Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਮੰਗੋਲੀਆ ਵਿੱਚ ਭਾਰਤੀ ਅੰਬੈਸਡਰ ਐਮਪੀ ਸਿੰਘ ਦਾ ਪੰਜਾਬ ਦੇ ਨਗੀਨੇ ਵਜੋਂ ਸਨਮਾਨ

January 10, 2020 08:56 AM

ਨਵੀਂ ਦਿੱਲੀ, 9 ਜਨਵਰੀ (ਪੋਸਟ ਬਿਊਰੋ) : ਟੋਰਾਂਟੋ ਸਾਹਿਤ ਕੌਂਸੂਲੇਟ ਵਿਖੇ ਲੰਮਾਂ ਸਮਾਂ ਤਾਇਨਾਤ ਰਹੇ ਐਮਪੀ ਸਿੰਘ ਦਾ ਮਨੀਸ਼ ਮੀਡੀਆ ਵੱਲੋਂ ਪੰਜਾਬ ਦੇ ਨਗੀਨੇ ਦੇ ਦੂਜੇ ਸੰਸਕਰਣ ਨੂੰ ਲਾਂਚ ਕਰਨ ਦੌਰਾਨ ਸਨਮਾਨ ਕੀਤਾ ਗਿਆ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਐਮਪੀ ਸਿੰਘ ਨੂੰ ਇਸ ਖਿਤਾਬ ਨਾਲ ਨਵਾਜਿਆ ਗਿਆ।
ਐਮਪੀ ਸਿੰਘ ਇੰਡੀਅਨ ਫੌਰਨ ਸਰਵਿਸਿਜ਼ ਨਾਲ ਜੁੜੇ ਹੋਏ ਹਨ ਤੇ 1985 ਵਿੱਚ ਉਨ੍ਹਾਂ ਮਨਿਸਟਰੀ ਆਫ ਐਕਸਟਰਨਲ ਅਫੇਅਰਜ਼ (ਐਮਈਏ) ਜੁਆਇਨ ਕੀਤੀ। ਇੱਥੇ ਉਹ ਸਭ ਤੋਂ ਲੰਮਾਂ ਸਮਾਂ ਪ੍ਰੋਟੋਕਾਲ ਆਫੀਸਰਜ਼ ਵਜੋਂ ਸੇਵਾ ਨਿਭਾਉਣ ਵਾਲੇ ਅਧਿਕਾਰੀ ਬਣੇ। ਉਨ੍ਹਾਂ ਵੱਲੋਂ ਵੱਖ ਵੱਖ ਦੇਸ਼ਾਂ ਦੇ 200 ਤੋਂ ਵਧ ਮੁਖੀਆਂ ਤੇ ਸਰਕਾਰੀ ਅਧਿਕਾਰੀਆਂ ਦੇ ਭਾਰਤ ਦੌਰੇ ਦਾ ਪ੍ਰਬੰਧ ਕਰਨ ਤੇ ਕਾਰਜਭਾਰ ਸਾਂਭਣ ਦੀ ਭੂਮਿਕਾ ਵੀ ਬਾਖੂਬੀ ਨਿਭਾਈ ਗਈ।
ਵਰਲਡ ਪੰਜਾਬੀ ਆਰਗੇਨਾਈਜ਼ੇਸ਼ਨ ਦੇ ਸਹਿਯੋਗ ਨਾਲ ਮਨੀਸ਼ ਮੀਡੀਆ ਨੇ ਪੰਜਾਬ ਦੇ ਨਗੀਨੇ (ਜਿਊਲਜ਼ ਆਫ ਪੰਜਾਬ) ਕਿਤਾਬ ਦੇ ਦੂਜੇ ਸੰਸਕਰਣ ਨੂੰ ਲਾਂਚ ਕਰਨ ਲਈ ਬੀਤੇ ਦਿਨੀਂ ਨਵੀਂ ਦਿਲੀ ਦੇ ਅਸੋਕ ਹੋਟਲ ਵਿਚ ਸਮਾਰੋਹ ਦਾ ਆਯੋਜਨ ਕੀਤਾ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵਲੋਂ ਵਰਲਡ ਪੰਜਾਬੀ ਆਰਗੇਨਾਈਜ਼ੇਸ਼ਨ ਦੇ ਪ੍ਰੈਜ਼ੀਡੈਂਟ ਤੇ ਪਦਮ ਸ੍ਰੀ ਵਿਕ੍ਰਮਜੀਤ ਸਾਹਨੀ ਦੀ ਹਾਜ਼ਰੀ ਵਿੱਚ ਦੁਨੀਆ ਭਰ ਵਿੱਚ ਨਵੀਆਂ ਪੈੜਾਂ ਪਾਉਣ ਵਾਲੀਆਂ ਪੰਜਾਬੀ ਸ਼ਖਸੀਅਤਾਂ ਨਾਲ ਸਬੰਧਤ ਪੰਜਾਬ ਦੇ ਨਗੀਨੇ ਕਿਤਾਬ ਦੇ ਦੂਜੇ ਸੰਸਕਰਣ ਦੀ ਘੁੰਢ ਚੁਕਾਈ ਕੀਤੀ ਗਈ। ਇਸ ਮੌਕੇ ਰੱਖੇ ਗਏ ਸਮਾਰੋਹ ਵਿੱਚ ਦੁਨੀਆ ਭਰ ਵਿੱਚ ਨਾਮਣਾ ਖੱਟਣ ਵਾਲੀਆਂ ਹਸਤੀਆਂ ਨੇ ਸਿ਼ਰਕਤ ਕੀਤੀ।
ਇਸ ਸਮਾਰੋਹ ਵਿੱਚ ਅਹਿਮ ਮੱਲਾਂ ਮਾਰਨ ਵਾਲੇ 20 ਦੇਸ਼ਾਂ ਦੇ ਪੰਜਾਬੀ ਇੱਕ ਮੰਚ ਉੱਤੇ ਇਕੱਠੇ ਹੋਏ। ਇਨ੍ਹਾਂ ਵਿੱਚ ਕਾਰੋਬਾਰੀ, ਕੌਮਾਂਤਰੀ ਲੀਡਰ, ਐਗਰੀਕਲਚਰਿਸਟ, ਨੈਸ਼ਨਲ ਡਿਫੈਂਸ ਸਰਵਰਜ਼, ਨਿਵੇਸ਼ਕ ਤੇ ਕਈ ਹੋਰਨਾਂ ਖੇਤਰਾਂ ਵਿੱਚ ਨਿਵੇਕਲੀਆਂ ਪੈੜਾਂ ਪਾਉਣ ਵਾਲੇ ਪੰਜਾਬੀ ਸ਼ਾਮਲ ਸਨ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ