Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਐੱਨ ਡੀ ਏ ਵਿੱਚ ਫਿਰ ਤਲਖੀ: ਸੰਜੇ ਪਾਸਵਾਨ ਨੇ ਕਿਹਾ: ਬਿਹਾਰ 'ਚ ਲੋਕ ਭਾਜਪਾ ਦਾ ਮੁੱਖ ਮੰਤਰੀ ਵੇਖਣਾ ਚਾਹੰੁਦੇ ਹਨ

January 10, 2020 08:40 AM

ਪਟਨਾ, 9 ਜਨਵਰੀ (ਪੋਸਟ ਬਿਊਰੋ)- ਸਾਲ 2020 ਦੇ ਸ਼ੁਰੂ ਹੁੰਦੇ ਹੀ ਬਿਹਾਰ ਦੀ ਚੋਣ ਚਰਚਾ ਜ਼ੋਰ ਫੜਨ ਲੱਗੀ ਹੈ। ਭਾਰਤੀ ਜਨਤਾ ਪਾਰਟੀ ਦੇ ਬਿਹਾਰ ਵਿਧਾਨ ਕੌਂਸਲ ਦੇ ਮੈਂਬਰ ਸੰਜੇ ਪਾਸਵਾਨ ਨੇ ਅਜਿਹਾ ਬਿਆਨ ਦਿੱਤਾ ਹੈ, ਜੋ ਸੂਬੇ ਦੀ ਸਿਆਸਤ ਵਿੱਚ ਤਲਖੀ ਪੈਦਾ ਕਰ ਸਕਦਾ ਹੈ। ਸੰਜੇ ਪਾਸਵਾਨ ਨੇ ਕਿਹਾ ਕਿ ਬਿਹਾਰ ਦੇ ਲੋਕ ਕਿਸੇ ਭਾਜਪਾ ਨੇਤਾ ਨੂੰ ਹੀ ਸੂਬੇ ਦੇ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ।
ਇਸ ਇਰਾਦੇ ਨਾਲ ਸੰਜੇ ਪਾਸਵਾਨ ਨੇ ਜਨਤਾ ਦਲ (ਯੂ) ਨੂੰ ਝਟਕਾ ਦਿੰਦੇ ਹੋਏ ਕਿਹਾ ਕਿ ਬਿਹਾਰ ਵਿੱਚ ਸਭ ਤੋਂ ਮਜ਼ਬੂਤ ਤੇ ਸਭ ਤੋਂ ਸਰਗਰਮ ਪਾਰਟੀ ਭਾਜਪਾ ਹੈ। ਉਨ੍ਹਾਂ ਕਿਹਾ ਕਿ ਆਖਰੀ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੂਬੇ ਦੇ ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਨੇ ਕਰਨਾ ਹੈ, ਪਰ ਬਿਹਾਰ ਵਿੱਚ ਭਾਜਪਾ ਆਪਣੇ ਦਮ 'ਤੇ ਚੋਣਾਂ ਜਿੱਤਣ ਵਿੱਚ ਸਮਰੱਥ ਹੈ। ਸੰਜੇ ਪਾਸਵਾਨ ਦਾ ਇਹ ਬਿਆਨ ਇਸ ਲਈ ਅਹਿਮ ਹੈ ਕਿ ਬਿਹਾਰ ਵਿੱਚ ਜਨਤਾ ਦਲ (ਯੂ)-ਭਾਜਪਾ-ਲੋਕ ਜਨਸ਼ਕਤੀ ਗਠਜੋੜ ਦੀ ਸਰਕਾਰ ਹੈ ਅਤੇ ਇਸ ਦੀ ਕਮਾਂਡ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਕੋਲ ਹੈ। ਭਾਜਪਾ ਦੇ ਕੌਮੀ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੁਝ ਦਿਨ ਪਹਿਲਾਂ ਨਿਤੀਸ਼ ਕੁਮਾਰ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਕਿਹਾ ਸੀ ਕਿ ਨਿਤੀਸ਼ ਕੁਮਾਰ ਦੀ ਅਗਵਾਈ ਹੇਠ ਹੀ ਬਿਹਾਰ ਵਿੱਚ ਅਸੈਂਬਲੀ ਚੋਣਾਂ ਲੜੀਆਂ ਜਾਣਗੀਆਂ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ