Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਨਾਗਰਿਕਤਾ ਸੋਧ ਕਾਨੂੰਨ ਪੂਰੇ ਦੇਸ਼ ਵਿੱਚ ਲਾਗੂ ਕਰ ਦਿੱਤਾ ਗਿਆ

January 11, 2020 12:10 PM

* ਵਿਰੋਧ ਦੀ ਪ੍ਰਵਾਹ ਕੀਤੇ ਬਿਨਾਂ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ


ਨਵੀਂ ਦਿੱਲੀ, 10 ਜਨਵਰੀ, (ਪੋਸਟ ਬਿਊਰੋ)- ਨਾਗਰਿਕਤਾ ਸੋਧ ਕਾਨੂੰਨ ਅੱਜ ਭਾਰਤ ਵਿੱਚ ਲਾਗੂ ਹੋ ਗਿਆ ਹੈ। ਕੇਂਦਰ ਸਰਕਾਰ ਨੇ ਦੇਸ਼ ਵਿੱਚ ਇਸ ਕਾਨੂੰਨ ਨੂੰ 10 ਜਨਵਰੀ 2020 ਤੋਂ ਲਾਗੂ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਦਾ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਕਿਹਾ ਕਿ ਇਸ ਕਾਨੂੰਨ ਹੇਠ ਪਾਕਿਸਤਾਨ, ਬੰਗਲਾ ਦੇਸ਼ ਅਤੇ ਅਫਗਾਨਿਸਤਾਨ ਤੋਂ ਆਏ ਗ਼ੈਰ-ਮੁਸਲਿਮ ਸ਼ਰਨਾਥੀਆਂ ਨੂੰ ਭਾਰਤੀ ਨਾਗਰਿਕਤਾ ਦੇ ਦਿੱਤੀ ਜਾਵੇਗੀ।
ਵਰਨਣ ਯੋਗ ਹੈ ਕਿ ਇਸ ਨਾਗਰਿਕਤਾ ਸੋਧ ਕਾਨੂੰਨ ਦੀ ਉਪ ਧਾਰਾ (2) ਹੇਠ ਕੇਂਦਰ ਸਰਕਾਰ ਨੇ 10 ਜਨਵਰੀ 2020 ਤੋਂ ਇਹ ਕਾਨੂੰਨ ਲਾਗੂ ਕਰਨ ਦਾ ਐਲਾਨ ਕੀਤਾ ਹੈ। ਇਹ ਨਾਗਰਿਕਤਾ ਕਾਨੂੰਨ ਪਾਰਲੀਮੈਂਟ ਨੇ 11 ਦਸੰਬਰ ਨੂੰ ਪਾਸ ਕੀਤਾ ਸੀ, ਜਿਸ ਹੇਠ ਪਾਕਿਸਤਾਨ, ਬੰਗਲਾ ਦੇਸ਼ ਅਤੇ ਅਫਗਾਨਿਸਤਾਨ ਤੋਂ 31 ਦਸੰਬਰ 2014 ਤਕ ਭਾਰਤ ਆਏ ਹਿੰਦੂ, ਸਿੱਖ, ਬੋਧੀ, ਜੈਨੀ, ਪਾਰਸੀ ਅਤੇ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਨਾਜਾਇਜ਼ ਰਫਿਊਜ਼ੀ ਨਹੀਂ ਕਿਹਾ ਜਾਵੇਗਾ। ਇਨ੍ਹਾਂ ਤਿੰਨ ਗੁਆਂਢੀ ਇਸਲਾਮਿਕ ਦੇਸ਼ਾਂ ਵਿੱਚ ਧਰਮ ਦੇ ਆਧਾਰ ਉੱਤੇ ਪਰੇਸ਼ਾਨ ਹੋਏ ਇਨ੍ਹਾਂ ਘੱਟ ਗਿਣਤੀਆਂ ਦੇ ਲੋਕਾਂ ਨੂੰ ਭਾਰਤੀ ਨਾਗਰਿਕਤਾ ਦੇ ਦਿੱਤੀ ਜਾਵੇਗੀ।
ਨਰਿੰਦਰ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਇਸ ਕਾਨੂੰਨ ਦੇ ਖ਼ਿਲਾਫ਼ ਸਾਰੇ ਦੇਸ਼ ਵਿੱਚ ਵਿਰੋਧ ਪ੍ਰਦਰਸ਼ਨ ਹੁੰਦੇ ਰਹੇ ਹਨ ਤੇ ਵਿਰੋਧ ਕਰਨ ਵਾਲਿਆਂ ਦਾ ਕਹਿਣਾ ਹੈ ਕਿ ਪਹਿਲੀ ਵਾਰ ਭਾਰਤ ਵਿੱਚ ਨਾਗਰਿਕਤਾ ਦਾ ਆਧਾਰ ਧਰਮ ਬਣਾਇਆ ਗਿਆ ਹੈ, ਜਿਸ ਨਾਲ ਦੇਸ਼ ਦੇ ਸੰਵਿਧਾਨ ਬੁਨਿਆਦੀ ਸੰਕਲਪ ਨੂੰ ਠੇਸ ਪਹੁੰਚੀ ਹੈ। ਕੇਂਦਰ ਸਰਕਾਰ ਤੇ ਦੇਸ਼ ਦੀ ਸਰਕਾਰ ਚਲਾ ਰਹੀ ਭਾਰਤੀ ਜਨਤਾ ਪਾਰਟੀ ਇਸ ਕਾਨੂੰਨ ਦੇ ਬਚਾਅ ਵਿੱਚ ਕਹਿੰਦੀ ਹੈ ਕਿ ਤਿੰਨ ਗੁਆਂਢੀ ਦੇਸ਼ਾਂ ਤੋਂ ਆਏ ਲੋਕਾਂ ਨੂੰ ਓਥੇ ਧਾਰਮਿਕ ਆਧਾਰ ਉੱਤੇ ਪਰੇਸ਼ਾਨ ਕੀਤਾ ਜਾਂਦਾ ਹੈ। ਇਨ੍ਹਾਂ ਲੋਕਾਂ ਕੋਲ ਆਪਣੀ ਜਾਨ ਤੇ ਸਨਮਾਨ ਨੂੰ ਬਚਾਉਣ ਲਈ ਭਾਰਤ ਦੇ ਇਲਾਵਾ ਕੋਈ ਬਦਲ ਨਹੀਂ ਹੈ। ਗ੍ਰਹਿ ਮੰਤਰਾਲੇ ਨੇ ਇਸ ਕਾਨੂੰਨ ਦੇ ਨਿਯਮ ਆਦਿ ਅਜੇ ਤੈਅ ਕਰਨੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ