Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਸਿੱਖ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦਾ ਦੋਸ਼ੀ ਡੀ ਆਈ ਜੀ ਸਸਪੈਂਡ

January 11, 2020 02:08 AM

ਜਲੰਧਰ, 10 ਜਨਵਰੀ (ਪੋਸਟ ਬਿਊਰੋ)- ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਮਹਾਰਾਸ਼ਟਰ ਵਿੱਚ ਸਿੱਖ ਲੜਕੀ ਨਾਲ ਛੇੜਛਾੜ ਦੇ ਦੋਸ਼ੀ ਡੀ ਆਈ ਜੀ ਨਿਸ਼ੀਕਾਂਤ ਮੋਰੇ ਨੂੰ ਮਹਾਰਾਸ਼ਟਰ ਸਰਕਾਰ ਨੇ ਸਸਪੈਂਡ ਕਰ ਦਿੱਤਾ ਤੇ ਅਦਾਲਤ ਨੇ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।
ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਊਧਵ ਠਾਕਰੇ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਡੀ ਆਈ ਜੀ ਨੂੰ ਸਸਪੈਂਡ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਅਪੀਲ ਕਰਦੇ ਹਨ ਕਿ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜਿਸ ਡਰਾਈਵਰ ਨੇ ਮੁੱਖ ਮੰਤਰੀ ਦਾ ਨਾਂਅ ਲੈ ਕੇ ਪਰਵਾਰ ਨੂੰ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਹੈ, ਉਸ ਨੂੰ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਡੀ ਆਈ ਜੀ ਵੱਲੋਂ ਵਾਰ ਵਾਰ ਉਸ ਨਾਲ ਛੇੜਛਾੜ ਕਰਨ ਦੇ ਯਤਨਾਂ ਕਾਰਨ ਉਹ ਖੁਦਕੁਸ਼ੀ ਦੇ ਰਾਹ ਪਈ ਹੈ।
ਇਸ ਦੌਰਾਨ ਜਾਮੀਆ ਮਿਲੀਆ ਯੂਨੀਵਰਸਿਟੀ ਦੇ ਟੀਚਰਾਂ ਦੇ ਇੱਕ ਵਫਦ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਫਤਰ ਜਾ ਕੇ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਅਤੇ ਸੀਨੀਅਰ ਮੀਤ ਪ੍ਰਧਾਨ ਰਣਜੀਤ ਕੌਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਨਕਾਣਾ ਸਾਹਿਬ ਹਮਲੇ ਦੀ ਨਿੰਦਾ ਮਗਰੋਂ ਪਾਕਿ ਹਾਈ ਕਮਿਸ਼ਨ ਨੂੰ ਸੌਂਪੇ ਮੰਗ ਪੱਤਰ ਦੀ ਕਾਪੀ ਦਿੱਤੀ। ਟੀਚਰਾਂ ਦੇ ਵਫਦ ਨੇ ਦੱਸਿਆ ਕਿ ਨਨਕਾਣਾ ਸਾਹਿਬ ਹਮਲੇ ਦੀ ਜਾਣਕਾਰੀ ਮਿਲਣ ਉੱਤੇ ਸਾਰੇ ਟੀਚਰਾਂ ਵੱਲੋਂ ਰੋਸ ਪ੍ਰਗਟ ਕੀਤਾ ਗਿਆ ਅਤੇ ਉਨ੍ਹਾਂ ਲੋਕਾਂ ਖਿਲਾਫ ਸਖਤ ਕਾਰਵਾਈ ਦੀ ਗੱਲ ਕਹੀ ਸੀ ਜਿਨ੍ਹਾਂ ਨੇ ਪਵਿੱਤਰ ਗੁਰਦੁਆਰਾ ਨਨਕਾਣਾ ਸਾਹਿਬ ਉਤੇ ਹਮਲਾ ਕਰਨ ਦੀ ਕੋਝੀ ਹਰਕਤ ਕਤੀੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ