Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਪੰਜਾਬ ਮੰਤਰੀ ਮੰਡਲ ਦੇ ਫੈਸਲੇ: ਪੰਜਾਬ ਸਰਕਾਰ ਵੱਲੋਂ ਔਰਤਾਂ ਤੇ ਬੱਚਿਆਂ ਵਿਰੁੱਧ ਅਪਰਾਧਾਂ ਦੇ ਨਿਪਟਾਰੇ ਲਈ ਵਿਆਪਕ ਕਾਨੂੰਨੀ ਸੁਧਾਰਾਂ ਦਾ ਫੈਸਲਾ

January 10, 2020 09:07 AM

-ਬਲਾਤਕਾਰ ਦੇ ਮਾਮਲਿਆਂ ਲਈ 7 ਫਾਸਟ-ਟਰੈਕ ਅਦਾਲਤਾਂ


ਚੰਡੀਗੜ੍ਹ, 9 ਜਨਵਰੀ (ਪੋਸਟ ਬਿਊਰੋ)- ਸੂਬੇ ਅੰਦਰ ਵਿਆਪਕ ਕਾਨੂੰਨੀ ਸੁਧਾਰਾਂ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਬਲਾਤਕਾਰ ਦੇ ਕੇਸਾਂ ’ਚ ਬਿਨਾਂ ਦੇਰੀ ਇਨਸਾਫ ਅਤੇ ਮੁਕੱਦਮਿਆਂ ਦੀ ਪ੍ਰਕ੍ਰਿਆ ਨੂੰ ਤੇਜ਼ ਕਰਨ ਲਈ ਸੱਤ ਫਾਸਟ-ਟਰੈਕ ਅਦਾਲਤਾਂ ਅਤੇ ਬੱਚਿਆਂ ਵਿਰੁੱਧ ਅਪਰਾਧਿਕ ਮਾਮਲਿਆਂ ‘ਚ ਫੈਸਲਿਆਂ ਦੀ ਪ੍ਰਕ੍ਰਿਆ ’ਚ ਤੇਜ਼ੀ ਲਿਆਉਣ ਲਈ ਤਿੰਨ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸੇ ਤਰ੍ਹਾਂ ਸੂਬੇ ਦੇ ਸਮੁੱਚੇ ਜ਼ਿਲ੍ਹਿਆਂ ’ਚ ਕਾਨੂੰਨੀ ਪ੍ਰਕ੍ਰਿਆ ਦੀ ਬਿਹਤਰੀ ਲਈ 10 ਹੋਰ ਪਰਿਵਾਰਕ ਅਦਾਲਤਾਂ ਸਥਾਪਤ ਕਰਨ ਬਾਰੇ ਫੈਸਲਾ ਕੀਤਾ ਗਿਆ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਇਹ ਫੈਸਲੇ ਲਏ ਗਏ।
ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਸੂਬੇ ਅੰਦਰ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਗਟਾਈ ਗਈ ਪ੍ਰਤੀਬੱਧਤਾ ਤਹਿਤ ਇਹ ਕਦਮ ਉਠਾਏ ਗਏ ਹਨ।
ਮੰਤਰੀ ਮੰਡਲ ਵੱਲੋਂ ਬਲਾਤਕਾਰ ਦੇ ਕੇਸਾਂ ਦੇ ਨਿਪਟਾਰੇ ਲਈ ਸੱਤ ਫਾਸਟ-ਟ੍ਰੈਕ ਅਦਾਲਤਾਂ ਦੀ ਸਥਾਪਤੀ ਲਈ ਪ੍ਰਵਾਨਗੀ ਦਿੱਤੀ ਗਈ ਹੈ ਜਿਨ੍ਹਾਂ ਦੇ ਕੰਮਕਾਜ ਲਈ 70 ਅਸਾਮੀਆਂ ਸਿਰਜੀਆਂ ਜਾਣਗੀਆਂ। ਇਨ੍ਹਾਂ ਵਿੱਚੋਂ ਚਾਰ ਅਦਾਲਤਾਂ ਲੁਧਿਆਣਾ ਵਿੱਚ ਅਤੇ ਇਕ-ਇਕ ਅਦਾਲਤ ਅੰਮਿ੍ਰਤਸਰ, ਜਲੰਧਰ ਅਤੇ ਫਿਰੋਜ਼ਪੁਰ ਵਿੱਚ ਸਥਾਪਤ ਹੋਵੇਗੀ। ਬੁਲਾਰੇ ਅਨੁਸਾਰ ਵਧੀਕ ਅਤੇ ਜ਼ਿਲ੍ਹਾ ਸੈਸ਼ਨਜ਼ ਜੱਜਾਂ ਦੀਆਂ ਸੱਤ ਵਾਧੂ ਅਸਾਮੀਆਂ ਅਤੇ ਸਹਾਇਕ ਅਮਲੇ ਦੀਆਂ 63 ਅਸਾਮੀਆਂ ਲਈ ਕੈਬਨਿਟ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ।
ਕਰੀਬ 3.57 ਕਰੋੜ ਰੁਪਏ ਦੇ ਸਲਾਨਾ ਖਰਚ ਨਾਲ ਸਥਾਪਤ ਹੋਣ ਵਾਲੀਆਂ ਇਹ ਅਦਾਲਤਾਂ ਬਲਾਤਕਾਰ ਦੇ ਲੰਬਿਤ ਪਏ ਮਾਮਲਿਆਂ ਨਾਲ ਨਿਪਟਣ ਲਈ ਕ੍ਰਿਮੀਨਲ ਲਾਅ (ਸੋਧ) ਐਕਟ, 2018 ਦੇ ਉਪਬੰਧਾਂ ਅਤੇ ਧਾਰਾਵਾਂ ਨੂੰ ਅਮਲੀ ਰੂਪ ਦੇਣਗੀਆਂ। ਇਨ੍ਹਾਂ ਅਦਾਲਤਾਂ ਵੱਲੋਂ ਅਜਿਹੇ ਮਾਮਲਿਆਂ ਵਿੱਚ ਮੁਕੱਦਮਿਆਂ ਦੇ ਫੈਸਲੇ ਦੋ ਮਹੀਨੇ ਦੀ ਸਮਾਂ-ਸੀਮਾਂ ਦੇ ਅੰਦਰ ਕਰਕੇ ਲੰਬਿਤ ਮਾਮਲਿਆਂ ਦੀ ਗਿਣਤੀ ਘਟਾਉਣ ਲਈ ਭੂਮਿਕਾ ਅਦਾ ਕੀਤੀ ਜਾਵੇਗੀ। ਸਾਲ 2018 ਦੀ ਸੀ.ਆਰ.ਪੀ.ਸੀ ਦੀ ਧਾਰਾ 173 ਵਿੱਚ ਕੀਤੀ ਸੋਧ ਅਨੁਸਾਰ ਬਲਾਤਕਾਰ ਮਾਮਲਿਆਂ ਦੇ ਟਰਾਇਲ ਦਾ ਫੈਸਲਾ ਦੋ ਮਹੀਨੇ ਦੇ ਅੰਦਰ-ਅੰਦਰ ਕੀਤਾ ਜਾਣਾ ਹੈ।
ਪੋਸਕੋ ਮਾਮਲਿਆਂ ਲਈ ਵਿਸ਼ੇਸ਼ ਅਦਾਲਤਾਂ:
ਇਕ ਹੋਰ ਫੈਸਲੇ ਅਨੁਸਾਰ ਕੈਬਨਿਟ ਵੱਲੋਂ ਬੱਚਿਆਂ ਨੂੰ ਕਾਮੁਕ ਅਪਰਾਧਾਂ ਤੋਂ ਸੁਰੱਖਿਅਤ ਰੱਖਣ ਸਬੰਧੀ ਐਕਟ (ਪੋਸਕੋ ਐਕਟ) ਤਹਿਤ ਦਰਜ ਮਾਮਲਿਆਂ ਦੇ ਮੁਕੱਦਮਿਆਂ ਲਈ ਸਾਲਾਨਾ 2.57 ਕਰੋੜ ਦੇ ਅਨੁਮਾਨਤ ਖਰਚ ਨਾਲ ਵਿਸ਼ੇਸ਼ ਅਦਾਲਤਾਂ ਦੀ ਸਥਾਪਤੀ ਲਈ 45 ਅਸਾਮੀਆਂ ਦੀ ਸਿਰਜਣਾ ਕਰਨ ਲਈ ਪ੍ਰਵਾਨਗੀ ਦਿੱਤੀ ਗਈ ਹੈ।ਸਾਲ 2018 ਵਿੱਚ ਸੀ.ਆਰ.ਪੀ.ਸੀ ਦੀ ਧਾਰਾ 173 ਵਿਚਲੀ ਸੋਧ ਤਹਿਤ ਬਲਾਤਕਾਰ ਦੇ ਮਾਮਲਿਆਂ ਵਿੱਚ ਟਰਾਇਲ ਦੋ ਮਹੀਨੇ ਦੇ ਵਿੱਚ-ਵਿੱਚ ਮੁਕੰਮਲ ਕਰਨ ਦੇ ਉਪਬੰਧ ਹਨ। ਸੁਪਰੀਮ ਕੋਰਟ ਵੱਲੋਂ ਇੱਛਾ ਜ਼ਾਹਿਰ ਕੀਤੀ ਗਈ ਸੀ ਕਿ ਉਨ੍ਹਾਂ ਸੂਬਾ ਸਰਕਾਰਾਂ ਵੱਲੋਂ ਬੱਚਿਆਂ ਨਾਲ ਹੋਏ ਬਲਾਤਕਾਰ ਦੇ ਮਾਮਲਿਆਂ ਦੇ ਕੇਸਾਂ ਦੇ ਮੁਕੱਦਮਿਆਂ ਖਾਤਰ ਵਿਸ਼ੇਸ਼ ਅਦਾਲਤਾਂ ਸਥਾਪਤ ਕੀਤੀਆਂ ਜਾਣ, ਜਿੱਥੇ ਅਜਿਹੇ ਲੰਬਿਤ ਪਏ ਕੇਸਾਂ ਦੀ ਗਿਣਤੀ 100 ਤੋਂ ਵਧੇਰੇ ਹੈ।
ਬਾਕੀ ਜ਼ਿਲ੍ਹਿਆਂ ਵਿੱਚ ਫੈਮਿਲੀ ਕੋਰਟਾਂ:
ਇਸੇ ਦੌਰਾਨ ਕੈਬਨਿਟ ਵੱਲੋਂ ਸੂਬੇ ਦੇ 10 ਜ਼ਿਲ੍ਹਿਆਂ ਵਿੱਚ 5.55 ਕਰੋੜ ਦੀ ਸਲਾਨਾ ਅਨੁਮਾਨਤ ਲਾਗਤ ਨਾਲ 10 ਪਰਿਵਾਰਕ ਅਦਾਲਤਾਂ ਦੀ ਸਥਾਪਤੀ ਲਈ ਪ੍ਰਵਾਨਗੀ ਦਿੱਤੀ ਗਈ ਹੈ। ਕੈਬਨਿਟ ਵੱਲੋਂ ਜ਼ਿਲ੍ਹਾ ਜੱਜ/ਜ਼ਿਲ੍ਹਾ ਸੈਸ਼ਨਜ਼ ਜੱਜ ਦੀ ਅਗਵਾਈ ਵਿੱਚ (8 ਸਹਾਇਕ ਅਮਲਾ ਮੈਂਬਰਾਂ ਸਮੇਤ) ਚੱਲਣ ਵਾਲੀਆਂ ਇਨ੍ਹਾਂ ਅਦਾਲਤਾਂ ਲਈ 90 ਪੋਸਟਾਂ ਸਿਰਜਣ ਲਈ ਪ੍ਰਵਾਨਗੀ ਦਿੱਤੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ