Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਸ਼ਹਾਬੂਦੀਨ ਨੇ ਕਿਹਾ: ਮੈਨੂੰ ਤਿਹਾੜ ਵਿੱਚ ਇਕਾਂਤ ਵਿੱਚ ਰੱਖਿਐ, ਘੁੰਮ ਵੀ ਨਹੀਂ ਸਕਦਾ, ਏਦਾਂ ਕਦੋਂ ਤੱਕ ਰਹੂੰਗਾ

January 10, 2020 08:41 AM

ਨਵੀਂ ਦਿੱਲੀ, 9 ਜਨਵਰੀ (ਪੋਸਟ ਬਿਊਰੋ)- ਸੁਪਰੀਮ ਕੋਰਟ ਨੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇ ਸਾਬਕਾ ਪਾਰਲੀਮੈਂਟ ਮੈਂਬਰ ਮਹੁੰਮਦ ਸ਼ਹਾਬੂਦੀਨ ਦੀ ਉਸ ਸ਼ਿਕਾਇਤ 'ਤੇ ਧਿਆਨ ਕਰਨ ਲਈ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ, ਜਿਸ ਵਿੱਚ ਉਸ ਨੇ ਕਿਹਾ ਹੈ ਕਿ ਉਸ ਨੂੰ ਰਾਜਧਾਨੀ ਦੀ ਤਿਹਾੜ ਜੇਲ੍ਹ ਵਿੱਚ ਇਕਾਂਤ ਵਿੱਚ ਰੱਖਿਆ ਗਿਆ ਹੈ ਅਤੇ ਘੁੰਮਣ-ਫਿਰਣ ਦੀ ਵੀ ਆਜ਼ਾਦੀ ਨਹੀਂ ਦਿੱਤੀ ਜਾ ਰਹੀ ਹੈ।
ਕਤਲ ਕੇਸ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਸਾਬਕਾ ਪਾਰਲੀਮੈਂਟ ਮੈਂਬਰ ਨੇ ਸੁਪਰੀਮ ਕੋਰਟ ਵਿੱਚ ਕੱਲ੍ਹ ਅਰਜ਼ੀ ਪੇਸ਼ ਕਰ ਕੇ ਅਦਾਲਤ ਤੋਂ ਇਹ ਵੀ ਪੁੱਛਿਆ ਕਿ ਕੀ ਉਸ ਨੂੰ ਹਮੇਸ਼ਾ ਇਕਾਂਤ ਵਿੱਚ ਰੱਖਿਆ ਜਾਵੇਗਾ। ਉਸ ਦੀ ਅਰਜ਼ੀ ਉੱਤੇ ਅਦਾਲਤ ਨੇ ਸਾਲਿਸੀਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾ ਕਿ ਉਹ ਸਾਬਕਾ ਪਾਰਲੀਮੈਂਟ ਮੈਂਬਰ ਦੀ ਅਰਜ਼ੀ 'ਤੇ ਧਿਆਨ ਕਰਨ। ਅਦਾਲਤ ਨੇ ਇਹ ਵੀ ਸਾਫ਼ ਕੀਤਾ ਕਿ ਸ਼ਹਾਬੂਦੀਨ ਤੋਂ ਕਿਸੇ ਨੂੰ ਖਤਰਾ ਹੈ ਜਾਂ ਸ਼ਹਾਬੂਦੀਨ ਉੱਤੇ ਖੁਦ ਖਤਰਾ ਹੈ, ਇਹ ਤਹਿ ਕਰਨਾ ਅਦਾਲਤ ਦਾ ਕੰਮ ਨਹੀਂ। ਸਾਬਕਾ ਪਾਰਲੀਮੈਂਟ ਮੈਂਬਰ ਸ਼ਹਾਬੁਦੀਨ ਨੇ ਇੱਕ ਅਜਿਹੀ ਹੀ ਅਰਜ਼ੀ ਪਿਛਲੇ ਸਾਲ ਦਿੱਲੀ ਹਾਈ ਕੋਰਟ ਵਿੱਚ ਦੇ ਕੇ ਕਿਹਾ ਸੀ ਕਿ ਉਹ ਤਿਹਾੜ ਜੇਲ੍ਹ ਵਿੱਚ ਆਪਣੇ ਨਾਲ ਕੀਤੇ ਜਾ ਰਹੇ ਵਿਹਾਰ ਤੋਂ ਖੁੁਸ਼ ਨਹੀਂ ਹੈ। ਸ਼ਹਾਬੂਦੀਨ ਦੀ ਅਰਜ਼ੀ ਉੱਤੇ ਦਿੱਲੀ ਹਾਈ ਕੋਰਟ ਨੇ ਦਿੱਲੀ ਸਰਕਾਰ ਅਤੇ ਕੇਂਦਰੀ ਜਾਂਚ ਬਿਊਰੋ (ਸੀ ਬੀ ਆਈ) ਨੂੰ ਨੋਟਿਸ ਜਾਰੀ ਕੀਤਾ ਸੀ। ਸ਼ਹਾਬੂਦੀਨ ਨੇ ਆਪਣੀ ਅਰਜ਼ੀ ਵਿੱਚ ਕਿਹਾ ਕਿ ਉਸ ਨਾਲ ਚੰਗਾ ਵਿਹਾਰ ਨਹੀਂ ਕੀਤਾ ਜਾ ਰਿਹਾ, ਉਸ ਨੂੰ ਇਕੱਲੇ ਕਾਲ-ਕੋਠਰੀ ਵਿੱਚ ਬੰਦ ਕੀਤਾ ਗਿਆ ਹੈ, ਜਿੱਥੇ ਉਹ ਕਿਸੇ ਨਾਲ ਗੱਲ ਵੀ ਨਹੀਂ ਕਰ ਸਕਦਾ। ਇਸਦੇ ਇਲਾਵਾ ਸ਼ਹਾਬੂਦੀਨ ਨੇ ਆਪਣੀ ਸੁਰੱਖਿਆ ਬਾਰੇ ਵੀ ਸਵਾਲ ਉਠਾਏ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼