Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਪੰਜਾਬ

ਪੰਜਾਬ ਸਰਕਾਰ ਨਿੱਜੀ ਥਰਮਲ ਪਲਾਂਟਾਂ ਨਾਲ ਹੋਏ ਸਮਝੌਤਿਆਂ ਦਾ ਰੀਵਿਊ ਕਰੇਗੀ

January 11, 2020 02:05 AM

ਚੰਡੀਗੜ੍ਹ, 10 ਜਨਵਰੀ (ਪੋਸਟ ਬਿਊਰੋ)- ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਪੰਜਾਬ 'ਚ ਨਿੱਜੀ ਥਰਮਲ ਪਲਾਂਟਾਂ ਨਾਲ ਹੋਏ ਸਮਝੌਤਿਆਂ ਬਾਰੇ ਚੱਲਦੇ ਵਿਵਾਦਾਂ ਕਾਰਨ ਕੈਪਟਨ ਸਰਕਾਰ ਨੇ ਇਨ੍ਹਾਂ ਸਮਝੌਤਿਆਂ ਦੀ ਮੁੜ ਵਿਚਾਰ ਕਰਨ ਦਾ ਫੈਸਲਾ ਕਰ ਲਿਆ ਹੈ। ਇਸ ਬਾਰੇ ਉਚ ਅਧਿਕਾਰੀਆਂ ਤੇ ਮਾਹਰਾਂ ਦੀ ਇੱਕ ਕਮੇਟੀ ਬਣਾਈ ਗਈ ਹੈ।
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਕਮੇਟੀ ਪਿਛਲੀ ਸਰਕਾਰ ਵੇਲੇ ਨਿੱਜੀ ਥਰਮਲ ਪਲਾਂਟਾਂ ਨਾਲ ਹੋਏ ਸਾਰੇ ਸਮਝੌਤਿਆਂ ਦੀ ਡੂੰਘਾਈ ਨਾਲ ਜਾਂਚ ਕਰੇਗੀ ਤਾਂ ਜੋ ਪੰਜਾਬ ਸਿਰ ਚੜ੍ਹ ਰਹੇ ਹਜ਼ਾਰਾਂ ਕਰੋੜ ਰੁਪਏ ਦੇ ਵਾਧੂ ਬੋਝ ਤੋਂ ਨਿਕਲਣ ਦਾ ਰਾਹ ਕੱਢਿਆ ਜਾ ਸਕੇ ਅਤੇ ਭਵਿੱਖ ਦੀ ਨੀਤੀ ਤੈਅ ਹੋਵੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਇਨ੍ਹਾਂ ਸਮਝੌਤਿਆਂ ਕਾਰਨ ਪੰਜਾਬ ਨੂੰ ਦੋ ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਝੱਲਣਾ ਪਿਆ ਹੈ ਤੇ ਇਸੇੇ ਕਾਰਨ ਬਿਜਲੀ ਦੇ ਰੇਟਾਂ 'ਚ ਵਾਧਾ ਕਰਨਾ ਪੈ ਰਿਹਾ ਹੈ।
ਵਰਨਣ ਯੋਗ ਹੈ ਕਿ ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ ਦਿਨੀਂ ਪ੍ਰੈਸ ਕਾਨਫਰੰਸ ਕਰ ਕੇ ਮੌਜੂਦਾ ਸਰਕਾਰ ਉੱਤੇ ਬਿਜਲੀ ਸਮਝੌਤਿਆਂ ਰਾਹੀਂ ਘਪਲੇਬਾਜ਼ੀ ਕਰਨ ਦੇ ਦੋਸ਼ ਲਾਏ ਸਨ। ਇਨ੍ਹਾਂ ਦੋਸ਼ਾਂ ਨੂੰ ਆਧਾਰਹੀਣ ਦੱਸਦਿਆਂ ਮਨਪ੍ਰੀਤ ਸਿੰਘ ਬਾਦਲ ਕਿਹਾ ਕਿ ਸਾਰੇ ਸਮਝੌਤੇ ਪਿਛਲੀ ਸਰਕਾਰ ਦੇ ਸਮੇਂ ਹੋਏ ਅਤੇ ਸ਼ਰਤਾਂ ਤੇ ਨਿਯਮ ਵੀ ਅਕਾਲੀ-ਭਾਜਪਾ ਸਰਕਾਰ ਨੇ ਤੈਅ ਕੀਤੇ ਅਤੇ ਬਿਨਾਂ ਸੋਚੇ ਸਮਝੇ ਅੱਖਾਂ ਮੀਟ ਕੇ ਸਮਝੌਤਿਆਂ 'ਤੇ ਦਸਖਤ ਕੀਤੇ ਗਏ, ਜਿਸ ਦਾ ਖਮਿਆਜ਼ਾ ਅੱਜ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਉੱਤੇ ਇਨ੍ਹਾਂ ਸਮਝੌਤਿਆਂ ਬਾਰੇ ਦੋਸ਼ ਲਾਉਣੇ ਵੀ ਰਾਜਨੀਤੀ ਤੋਂ ਪ੍ਰੇਰਿਤ ਹਨ ਅਤੇ ਪੰਜਾਬ ਸਰਕਾਰ ਦੀ ਉਚ ਪੱਧਰੀ ਕਮੇਟੀ ਦੀ ਜਾਂਚ ਵਿੱਚ ਸਾਰੀ ਸੱਚਾਈ ਤੱਥਾਂ ਸਮੇਤ ਸਾਹਮਣੇ ਆ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ