Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਭਾਰਤ

ਜੇ ਐੱਨ ਯੂ ਹਿੰਸਾ : ਭਾਜਪਾ ਦੇ ਸਾਬਕਾ ਪ੍ਰਧਾਨ ਮੁਰਲੀ ਮਨੋਹਰ ਜੋਸ਼ੀ ਨੇ ਵੀ ਕਿਹਾ: ਵੀ ਸੀ ਨੂੰ ਕੱਢ ਦਿਓ

January 10, 2020 08:54 AM

ਨਵੀਂ ਦਿੱਲੀ, 9 ਜਨਵਰੀ, (ਪੋਸਟ ਬਿਊਰੋ)- ਲਾਲ ਕ੍ਰਿਸ਼ਨ ਅਡਵਾਨੀ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਵਿੱਚ ਦੂਸਰੇ ਸੀਨੀਅਰ ਨੇਤਾ ਗਿਣੇ ਜਾਂਦੇ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਨੇਤਾ ਮੁਰਲੀ ਮਨੋਹਰ ਜੋਸ਼ੀ ਨੇ ਵੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਐੱਮ ਜਗਦੀਸ਼ ਕੁਮਾਰ ਉੱਤੇ ਗੁੱਸਾ ਝਾੜਿਆ ਅਤੇ ਉਸ ਨੂੰ ਇਸ ਅਹੁਦੇ ਤੋਂ ਹਟਾਏ ਜਾਣ ਦੀ ਮੰਗ ਨੂੰ ਜਾਇਜ਼ ਕਰਾਰ ਦੇ ਦਿੱਤਾ ਹੈ।
ਖੁਦ ਯੂਨੀਵਰਸਿਟੀ ਪ੍ਰੋਫੈਸਰ ਰਹਿ ਚੁੱਕੇ ਸੀਨੀਅਰ ਭਾਜਪਾ ਨੇਤਾ ਮੁਰਲੀ ਮਨੋਹਰ ਜੋਸ਼ੀ ਨੇ ਕਿਹਾ ਕਿ ਸਰਕਾਰ ਨੇ ਵਾਈਸ ਚਾਂਸਲਰ ਜਗਦੀਸ਼ ਕੁਮਾਰ ਨੂੰ ਵਿਦਿਆਰਥੀਆਂ ਤੇ ਟੀਚਰਾਂ ਨਾਲ ਮਿਲ ਕੇ ਮਾਮਲਾ ਮੁਕਾਉਣ ਨੂੰ ਕਿਹਾ ਸੀ, ਪਰ ਉਸ ਨੇ ਏਦਾਂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜਗਦੀਸ਼ ਕੁਮਾਰ ਨੂੰ ਜੇ ਐੱਨ ਯੂ ਦੇ ਵਾਈਸ ਚਾਂਸਲਰ ਵਾਲੇ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ। ਮੁਰਲੀ ਮਨੋਹਰ ਜੋਸ਼ੀ ਦਾ ਬਿਆਨ ਉਸ ਵੇਲੇ ਸਾਹਮਣੇ ਆਇਆ ਹੈ, ਜਦੋਂ ਵਾਈਸ ਚਾਂਸਲਰ ਜਗਦੀਸ਼ ਕੁਮਾਰ ਲਗਾਤਾਰ ਵਿਦਿਆਰਥੀਆਂ ਤੇ ਵਿਰੋਧੀ ਦੇ ਨਿਸ਼ਾਨੇ ਉੱਤੇ ਬਣੇ ਹੋਏ ਹਨ। ਜੇ ਐੱਨ ਯੂ ਵਿੱਚ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ, ਪਰ ਹਾਲੇ ਤਕ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਦੀ ਕੋਸ਼ਿਸ਼ ਨਹੀਂ ਕੀਤੀ ਗਈ।
ਇਸ ਦੌਰਾਨ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਹਿੰਸਾ ਦੇ ਖਿਲਾਫ ਵੀਰਵਾਰ ਨੂੰ ਵੀ ਵਿਦਿਆਰਥੀਆਂ ਨੇ ਰੋਸ ਪ੍ਰਦਰਸ਼ਨ ਹੁੰਦਾ ਰਿਹਾ ਤੇ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਇਸ਼ੀ ਘੋਸ਼ ਨੇ ਸਾਫ ਕਿਹਾ ਕਿ ਵਾਈਸ ਚਾਂਸਲਰ ਜਗਦੀਸ਼ ਕੁਮਾਰ ਨੂੰ ਕੱਢੇ ਜਾਣ ਤਕ ਵਿਦਿਆਰਥੀਆਂ ਦਾ ਅੰਦੋਲਨ ਜਾਰੀ ਰਹੇਗਾ।
ਦੂਸਰੇ ਪਾਸੇ ਦੁਨੀਆ ਭਰ ਦੇ 250 ਸਿੱਖਿਆ ਵਿਦਵਾਨਾਂ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਐੱਮ ਜਗਦੀਸ਼ ਕੁਮਾਰ ਦੇ ਅਸਤੀਫੇ ਦੀ ਮੰਗ ਕਰ ਦਿੱਤੀ ਹੈ। ਅਮਰੀਕਾ, ਕੈਨੇਡਾ, ਯੂ ਕੇ, ਜਰਮਨੀ, ਫਰਾਂਸ, ਇਟਲੀ, ਡੈਨਮਾਰਕ, ਆਸਟਰੇਲੀਆ, ਦੱਖਣੀ ਅਫਰੀਕਾ, ਚਿੱਲੀ, ਆਇਰਲੈਂਡ, ਮੈਕਸੀਕੋ, ਅਰਜਨਟਾਈਨਾ, ਤਾਈਵਾਨ, ਗ੍ਰੀਸ, ਸਵਿਟਜ਼ਰਲੈਂਡ, ਸਵੀਡਨ, ਸਪੇਨ, ਪੁਰਤਗਾਲ ਅਤੇ ਨਿਊਜ਼ੀਲੈਂਡ ਦੇ ਸਿੱਖਿਆ ਵਿਦਵਾਨਾਂ ਨੇ ਇਕ ਸਾਂਝੇ ਬਿਆਨ ਉੱਤੇ ਦਸਖਤ ਕੀਤੇ ਹਨ, ਜਿਸ ਵਿਚ ਲਿਖਿਆ ਹੈ ਕਿ ਵਾਈਸ ਚਾਂਸਲਰ ਜਗਦੀਸ਼ ਕੁਮਾਰ ਤੁਰੰਤ ਅਸਤੀਫਾ ਦੇਣ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ