Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਟਾਟਾ ਸੰਨਜ਼ ਵਿੱਚ ਸਾਇਰਸ ਮਿਸਤਰੀ ਦੀ ਬਹਾਲੀ ਉਤੇ ਸੁਪਰੀਮ ਕੋਰਟ ਨੇ ਲਾਈ ਰੋਕ

January 12, 2020 01:39 AM

ਨਵੀਂ ਦਿੱਲੀ, 11 ਜਨਵਰੀ (ਪੋਸਟ ਬਿਊਰੋ)- ਸਾਇਰਸ ਮਿਸਤਰੀ ਨੂੰ ਟਾਟਾ ਗਰੁੱਪ ਦੇ ਕਾਰਜਕਾਰੀ ਚੇਅਰਮੈਨ ਵਜੋਂ ਬਹਾਲ ਕਰਨ ਦੇ ਨੈਸ਼ਨਲ ਕੰਪਨੀ ਲਾਅ ਐਪੀਲੇਟ ਟਿ੍ਰਬਿਊਨਲ (ਐਨਕਲੈਟ) ਦੇ ਫ਼ੈਸਲੇ 'ਤੇ ਸੁਪਰੀਮ ਕੋਰਟ ਨੇ ਰੋਕ ਲਗਾ ਦਿੱਤੀ ਹੈ। ਕੋਰਟ ਦਾ ਕਹਿਣਾ ਹੈ ਕਿ ਟਿ੍ਰਬਿਊਨਲ ਦੇ ਫ਼ੈਸਲੇ 'ਚ ਖਾਮੀਆਂ ਹਨ।
ਇਸ ਫ਼ੈਸਲੇ ਖ਼ਿਲਾਫ਼ ਟਾਟਾ ਸੰਨਜ਼ ਨੇ ਸਪਰੀਮ ਕੋਰਟ 'ਚ ਪਟੀਸ਼ਨ ਦਾਖ਼ਲ ਕੀਤੀ ਸੀ, ਜਿਸ ਉੱਤੇ ਚੀਫ ਜਸਟਿਸ ਐਸ ਏ ਬੋਬੜੇ, ਜਸਟਿਸ ਬੀਆਰ ਗਵਈ ਅਤੇ ਜਸਟਿਸ ਸੂਰੀਆਕਾਂਤ ਦੇ ਬੈਂਚ ਨੇ ਸੁਣਵਾਈ ਕੀਤੀ। ਟਿ੍ਰਬਿਊਨਲ ਨੇ ਸਾਇਰਸ ਇਨਵੈਸਟਸੈਂਟ ਪ੍ਰਾਈਵੇਟ ਲਿਮਟਡ ਅਤੇ ਸਾਇਰਸ ਮਿਸਤਰੀ ਨੂੰ ਰਾਹਤ ਦਿੰਦਿਆਂ 18 ਦਸੰਬਰ ਦੇ ਫ਼ੈਸਲੇ 'ਚ ਸਾਇਰਸ ਮਿਸਤਰੀ ਨੂੰ ਟਾਟਾ ਗਰੁੱਪ ਦੇ ਕਾਰਜਕਾਰੀ ਚੇਅਰਮੈਨ ਦੇ ਅਹੁਦੇ 'ਤੇ ਬਹਾਲ ਕਰਨ ਦਾ ਹੁਕਮ ਦਿੱਤਾ ਸੀ ਅਤੇ ਨਾਲ ਹੀ ਚੇਅਰਮੈਨ ਦੇ ਰੂਪ 'ਚ ਚੰਦਰਸ਼ੇਖਰਨ ਦੀ ਨਿਯੁਕਤੀ ਨੂੰ ਗ਼ੈਰ ਕਾਨੂੰਨੀ ਦੱਸਿਆ ਸੀ। ਟਾਟਾ ਸਨਸ ਨੇ ਟਿ੍ਰਬਿਊਨਲ ਦੇ ਇਸ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ 'ਚ ਅਰਜ਼ੀ ਦਿੱਤੀ ਸੀ। ਟਾਟਾ ਸੰਨਸ ਦਾ ਕਹਿਣਾ ਸੀ, ‘ਮਾਮਲਾ ਨਤੀਜਿਆਂ ਤੱਕ ਪਹੁੰਚਾਉਣ ਦੀ ਥਾਂ ਟਿ੍ਰਬਿਊਨਲ ਦੇ ਫ਼ੈਸਲੇ ਨੇ ਕਦੀ ਨਾ ਖ਼ਤਮ ਹੋਣ ਵਾਲੀ ਸਮੱਸਿਆ ਦਾ ਬੀਅ ਬੀਜ ਦਿੱਤਾ ਅਤੇ ਸ਼ੇਅਰ ਧਾਰਕਾਂ ਵਿਚਕਾਰ ਟਕਰਾਅ ਦੀ ਸਥਿਤੀ ਬਣਾ ਦਿੱਤੀ ਹੈ। ਟਾਟਾ ਸੰਨਜ਼ ਨੇ ਕਾਨੂੰਨੀ ਪੱਖਾਂ ਨੂੰ ਆਧਾਰ ਬਣਾ ਕੇ ਫ਼ੈਸਲੇ 'ਤੇ ਸਵਾਲ ਉਠਾਇਆ ਸੀ। ਪਟੀਸ਼ਨ 'ਤੇ ਸੁਣਵਾਈ ਵੇਲੇ ਸਾਇਰਸ ਇਨਵੈਸਟਮੈਂਟ ਦੇ ਵਕੀਲ ਸੀਏ ਸੁੰਦਰਮ ਨੇ ਅਦਾਲਤ ਨੂੰ ਕਿਹਾ ਕਿ ਟਿ੍ਰਬਿਊਨਲ ਫ਼ੈਸਲੇ 'ਤੇ ਰੋਕ ਲਾਉਣ ਦੀ ਥਾਂ ਨੋਟਿਸ ਜਾਰੀ ਕਰ ਕੇ ਦੋ ਹਫ਼ਤਿਆਂ 'ਚ ਜਵਾਬ ਮੰਗਿਆ ਜਾਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਇਸ ਨੂੰ ਰੱਦ ਨਹੀਂ ਕੀਤਾ ਅਤੇ ਕਿਹਾ ਕਿ ਟਿ੍ਰਬਿਊਨਲ ਦੇ ਹੁਕਮ 'ਚ ਕਮੀਆਂ ਹਨ ਅਤੇ ਇਸ ਦੀ ਅਗਲੀ ਸੁਣਵਾਈ ਚਾਰ ਹਫ਼ਤੇ ਬਾਅਦ ਹੋਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼