Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਦੀ ਕੋਠੀ ਵੱਲ ਧਾਵਾ

January 11, 2020 12:13 PM

* ਚੰਡੀਗੜ੍ਹ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰੀਆਂ


ਚੰਡੀਗੜ੍ਹ, 10 ਜਨਵਰੀ, (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਉੱਤੇ ਅੱਜ ਚੰਡੀਗੜ੍ਹ ਪੁਲਿਸ ਨੇ ਪਾਣੀਆਂ ਦੀਆਂ ਬੁਛਾੜਾਂ ਮਾਰੀਆਂ। ਇਸ ਦੌਰਾਨ ਕਈ ਵਰਕਰਾਂ ਦੀਆਂ ਪੱਗਾਂ ਵੀ ਲਹਿ ਗਈਆਂ।
ਆਮ ਆਦਮੀ ਪਾਰਟੀ ਦੇ ਪਾਰਲੀਮੈਂਟ ਮੈਂਬਰ ਭਗਵੰਤ ਮਾਨ ਨੇ ਬਿਜਲੀ ਬਿੱਲ ਵਧਾਉਣ ਦੇ ਖਿਲਾਫ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ ਕੀਤਾ ਸੀ। ਇਸ ਦੇ ਲਈ ਅੱਜ ਜਦੋਂ ਪਾਰਟੀ ਵਰਕਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਬੈਰੀਕੇਡ ਲਾ ਕੇ ਰੋਕ ਲਿਆ। ਜਦੋਂ ਉਨ੍ਹਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਖਦੇੜ ਦਿੱਤਾ। ਇਸ ਮੌਕੇ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਪ੍ਰਾਈਵੇਟ ਬਿਜਲੀ ਮਾਫ਼ੀਆ ਨਾਲ ਮਿਲ ਕੇ ਪੰਜਾਬ ਸਰਕਾਰ ਵੱਲੋਂ ਬਿਜਲੀ ਖਪਤਕਾਰਾਂ ਉੱਤੇ ਬੋਝ ਪਾਇਆ ਜਾ ਰਿਹਾ ਹੈ ਤੇ ਇਸ ਦਾ ਵਿਰੋਧ ਕਰਦੇ ਲੋਕਾਂ ਵਿਰੁੱਧ ਚੰਡੀਗੜ੍ਹ ਪੁਲਿਸ ਨੇ ਧੱਕਾ ਕੀਤਾ ਹੈ।


ਵਰਨਣ ਯੋਗ ਹੈ ਕਿ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਦੀ ਕੋਠੀ ਦੇ ਘੇਰਾਓ ਦਾ ਪ੍ਰੋਗਰਾਮ ਸੱਤ ਜਨਵਰੀ ਨੂੰ ਸੀ, ਪਰ ਖ਼ਰਾਬ ਮੌਸਮ ਕਾਰਨ ਮੁਲਤਵੀ ਕਰਨਾ ਪਿਆ ਸੀ। ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੱਤੀ ਕਿ ਉਹ ਲੋਕਾਂ ਨੂੰ ਦੱਸਣ ਕਿ ਪੰਜਾਬ ਵਿੱਚ ਘਰੇਲੂ ਬਿਜਲੀ 9 ਤੋਂ ਲੈ ਕੇ 12 ਰੁਪਏ ਤੱਕ ਕਿਉਂ ਮਿਲ ਰਹੀ ਹੈ, ਜਦ ਕਿ ਪੰਜਾਬ ਖ਼ੁਦ ਬਿਜਲੀ ਪੈਦਾ ਕਰਦਾ ਹੈ, ਪਰ ਇੱਕ ਵੀ ਯੂਨਿਟ ਖ਼ੁਦ ਉਤਪਾਦਨ ਨਾ ਕਰਨ ਵਾਲੀ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਸਸਤੀ ਬਿਜਲੀ ਦੇਂਦੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਮਹਿੰਗੀ ਬਿਜਲੀ ਲਈ ਅਕਾਲੀ-ਭਾਜਪਾ ਸਰਕਾਰ ਨੂੰ ਦੋਸ਼ ਦੇਣ ਬਾਰੇ ਮਾਨ ਨੇ ਕਿਹਾ ਕਿ ਸਿਰਫ਼ ਬਾਦਲ ਹੀ ਨਹੀਂ, ਕੈਪਟਨ-ਜਾਖੜ ਅਤੇ ਪੂਰੀ ਕਾਂਗਰਸ ਸਰਕਾਰ ਬਾਦਲਾਂ ਤੋਂ ਵੱਧ ਗੁਨਾਹਗਾਰ ਹੈ, ਜਿਹੜੇ ਆਪਣੇ ਮੈਨੀਫੈਸਟੋ ਅਨੁਸਾਰ ਪਾਵਰਕਾਮ ਦਾ ਆਡਿਟ ਅਤੇ ਰਿਵੀਊ ਕਰਨ ਦੀ ਥਾਂ ਬਿਜਲੀ ਮਾਫ਼ੀਆ ਦੀ ਲੁੱਟ ਦੇ ਭਾਈਵਾਲ ਬਣ ਗਏ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ