ਓਥੋਂ ਦੀ ਇਹ ਪਹਿਲੀ ਯਾਤਰਾ ਹੈ। ਕੁਮਾਰ ਨੇ ਕਿਹਾ ਕਿ ਵਿਦੇਸ਼ੀ ਡਿਪਲੋਮੈਟ ਨੇ ਇਸ ਯਾਤਰਾ ਦੌਰਾਨ ਸੁਰੱਖਿਆ ਅਧਿਕਾਰੀਆਂ, ਸਿਆਸੀ ਨੇਤਾਵਾਂ, ਨਾਗਰਿਕ ਸੰਸਥਾਵਾਂ ਤੇ ਸਥਾਨਕ ਮੀਡੀਆ ਨਾਲ ਮੁਲਾਕਾਤ ਕੀਤੀ। ਇਹ ਪੁੱਛੇ ਜਾਣ ਉੱਤੇ ਕਿ ਡਿਪਲੋਮੈਟਾਂ ਨਾਲ ਕਿਸ-ਕਿਸ ਸਿਆਸੀ ਨੇਤਾਵਾਂ ਨੇ ਮੁਲਾਕਾਤ ਕੀਤੀ, ਰਵੀਸ਼ ਕੁਮਾਰ ਨੇ ਕਿਹਾ ਕਿ ਡਿਪਲੋਮੈਟਾਂ ਦਾ ਦੌਰਾ ਅਜੇ ਪੂਰਾ ਨਹੀਂ ਹੋਇਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼